ਲੁਧਿਆਣਾ: ਮੌਸਮ ਵਿਭਾਗ ਦੀ ਚਿਤਾਵਨੀ ਦੇ ਮੁਤਾਬਿਕ ਸ਼ਹਿਰ ਵਿੱਚ ਭਾਰੀ ਮੀਂਹ ਪਿਆ। ਮੀਂਹ ਕਰਕੇ ਜਿੱਥੇ ਪਾਰੇ ਵਿੱਚ ਗਿਰਾਵਟ ਦਰਜ ਕੀਤੀ ਗਈ ਉੱਥੇ ਹੀ ਲੋਕਾਂ ਨੂੰ ਗ਼ਰਮੀ ਤੋਂ ਵੀ ਰਾਹਤ ਮਿਲੀ ਹੈ।
ਇਹ ਵੀ ਪੜ੍ਹੋ: ਰਾਜਨਾਥ ਸਿੰਘ ਦੇ ਘਰ ਹੋਈ ਬੈਠਕ, ਲਏ ਗਏ ਅਹਿਮ ਫ਼ੈਸਲੇ
ਮੌਸਮ ਵਿਭਾਗ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਨੇ ਪਹਿਲਾਂ ਹੀ ਚਿਤਾਵਨੀ ਦਿੱਤੀ ਸੀ ਕਿ ਦੋ ਦਿਨਾਂ ਤੱਕ ਤੇਜ਼ ਮੀਂਹ ਪੈ ਸਕਦਾ ਹੈ। ਉਸ ਮੁਤਾਬਿਕ ਸਵੇਰ ਤੋਂ ਪੰਜਾਬ ਦੇ ਹੋਰਨਾਂ ਹਿੱਸਿਆਂ ਨਾਲ-ਨਾਲ ਲੁਧਿਆਣਾ ਤੇ ਜਲੰਧਰ 'ਚ ਵੀ ਤੇਜ਼ ਮੀਂਹ ਪਿਆ। ਇਸ ਨਾਲ ਲੋਕਾਂ ਨੂੰ ਗ਼ਰਮੀ ਤੋਂ ਰਾਹਤ ਮਿਲੀ ਉੱਥੇ ਹੀ ਕਿਸਾਨਾਂ ਲਈ ਵੀ ਇਹ ਮੀਂਹ ਲਾਹੇਵੰਦ ਦੱਸਿਆ ਗਿਆ।
ਮੀਂਹ ਪੈਣ ਨਾਲ ਕਿਸਾਨਾਂ ਦੇ ਨਾਲ-ਨਾਲ ਆਮ ਲੋਕ ਖ਼ੁਸ਼ ਨਜ਼ਰ ਆ ਰਹੇ ਹਨ। ਇਸ ਬਾਰੇ ਲੋਕਾਂ ਨੇ ਕਿਹਾ ਕਿ ਇੱਕ ਪਾਸੇ ਜਿੱਥੇ ਮੀਂਹ ਪੈਣ ਨਾਲ ਗ਼ਰਮੀ ਤੋਂ ਰਾਹਤ ਮਿਲੀ ਹੈ, ਉੱਥੇ ਹੀ ਲੋਕਾਂ ਦੇ ਏਸੀ ਕੂਲਰ ਨਹੀਂ ਚਲਣਗੇ ਤੇ ਬਿਜਲੀ ਦਾ ਬਚਾਅ ਹੋਵੇਗਾ।