ETV Bharat / state

ਆਮ ਆਦਮੀ ਪਾਰਟੀ ਦੇ ਸਿਹਤ ਮੰਤਰੀ ਨੇ ਉਡਾਈਆਂ ਕੋਰੋਨਾ ਨਿਯਮਾਂ ਦੀਆਂ ਧੱਜੀਆਂ - ਲੁਧਿਆਣਾ ਪਹੁੰਚੇ ਆਮ ਆਦਮੀ ਪਾਰਟੀ ਦੇ ਸਿਹਤ ਮੰਤਰੀ

ਲੁਧਿਆਣਾ ਪਹੁੰਚੇ ਆਮ ਆਦਮੀ ਪਾਰਟੀ ਦੇ ਸਿਹਤ ਮੰਤਰੀ ਨੇ ਕੋਰੋਨਾ ਨਿਯਮਾਂ ਦੀਆਂ ਧੱਜੀਆਂ ਉਡਾਇਆ, ਚੋਣ ਕਮਿਸ਼ਨਰ ਦੀਆਂ ਸਖ਼ਤ ਹਦਾਇਤਾਂ ਦੀ ਪਰਵਾਹ ਨਾ ਕਰਦਿਆ ਵੱਡਾ ਇਕੱਠ ਕੀਤਾ।

ਆਮ ਆਦਮੀ ਪਾਰਟੀ ਦੇ ਸਿਹਤ ਮੰਤਰੀ ਨੇ ਉਡਾਈਆਂ ਕੋਰੋਨਾ ਨਿਯਮਾਂ ਦੀਆਂ ਧੱਜੀਆਂ

author img

By

Published : Jan 23, 2022, 4:49 PM IST

ਲੁਧਿਆਣਾ: ਮੁੱਲਾਂਪੁਰ ਦਾਖਾ ਤੋਂ ਆਪਣੇ ਉਮੀਦਵਾਰ ਭਾਰਤ ਦੇ ਹੱਕ ਵਿੱਚ ਪ੍ਰੈੱਸ ਕਾਨਫਰੰਸ ਕਰਨ ਪਹੁੰਚੇ, ਦਿੱਲੀ ਦੇ ਸਿਹਤ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਵਰਕਰ ਸ਼ਰ੍ਹੇਆਮ ਕੋਰੋਨਾ ਨਿਯਮਾਂ ਦੀ ਧੱਜੀਆਂ ਉਡਾਉਂਦੇ ਵਿਖਾਈ ਦਿੱਤੇ। ਹਾਲਾਂਕਿ ਚੋਣ ਕਮਿਸ਼ਨ ਵੱਲੋਂ ਪਹਿਲਾਂ ਹੀ ਜਨ ਸਭਾਵਾਂ ਅਤੇ ਰੈਲੀਆਂ 'ਤੇ ਰੋਕ ਹੈ। ਪਰ ਇਨਡੋਰ ਹਾਲ ਵਿੱਚ ਵੱਡਾ ਇਕੱਠ ਕਰਕੇ ਆਮ ਆਦਮੀ ਪਾਰਟੀ ਨੇ ਪ੍ਰੈੱਸ ਕਾਨਫਰੰਸ ਕੀਤੀ ਅਤੇ ਆਪਣੇ ਉਮੀਦਵਾਰ ਕੇ.ਐਨ.ਐੱਸ ਕੰਗ ਬਾਰੇ ਵਿਚਾਰ ਚਰਚਾ ਕੀਤੀ।

