ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਇੱਕ ਜਨਹਿਤ ਪਟੀਸ਼ਨ ਦਾਖ਼ਲ ਕੀਤੀ ਗਈ ਸੀ ਜਿਸ ਵਿੱਚ ਕੋਰਟ ਵੱਲੋਂ ਲੁਧਿਆਣਾ ਨਗਰ ਨਿਗਮ ਨੂੰ ਨੋਟਿਸ ਜਾਰੀ ਕਰ ਜਵਾਬ ਤਲਬ ਕੀਤਾ ਹੈ। ਦੱਸ ਦਈਏ ਕਿ ਲੁਧਿਆਣਾ ਨਗਰ ਨਿਗਮ ਵੱਲੋਂ ਬਣਾਏ ਜਾ ਰਹੇ ਪਖਾਨਿਆਂ ਉੱਤੋਂ ਹਾਈ ਵੋਲਟੇਜ ਤਾਰਾਂ ਲੰਘ ਰਹੀਆਂ ਹਨ ਅਤੇ ਪਟੀਸ਼ਨ ਵਿੱਚ ਕਿਹਾ ਗਿਆ ਸੀ ਕਿ ਇਸ ਨਾਲ ਕੋਈ ਵੱਡਾ ਹਾਦਸਾ ਵਾਪਰ ਸਕਦਾ ਹੈ।
ਲੁਧਿਆਣਾ ਦੇ ਕਿਚਲੂ ਨਗਰ ਵਿੱਚ ਬਣ ਰਹੇ ਇਨ੍ਹਾਂ ਪਖ਼ਾਨਿਆਂ ਦੇ ਨਿਰਮਾਣ ਨੂੰ ਰੋਕਣ ਲਈ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਤੇ ਨਗਰ ਨਿਗਮ ਲੁਧਿਆਣਾ ਨੂੰ ਕਈ ਵਾਰ ਪਟੀਸ਼ਨ ਦਿੱਤੀ ਪਰ ਨਿਰਮਾਣ ਕਾਰਜ ਨਹੀਂ ਰੋਕਿਆ ਗਿਆ।
ਇਹ ਵੀ ਪੜ੍ਹੋ: ਆਖਿਰ ਕੈਪਟਨ ਨੇ 'ਫੇਕ ਪੋਸਟ' ਨੂੰ ਆਪਣੇ ਟਵਿੱਟਰ ਅਕਾਊਂਟ 'ਤੇ ਕਿਉਂ ਪਾਇਆ ? ਤੁਸੀਂ ਵੀ ਜਾਣੋ !
ਪਟੀਸ਼ਨਰ ਵੱਲੋਂ ਕਿਸੇ ਪਾਸੋਂ ਰਾਹਤ ਨਾ ਮਿਲਣ ਤੋਂ ਬਾਅਦ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਰੁਖ ਇਖ਼ਤਿਆਰ ਕੀਤਾ ਗਿਆ ਜਿਸ ਤੋਂ ਬਾਅਦ ਅੱਜ ਹਾਈ ਕੋਰਟ ਵੱਲੋਂ ਲੁਧਿਆਣਾ ਨਗਰ ਨਿਗਮ ਨੂੰ ਨੋਟਿਸ ਜਾਰੀ ਕਰ ਜਵਾਬ ਤਲਬ ਕੀਤਾ ਹੈ।