ਲੁਧਿਆਣਾ : ਸ਼ਹਿਰ ਦੇ ਜਸੀਆਂ ਚੌਂਕ ਦੀ ਰਹਿਣ ਵਾਲੀ ਮਹਿਲਾ ਦੇ ਨਾਲ (Assault On woman With Rod) ਉਸਦੇ ਪਤੀ ਵੱਲੋਂ ਲੋਹੇ ਦੀ ਰੋਡ ਦੇ ਨਾਲ ਕੁੱਟਮਾਰ ਕੀਤੀ ਗਈ ਹੈ, ਜਿਸ ਦੀਆਂ ਤਸਵੀਰਾਂ ਵੀ ਸੀਸੀਟੀਵੀ ਕੈਮਰੇ ਵਿੱਚ ਹੋਈਆਂ ਕੈਦ ਹੋ ਗਈਆਂ ਹਨ। ਮਹਿਲਾਂ ਨੇ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਦਫ਼ਤਰ ਪਹੁੰਚ ਕੇ ਇਨਸਾਫ ਦੀ ਗੁਹਾਰ ਵੀ ਲਗਾਈ ਹੈ। ਇਸਦੀ ਵੀਡਿਓ ਵੀ ਮਹਿਲਾ ਨੇ ਪੁਲਿਸ ਨੂੰ ਦਿੱਤੀ ਹੈ, ਜਿਸ ਵਿੱਚ ਉਸਦੀ ਬੁਰੀ ਤਰਾਂ ਨਾਲ ਕੁੱਟਮਾਰ ਕੀਤੀ ਗਈ ਹੈ। ਮਹਿਲਾ ਨੇ ਕਿਹਾ ਕਿ ਸਥਾਨਕ (Ludhiana Clash News) ਪੁਲਿਸ ਨੇ ਹਾਲੇ ਤੱਕ ਕੋਈ ਕਾਰਵਾਈ ਨਹੀਂ ਕੀਤੀ ਹੈ। ਇਸ ਕਰਕੇ ਉਨ੍ਹਾ ਹੁਣ ਪੁਲਿਸ ਕਮਿਸ਼ਨਰ ਦਫ਼ਤਰ (Office of the Commissioner of Police) ਅੱਗੇ ਇਨਸਾਫ਼ ਦੇ ਲਈ ਗੁਹਾਰ ਲਾਈ ਹੈ। ਪੁਲਿਸ ਨੇ ਵੀ ਮਹਿਲਾ ਸੀ ਸ਼ਿਕਾਇਤ ਦਰਜ ਕਰਕੇ ਅੱਗੇ ਕਾਰਵਾਈ ਲਈ ਕਹਿ ਦਿੱਤਾ ਹੈ।
ਪਹਿਲਾਂ ਵੀ ਕਰਦਾ ਹੈ ਕੁੱਟਮਾਰ : ਪੀੜਿਤ ਮਹਿਲਾ ਨੇ ਕਿਹਾ ਕਿ ਉਸ ਦਾ ਪਤੀ ਅਕਸਰ ਹੀ ਉਸ ਨਾਲ ਕੁੱਟਮਾਰ ਕਰਦਾ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਉਸ ਨੇ ਪਹਿਲਾਂ ਵੀ ਸ਼ਿਕਾਇਤ ਕੀਤੀ ਸੀ ਅਤੇ ਮਾਮਲਾ ਅਦਾਲਤ ਤੱਕ ਪਹੁੰਚ ਗਿਆ ਸੀ। ਫਿਰ ਬਾਅਦ ਵਿੱਚ ਕੁਝ ਰਿਸ਼ਤੇਦਾਰਾਂ ਵੱਲੋਂ ਦਬਾਅ ਪਾਉਣ ਤੋਂ ਬਾਅਦ ਉਨ੍ਹਾਂ ਨੇ ਕੋਰਟ ਵਿੱਚ ਸਮਝੌਤਾ ਕਰ ਲਿਆ ਸੀ। ਸ਼ਿਕਾਇਤ ਤੋਂ ਬਾਅਦ ਉਹ ਆਪਣੇ ਪਿੰਡ (Pictures captured