ETV Bharat / state

ਜੇ ਰਾਮ ਰਹੀਮ ਨੂੰ ਮਿਲ ਸਕਦੀ ਪੈਰੋਲ ਤਾਂ ਬੰਦੀ ਸਿੱਖ ਕੈਦੀਆਂ ਨੂੰ ਕਿਉਂ ਨਹੀਂ: ਗੁਰਚਰਨ ਸਿੰਘ - ਸਿੱਖ ਸਟੂਡੈਂਟ ਫੈੱਡਰੇਸ਼ਨ ਵੱਲੋਂ ਰਾਸ਼ਟਰਪਤੀ ਦਾ ਨਾਂ ਮੰਗ ਪੱਤਰ

ਬੰਦੀ ਸਿੱਖਾਂ ਦੀ ਰਿਹਾਈ ਲਈ ਸਿੱਖ ਸਟੂਡੈਂਟ ਫੈੱਡਰੇਸ਼ਨ ਵੱਲੋਂ ਰਾਸ਼ਟਰਪਤੀ ਦਾ ਨਾਂ ਮੰਗ ਪੱਤਰ ਜ਼ਿਲ੍ਹਾ ਹੈੱਡਕੁਆਰਟਰਾਂ ਤੇ ਡਿਪਟੀ ਕਮਿਸ਼ਨਰਾਂ ਨੂੰ ਸੌਂਪੇ ਗਏ। ਇਸ ਦੌਰਾਨ ਲੁਧਿਆਣਾ ਵਿੱਚ ਪਹੁੰਚੇ ਆਲ ਇੰਡੀਆ ਸਿੱਖ ਸਟੂਡੈਂਟ ਫੈੱਡਰੇਸ਼ਨ ਦੇ ਕਾਰਕੁਨ ਗੁਰਚਰਨ ਸਿੰਘ ਨੇ ਕਿਹਾ ਕਿ ਬੰਦੀ ਸਿੱਖ ਕੈਦੀਆਂ ਤੇ ਤਸ਼ੱਦਦ ਹੋ ਰਿਹਾ ਹੈ।

ਜੇ ਰਾਮ ਰਹੀਮ ਨੂੰ ਮਿਲ ਸਕਦੀ ਹੈ ਪੈਰੋਲ ਤਾਂ ਬੰਦੀ ਸਿੱਖ ਕੈਦੀਆਂ ਨੂੰ ਕਿਉਂ ਨਹੀਂ

author img

By

Published : Apr 11, 2022, 5:10 PM IST

ਲੁਧਿਆਣਾ: ਬੰਦੀ ਸਿੱਖਾਂ ਦੀ ਰਿਹਾਈ ਲਈ ਸਿੱਖ ਸਟੂਡੈਂਟ ਫੈੱਡਰੇਸ਼ਨ ਵੱਲੋਂ ਰਾਸ਼ਟਰਪਤੀ ਦਾ ਨਾਂ ਮੰਗ ਪੱਤਰ ਜ਼ਿਲ੍ਹਾ ਹੈੱਡਕੁਆਰਟਰਾਂ ਤੇ ਡਿਪਟੀ ਕਮਿਸ਼ਨਰਾਂ ਨੂੰ ਸੌਂਪੇ ਗਏ। ਇਸ ਦੌਰਾਨ ਲੁਧਿਆਣਾ ਵਿੱਚ ਪਹੁੰਚੇ ਆਲ ਇੰਡੀਆ ਸਿੱਖ ਸਟੂਡੈਂਟ ਫੈੱਡਰੇਸ਼ਨ ਦੇ ਕਾਰਕੁਨ ਗੁਰਚਰਨ ਸਿੰਘ ਨੇ ਕਿਹਾ ਕਿ ਬੰਦੀ ਸਿੱਖ ਕੈਦੀਆਂ ਤੇ ਤਸ਼ੱਦਦ ਹੋ ਰਿਹਾ ਹੈ।

ਉਨ੍ਹਾਂ ਕਿਹਾ ਹਾਲੇ ਤੱਕ ਬੰਦੀ ਸਿੱਖਾਂ ਨੂੰ ਰਿਹਾਅ ਨਹੀਂ ਕੀਤਾ ਗਿਆ ਜਦੋਂਕਿ ਕੇਂਦਰ ਦੀ ਮੋਦੀ ਸਰਕਾਰ ਨੇ ਬਹੁਤ ਸਮਾਂ ਪਹਿਲਾਂ ਹੀ ਇਸ ਦਾ ਐਲਾਨ ਕਰ ਦਿੱਤਾ ਸੀ। ਇੰਨਾ ਹੀ ਨਹੀਂ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਦੇ ਵਿੱਚ ਅੜਚਣਾਂ ਪੈਦਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਮਨਸ਼ਾ ਠੀਕ ਨਹੀਂ ਹੈ। ਉਨ੍ਹਾਂ ਕਿਹਾ ਕਿ ਕੇਜਰੀਵਾਲ ਨੇ ਭਗਵੰਤ ਮਾਨ ਨੂੰ ਕਠਪੁਤਲੀ ਬਣਾਇਆ ਹੋਇਆ ਹੈ ਹਾਲਾਂਕਿ ਭਗਵੰਤ ਮਾਨ ਨੇ ਬੰਦੀ ਸਿੱਖ ਕੈਦੀਆਂ ਦੀ ਰਿਹਾਈ ਲਈ ਕਾਫੀ ਦਿਲਚਸਪੀ ਵਿਖਾਈ ਸੀ ਪਰ ਹੁਣ ਉਹ ਵੀ ਚੁੱਪ ਹੋ ਕੇ ਬੈਠ ਗਏ ਹਨ।