ਇਸ ਪ੍ਰੈੱਸ ਕਾਨਫ਼ਰੰਸ ਦੇ ਦੌਰਾਨ ਆਮ ਆਦਮੀ ਪਾਰਟੀ ਦੇ ਕੁੱਝ ਕੁ ਲੀਡਰਾਂ ਨੂੰ ਛੱਡ ਕੇ ਨਾ ਤਾਂ ਕਿਸੇ ਨੇ ਮਾਸਕ ਪਾਇਆ ਅਤੇ ਨਾ ਹੀ ਸੋਸ਼ਲ ਡਿਸਟਸਿੰਗ ਦਾ ਧਿਆਨ ਰੱਖਿਆ, ਇਸ ਦੌਰਾਨ ਆਮ ਆਦਮੀ ਪਾਰਟੀ ਦੇ ਸਿਧਾਂਤ ਲਈ ਖੁਦ ਬਿਨਾਂ ਮਾਸਕ ਘੁੰਮਦੇ ਵਿਖਾਈ ਦਿੱਤੇ। ਹਾਲਾਂਕਿ ਆਮ ਆਦਮੀ ਪਾਰਟੀ ਦੇ ਲੋਕ ਸਭਾ ਇੰਚਾਰਜ ਇਸ ਮਾਮਲੇ ਦੇ ਬਾਅਦ ਵਿੱਚ ਸਫ਼ਾਈ ਜ਼ਰੂਰ ਦਿੰਦੇ ਵਿਖਾਈ ਦਿੱਤੇ।

ਆਮ ਆਦਮੀ ਪਾਰਟੀ ਦੇ ਸਿਹਤ ਮੰਤਰੀ ਨੇ ਉਡਾਈਆਂ ਕੋਰੋਨਾ ਨਿਯਮਾਂ ਦੀਆਂ ਧੱਜੀਆਂ

ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਚੋਣ ਕਮਿਸ਼ਨ ਦੇ ਨਿਯਮਾਂ ਦੀ ਪਾਲਣਾ ਕਰਦੀ ਹੈ, ਪਰ ਅਸੀਂ ਸਿਰਫ਼ 100 ਲੋਕਾਂ ਦਾ ਹੀ ਘੱਟ ਕਰਨਾ ਸੀ, ਪਰ ਆਮ ਆਦਮੀ ਪਾਰਟੀ ਦੇ ਪਿਆਰ ਕਰਕੇ ਵੱਡੀ ਤਦਾਦ ਵਿੱਚ ਵਰਕਰ ਸਾਹਿਬਾਨ ਇੱਥੇ ਪਹੁੰਚ ਗਏ, ਉਨ੍ਹਾਂ ਕਿਹਾ ਕਿ ਅਸੀਂ ਤਾਂ ਹਦਾਇਤਾਂ ਦੀ ਪਾਲਣਾ ਕਰਦੇ ਹਾਂ।

ਦੱਸਣਯੋਗ ਹੈ ਕਿ ਹਾਲੇ ਬੀਤੇ ਦਿਨ ਹੀ ਲੁਧਿਆਣਾ ਦੇ ਵਿੱਚ ਕੋਰੋਨਾਵਾਇਰਸ ਦੇ ਨਾਲ 10 ਲੋਕਾਂ ਦੀ ਮੌਤ ਹੋ ਚੁੱਕੀ ਹੈ, 1000 ਇਸ ਤੋਂ ਵੱਧ ਕੋਰੋਨਾ ਦੇ ਨਵੇਂ ਮਾਮਲੇ ਸਾਹਮਣੇ ਆਏ ਹਨ। ਇੱਥੋਂ ਤੱਕ ਕਿ ਦਿੱਲੀ ਦੇ ਵਿੱਚ ਵੀ ਕੋਰੋਨਾ ਵਾਇਰਸ ਦੇ ਲਗਾਤਾਰ ਮਾਮਲੇ ਵੱਧ ਰਹੇ ਹਨ।

ਇਹ ਵੀ ਪੜੋ:- ਅਰਵਿੰਦ ਕੇਜਰੀਵਾਲ ਦਾ ਦਾਅਵਾ: ‘ED ਸਤੇਂਦਰ ਜੈਨ ਨੂੰ ਕਰੇਗੀ ਗ੍ਰਿਫ਼ਤਾਰ’

ETV Bharat Logo

Copyright © 2025 Ushodaya Enterprises Pvt. Ltd., All Rights Reserved.