ਲੁਧਿਆਣਾ: ਬੀਤੇ ਦਿਨ ਲੁਧਿਆਣਾ ਦੇ ਮੁੰਡੀਆ ਕਲਾ ਇਲਾਕੇ (Firing in the Mundia Art area) ਵਿੱਚ ਹੋਈ ਫਾਇਰਿੰਗ ਦੀ ਘਟਨਾ ਸਬੰਧੀ ਪੁਲਿਸ ਨੇ ਮਾਮਲਾ ਦਰਜ ਕੀਤਾ ਸੀ। ਇਸ ਸਬੰਧੀ ਪੁਲਿਸ ਕਮਿਸ਼ਨਰ ਨੇ ਖੁਲਾਸਾ ਕੀਤਾ ਹੈ ਕਿ ਪੁਲਿਸ ਨੇ ਸ਼ਿਕਾਇਤਕਰਤਾ ਸਮੇਤ ਉਸ ਦੇ ਚਾਰ ਸਾਥੀਆਂ (Four arrested including the complainant) ਨੂੰ ਗ੍ਰਿਫਤਾਰ ਕੀਤਾ ਹੈ।
ਪ੍ਰੇਮੀ ਨੂੰ ਫਸਾਉਣ ਲਈ ਹਮਲਾ: ਪੁਲਿਸ ਮੁਤਾਬਿਕ ਸ਼ਿਕਾਇਤਕਰਤਾ ਦੀ ਪਤਨੀ ਦੇ ਨਾਜਾਇਜ਼ ਸਬੰਧ (Illicit relations of complainants wife) ਸੀ ਅਤੇ ਉਸਨੇ ਆਪਣੇ ਰਿਸ਼ਤੇਦਾਰ ਅਤੇ ਪਤਨੀ ਦੇ ਪ੍ਰੇਮੀ ਨੂੰ ਫਸਾਉਣ ਲਈ ਆਪਣੇ ਆਪ ਉੱਤੇ ਹਮਲਾ ਕਰਵਾਇਆ, ਜਿਨ੍ਹਾਂ ਪਾਸੋਂ ਇਕ ਰਿਵਾਲਵਰ ਅਤੇ ਵਾਰਦਾਤ ਦੌਰਾਨ ਵਰਤੇ (Revolver and weapons recovered) ਹਥਿਆਰ ਬਰਾਮਦ ਕੀਤੇ ਗਏ ਹਨ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਨੇ ਕਿਹਾ ਕਿ 10 ਤਰੀਕ ਨੂੰ ਗੁਰੂ ਤੇਗ ਬਹਾਦੁਰ ਨਗਰ ਦੇ ਪਿੰਡ ਮੁਡੀਆ ਕਲਾਂ ਵਿਖੇ ਹੋਈ ਗੋਲੀਬਾਰੀ ਦੀ ਘਟਨਾ 'ਚ 5 ਮੁਲਜ਼ਮਾਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਇਨ੍ਹਾਂ 'ਚੋਂ 4 ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਇਕ ਦੀ ਗ੍ਰਿਫ਼ਤਾਰ ਹੋਣੀ ਬਾਕੀ ਹੈ।
ਉਨ੍ਹਾਂ ਕਿਹਾ ਕਿ ਇਸ ਵਾਰਦਾਤ ਨੂੰ ਸਾਜ਼ਿਸ਼ਕਰਤਾ ਅਜੇ ਕੁਮਾਰ (Conspirator Ajay Kumar) ਨੇ ਆਪਣੇ ਸਾਥੀਆਂ ਨਾਲ ਮਿਲ ਕੇ ਅੰਜਾਮ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮ ਸ਼ਿਕਾਇਤਕਰਤਾ ਨੇ ਆਪਣੀ ਪਤਨੀ ਦੇ ਨਜਾਇਜ਼ ਸਬੰਧਾਂ ਤੋਂ ਪਰੇਸ਼ਾਨ ਹੋ ਕੇ ਆਪਣੇ ਸਾਥੀਆਂ ਨਾਲ ਮਿਲ ਕੇ ਦੁਕਾਨ 'ਤੇ ਫਾਇਰਿੰਗ ਕਰਵਾ ਦਿੱਤੀ ਅਤੇ ਕਿਹਾ ਕਿ ਕੁਝ ਨੌਜਵਾਨਾਂ ਨੇ ਉਸ ਉੱਤੇ ਫਾਇਰਿੰਗ ਕੀਤੀ ਹੈ।
ਇਹ ਵੀ ਪੜ੍ਹੋ: ਪ੍ਰਨੀਤ ਕੌਰ ਨੇ ਸੰਸਦ ਵਿੱਚ ਚੁੱਕਿਆ ਕਿਸਾਨਾਂ ਦਾ ਮੁੱਦਾ
ਨਜਾਇਜ਼ ਅਸਲਾ ਅਤੇ ਵਾਹਨ ਬਰਾਮਦ: ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰਨ ਉੱਤੇ ਪਤਾ ਲੱਗਾ ਕਿ ਇਸ ਵਾਰਦਾਤ ਨੂੰ ਸ਼ਿਕਾਇਤਕਰਤਾ ਨੇ ਹੀ ਅੰਜਾਮ ਦਿੱਤਾ ਹੈ ਅਤੇ ਉਹ ਖੁੱਦ ਹੀ ਪੂਰੀ ਘਟਨਾ ਦਾ ਮਾਸਟਰਮਾਈਂਡ (complainant masterminded the entire incident) ਵੀ ਹੈ । ਉਨ੍ਹਾਂ ਅੱਗੇ ਕਿਹਾ ਕਿ ਮੁਲਜ਼ਮ ਕੋਲੋਂ ਨਜਾਇਜ਼ ਅਸਲਾ , ਕਾਰ ਅਤੇ ਮੋਟਰਸਾਈਕਲ ਵੀ ਬਰਾਮਦ ਕੀਤਾ ਗਿਆ ਹੈ। ਪੁਲਿਸ ਮੁਤਾਬਿਕ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਲਿਆ ਜਾਵੇਗਾ ਅਤੇ ਉਸ ਤੋਂ ਬਾਅਦ ਪੁੱਢਗਿੱਛ ਤੋਂ ਹੋਰ ਵੀ ਖੁਲਾਸੇ ਹੋਣ ਦੀ ਉਮੀਦ ਹੈ। |