on cctv camera) ਚੱਲੀ ਗਈ ਸੀ, ਪਰ ਸਮਝੌਤਾ ਹੋਣ ਤੋਂ ਬਾਅਦ ਜਦੋਂ ਉਹ ਵਾਪਸ ਆਈ, ਤਾਂ ਉਸ ਦਾ ਪਤੀ ਮੁੜ ਤੋਂ ਉਸ ਨਾਲ ਕੁੱਟਮਾਰ ਕਰਨ ਲੱਗਾ। ਉਨ੍ਹਾਂ ਕਿਹਾ ਕਿ ਕੁੱਟਮਾਰ ਦੇ ਨਾਲ ਉਸ ਨੂੰ ਉਹ ਧਮਕੀਆਂ ਵੀ ਦਿੰਦਾ ਹੈ। ਉਨ੍ਹਾਂ ਕਿਹਾ ਕਿ ਉਹ ਉਸ ਉੱਤੇ ਬਿਨ੍ਹਾਂ ਵਜ੍ਹਾ ਸ਼ੱਕ ਕਰਦਾ ਹੈ। ਉਸ ਦੀ ਸੱਸ ਪਹਿਲਾਂ ਪਤੀ ਨੂੰ ਰੋਕ ਲੈਂਦੀ ਸੀ, ਪਰ ਹੁਣ ਉਸ ਦੀ ਸੱਸ ਦੀ ਵੀ ਮੌਤ ਹੋ ਚੁੱਕੀ ਹੈ, ਹੁਣ ਉਸ ਨੂੰ ਰੋਕਣ ਵਾਲਾ ਕੋਈ ਨਹੀਂ ਹੈ।
- Road Accident In Barnala : ਵੱਡਾ ਸੜਕ ਹਾਦਸਾ, ਧਾਰਮਿਕ ਸਥਾਨ 'ਤੇ ਜਾ ਰਹੇ ਚਾਰ ਕਾਰ ਸਵਾਰਾਂ ਦੀ ਮੌਕੇ 'ਤੇ ਮੌਤ
- Police Against Drug Smugglers : ਨਸ਼ੇ ਖਿਲਾਫ ਮੋਗਾ ਪੁਲਿਸ ਦਾ ਐਕਸ਼ਨ, ਤਸਕਰਾਂ ਦੀ ਜਾਣਕਾਰੀ ਦੇਣ ਲਈ ਜਾਰੀ ਕੀਤਾ ਹੈਲਪਲਾਈਨ ਨੰਬਰ
- Punjabi youth Death in America: ਸ੍ਰੀ ਮੁਕਤਸਰ ਸਾਹਿਬ ਦੇ ਨੌਜਵਾਨ ਦੀ ਅਮਰੀਕਾ 'ਚ ਮੌਤ, ਪਰਿਵਾਰ ਨੇ ਲਾਸ਼ ਵਤਨ ਵਾਪਿਸ ਲਿਆਉਣ ਦੀ ਲਾਈ ਗੁਹਾਰ
ਇਸ ਪੂਰੀ ਘਟਨਾ ਦੀ ਇੱਕ ਸੀਸੀਟੀਵੀ ਵੀ ਸਾਹਮਣੇ ਆਈ ਹੈ, ਜਿਸ ਵਿੱਚ ਵੇਖਿਆ ਜਾ ਸਕਦਾ ਹੈ ਕਿ ਸਖਸ਼ ਬੁਰੀ ਤਰ੍ਹਾਂ ਨਾਲ ਲੋਹੇ ਦੀ ਰੌਡ ਨਾਲ ਆਪਣੀ ਪਤਨੀ ਦੀ ਕੁੱਟਮਾਰ ਕਰ ਰਿਹਾ ਹੈ। ਉਹ ਉਸ ਦੇ ਅੱਗੇ ਅੱਗੇ ਭੱਜਦੀ ਦਿਖਾਈ ਦੇ ਰਹੀ ਹੈ। ਪੀੜਿਤਾਂ ਨੇ ਇਨਸਾਫ਼ ਦੀ ਮੰਗ ਕੀਤੀ ਹੈ ਅਤੇ ਪੁਲਿਸ ਕਮਿਸ਼ਨਰ ਦਫ਼ਤਰ ਪੇਸ਼ ਹੋਈ ਹੈ, ਹਾਲਾਂਕਿ ਇਸ ਸਬੰਧੀ ਪੁਲਿਸ ਨੇ ਕੈਮਰੇ ਅੱਗੇ ਕੁਝ ਵੀ ਬੋਲਣ ਤੋਂ ਇਨਕਾਰ ਕੀਤਾ ਹੈ।