ਲੁਧਿਆਣਾ: ਸ਼ਹਿਰ ਦੇ ਰੈਸਟੋਰੈਂਟ ਅਤੇ ਬੈਂਕੁਇਟ ਮਾਲਕਾਂ ਵੱਲੋਂ ਡਿਪਟੀ ਕਮਿਸ਼ਨਰ ਵੱਲੋਂ ਇਕ ਮੈਮੋਰੰਡਮ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਨਾਇਟ ਕਰਫ਼ਿਊ ਕਾਰਨ ਉਨ੍ਹਾਂ ਦਾ ਵੱਡਾ ਨੁਕਸਾਨ ਹੋ ਰਿਹਾ ਹੈ। ਉਨ੍ਹਾਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਰੈਸਟੋਰੈਂਟ ਅਤੇ ਬੈਂਕੁਇਟ 11 ਵਜੇ ਤੱਕ ਖੋਲਣ ਦੀ ਇਜਾਜਤ ਦਿੱਤੀ ਜਾਵੇ ਤਾ ਜੋ ਉਹ ਵਪਾਰਕ ਘਾਟੇ ਤੋਂ ਬਚ ਸਕਣ।
ਉਹਨਾਂ ਨੇ ਰਾਜੀਨਿਤਕ ਲੀਡਰਾਂ ਵੱਲੋਂ ਕੀਤੀਆਂ ਜਾਦੀਆਂ ਰੈਲੀਆਂ ਨੂੰ ਲੈ ਕੇ ਵੀ ਸਰਕਾਰ ਉਪਰ ਨਿਸ਼ਾਨਾ ਸਾਧਦਿਆਂ ਕਿਹਾ ਕਿ ਜਦੋਂ ਰੈਲੀਆਂ ਕੀਤੀਆਂ ਹਨ ਤਾਂ ਉਨ੍ਹਾਂ ਰੈਲੀਆਂ ਵਿੱਚ ਲੱਖਾਂ ਦੀ ਗਿਣਤੀ ਵਿੱਚ ਇਕੱਠ ਹੁੰਦਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਕ ਮਹੀਨੇ ਤੋਂ ਕਰਫਿਊ ਜਾਰੀ ਹੈ, ਬਾਵਜੂਦ ਇਸਦੇ ਕੇਸ ਲਗਾਤਾਰ ਵਧ ਰਹੇ ਹਨ। ਉਨ੍ਹਾਂ ਕਿਹਾ ਕਿ ਕੇਵਲ ਸਰਕਾਰ ਉਨ੍ਹਾਂ ਦੇ ਵਪਾਰ ਨੂੰ ਨਿਸ਼ਾਨਾ ਬਣਾ ਰਹੀ ਹੈ, ਉਨ੍ਹਾਂ ਸਮੂਹਿਕ ਤੌਰ ’ਤੇ ਅਪੀਲ ਕੀਤੀ ਕਿ ਉਨ੍ਹਾਂ ਨੂੰ ਰਾਤ ਦੇ ਗਿਆਰਾਂ ਵਜੇ ਤੱਕ ਦੀ ਛੋਟ ਦਿੱਤੀ ਜਾਵੇ ।