ਲੁਧਿਆਣਾ: ਅਕਸਰ ਚੋਣਾਂ ਦਾ ਐਲਾਨ ਹੁੰਦਿਆਂ ਹੀ ਗ਼ੈਰਕਾਨੂੰਨੀ ਸ਼ਰਾਬ ਬਰਾਮਦ ਹੋਣ ਦੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ। ਤਾਜ਼ਾ ਮਾਮਲਾ ਸਾਹਮਣੇ ਆਇਆ ਹੈ ਲੁਧਿਆਣਾ ਤੋਂ ਜਿੱਥੇ ਨਾਕੇਬੰਦੀ ਦੌਰਾਨ ਇੱਕ ਗੱਡੀ ਵਿੱਚੋਂ ਸ਼ਰਾਬ ਦੀਆਂ ਬੋਤਲਾਂ ਬਰਾਮਦ ਕੀਤੀਆਂ ਗਈਆਂ ਹਨ।
ਜਾਣਕਾਰੀ ਮੁਤਾਬਕ ਨਾਕੇਬੰਦੀ ਦੌਰਾਨ ਜਦੋਂ ਪੁਲਿਸ ਵੱਲੋਂ ਇੱਕ ਬਲੈਰੋ ਕੈਂਪਰ ਗੱਡੀ ਨੂੰ ਰੋਕਣ ਲਈ ਇਸ਼ਾਰਾ ਕੀਤਾ ਗਿਆ ਤਾਂ ਚਾਲਕ ਨੇ ਗੱਡੀ ਭਜਾਉਣ ਦੀ ਕੋਸ਼ਿਸ਼ ਕੀਤੀ ਤੇ ਚਾਲਕ ਗੱਡੀ ਛੱਡ ਕੇ ਫ਼ਰਾਰ ਹੋ ਗਿਆ।
ਪੁਲਿਸ ਵੱਲੋਂ ਗੱਡੀ ਦੀ ਤਲਾਸ਼ੀ ਲੈਣ 'ਤੇ ਉਸ ਵਿੱਚੋਂ 124 ਅੰਗ੍ਰੇਜ਼ੀ ਸ਼ਰਾਬ ਦੀਆਂ ਪੇਟੀਆਂ ਬਰਾਮਦ ਕੀਤੀਆਂ ਗਈਆਂ। ਸ਼ਰਾਬ ਦੀਆਂ ਕਈ ਪੇਟੀਆਂ ਅਰੁਣਾਚਲ ਪ੍ਰਦੇਸ਼ ਦੀਆਂ ਹਨ ਅਤੇ ਪੁਲਿਸ ਨੂੰ ਸ਼ੱਕ ਹੈ ਕਿ ਇਹ ਸ਼ਰਾਬ ਚੋਣਾਂ 'ਚ ਇਸਤੇਮਾਲ ਕੀਤੀ ਜਾਣੀ ਸੀ।
ਇਸ ਸਬੰਧੀ ਪੁਲਿਸ ਦਾ ਕਹਿਣਾ ਹੈ ਕਿ ਉਹ ਇਸ ਮਾਮਲੇ ਦੀ ਜਾਂਚ ਕਰ ਰਹੇ ਹਨ ਕਿ ਕਿਸ ਵੱਲੋਂ ਅਤੇ ਕਿਸ ਮਕਸਦ ਲਈ ਇਹ ਸ਼ਰਾਬ ਦੀ ਤਸਕਰੀ ਕੀਤੀ ਜਾ ਰਹੀ ਸੀ।