ਜੇ ਰਾਮ ਰਹੀਮ ਨੂੰ ਮਿਲ ਸਕਦੀ ਹੈ ਪੈਰੋਲ ਤਾਂ ਬੰਦੀ ਸਿੱਖ ਕੈਦੀਆਂ ਨੂੰ ਕਿਉਂ ਨਹੀਂ
ਗੁਰਚਰਨ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਮਨਸ਼ਾ ਸਾਫ਼ ਨਹੀਂ ਹੈ, ਉਨ੍ਹਾਂ ਕਿਹਾ ਜਿਸ ਹਿਸਾਬ ਨਾਲ ਭਗਵੰਤ ਮਾਨ ਦਿੱਲੀ ਵਿੱਚ ਬੈਠੇ ਆਮ ਆਦਮੀ ਪਾਰਟੀ ਦੇ ਆਗੂਆਂ ਦੀ ਕਠਪੁਤਲੀ ਬਣੇ ਹੋਏ ਹਨ। ਉਸ ਹਿਸਾਬ ਨਾਲ ਆਉਂਦੇ ਸਮੇਂ 'ਚ ਆਮ ਆਦਮੀ ਪਾਰਟੀ ਪੰਜਾਬ ਨੂੰ ਬਰਬਾਦ ਕਰ ਦੇਵੇਗੀ।

ਉਨ੍ਹਾਂ ਕਿਹਾ ਕਿ ਜੇਕਰ ਸਿੱਖ ਕਤਲੇਆਮ ਦੇ ਮੁਲਜ਼ਮਾਂ ਨੂੰ ਪੈਰੋਲ ਮਿਲ ਸਕਦੀ ਹੈ, ਬਾਬਾ ਰਾਮ ਰਹੀਮ ਨੂੰ ਮਿਲ ਸਕਦੀ ਹੈ ਤਾਂ ਸਿੱਖ ਕੈਦੀਆਂ ਨੂੰ ਕਿਉਂ ਨਹੀਂ। ਉਨ੍ਹਾਂ ਕਿਹਾ ਸਿੱਖ ਕੈਦੀਆਂ ਦੇ ਨਾਲ ਵਿਤਕਰਾ ਕੀਤਾ ਜਾ ਰਿਹਾ ਹੈ ਅਤੇ ਇਨ੍ਹਾਂ ਦੀ ਰਿਹਾਈ ਜਲਦ ਤੋਂ ਜਲਦ ਹੋਣੀ ਚਾਹੀਦੀ ਹੈ।

ਦੂਜੇ ਪਾਸੇ ਸੁਨੀਲ ਬਿੱਟੂ ਨੂੰ ਲੈ ਕੇ ਵੀ ਉਨ੍ਹਾਂ ਕਿਹਾ ਕਿ ਬਿੱਟੂ ਨੇ ਕਿਹਾ ਸੀ ਕਿ ਜਦੋਂ ਤਿੰਨ ਕਾਨੂੰਨ ਰੱਦ ਹੋ ਜਾਣਗੇ ਤਾਂ ਉਨ੍ਹਾਂ ਕਿਹਾ ਸੀ ਕਿ ਉਹ ਰਾਜੋਆਣਾ ਦੀ ਰਿਹਾਈ ਵਿੱਚ ਕੋਈ ਅੜਚਣ ਪੈਦਾ ਨਹੀਂ ਕਰਨਗੇ ਜਦੋਂ ਕਿ ਹੁਣ ਖੇਤੀ ਕਾਨੂੰਨ ਰੱਦ ਹੋ ਚੁੱਕੇ ਹਨ ਇਸ ਦੇ ਬਾਵਜੂਦ ਉਹ ਦੋਹਰੀ ਰਾਜਨੀਤੀ ਕਰ ਰਹੇ ਹਨ।

ਇਹ ਵੀ ਪੜ੍ਹੋ: ਪੰਜਾਬ ਕਾਂਗਰਸ ਦਾ ਅਧਿਕਾਰਿਤ ਟਵਿੱਟਰ ਅਕਾਉਂਟ ਹੈਕ

ETV Bharat Logo

Copyright © 2024 Ushodaya Enterprises Pvt. Ltd., All Rights Reserved.