ETV Bharat / state

ਬੀਕੇਯੂ ਕਾਦੀਆਂ ਦੀ ਦਿੱਲੀ ਘੇਰਨ ਨੂੰ ਲੈ ਕੇ ਲੁਧਿਆਣਾ 'ਚ ਹੋਈ ਅਹਿਮ ਬੈਠਕ

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਅੱਜ ਲੁਧਿਆਣਾ ਦੇ ਗੁਰਦੁਆਰਾ ਸਰਾਭਾ ਨਗਰ ਵਿਖੇ ਇਕ ਅਹਿਮ ਬੈਠਕ ਹੋਈ। ਇਸ ਮੀਟਿੰਗ ਵਿੱਚ ਫੈਸਲਾ ਲਿਆ ਗਿਆ ਹੈ ਕਿ 26-27 ਨਵੰਬਰ ਨੂੰ ਖੇਤੀ ਕਾਨੂੰਨ ਦੇ ਵਿਰੋਧ ਵਿੱਚ ਜੋ ਦਿੱਲੀ ਦਾ ਘਿਰਾਓ ਕੀਤਾ ਜਾਣਾ ਹੈ ਉਸ ਵਿੱਚ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵੱਲੋਂ ਜ਼ੋਰਾਂ-ਸ਼ੋਰਾਂ ਨਾਲ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।

ਫ਼ੋਟੋ
ਫ਼ੋਟੋ
author img

By

Published : Nov 16, 2020, 4:06 PM IST

ਲੁਧਿਆਣਾ: ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਅੱਜ ਲੁਧਿਆਣਾ ਦੇ ਗੁਰਦੁਆਰਾ ਸਰਾਭਾ ਨਗਰ ਵਿਖੇ ਇਕ ਅਹਿਮ ਬੈਠਕ ਹੋਈ। ਇਸ ਮੀਟਿੰਗ ਵਿੱਚ ਫੈਸਲਾ ਲਿਆ ਗਿਆ ਹੈ ਕਿ 26-27 ਨਵੰਬਰ ਨੂੰ ਖੇਤੀ ਕਾਨੂੰਨ ਦੇ ਵਿਰੋਧ ਵਿੱਚ ਜੋ ਦਿੱਲੀ ਦਾ ਘਿਰਾਓ ਕੀਤਾ ਜਾਣਾ ਹੈ ਉਸ ਵਿੱਚ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵੱਲੋਂ ਜ਼ੋਰਾਂ-ਸ਼ੋਰਾਂ ਨਾਲ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਰਵਾਇਤੀ ਸੰਦ ਟਰੈਕਟਰ ਟਰਾਲੀਆਂ ਭਰ ਕੇ ਦਿੱਲੀ ਵੱਲ ਕਿਸਾਨ ਜਥੇਬੰਦੀਆਂ ਕੂਚ ਕਰਨਗੀਆਂ ਅਤੇ ਜੇਕਰ ਰਸਤੇ ਵਿੱਚ ਉਨ੍ਹਾਂ ਨੂੰ ਕਿਤੇ ਰੋਕਿਆ ਗਿਆ ਤਾਂ ਉਹ ਉੱਥੇ ਹੀ ਚੱਕਾ ਜਾਮ ਕਰ ਦੇਣਗੇ। ਬੈਠਕ ਵਿੱਚ ਕਿਹਾ ਗਿਆ ਕਿ 18 ਤਰੀਕ ਨੂੰ ਹੋਰਨਾਂ ਕਿਸਾਨ ਜਥੇਬੰਦੀਆਂ ਦੀ ਚੰਡੀਗੜ੍ਹ ਵਿਖੇ ਇੱਕ ਅਹਿਮ ਬੈਠਕ ਹੋਣੀ ਹੈ ਜਿਸ ਤੋਂ ਬਾਅਦ ਅਗਲੀ ਰਣਨੀਤੀ ਤਿਆਰ ਕੀਤੀ ਜਾਵੇਗੀ

ਵੀਡੀਓ

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਪ੍ਰਧਾਨ ਹਰਮੀਤ ਸਿੰਘ ਕਾਦੀਆਂ ਨੇ ਕਿਹਾ ਕਿ ਭਾਜਪਾ ਦੀ ਸਰਕਾਰ ਨੂੰ ਜਗਾਉਣ ਲਈ ਸਿਰਫ਼ ਪੰਜਾਬ ਨਹੀਂ ਸਗੋਂ ਦੇਸ਼ ਭਰ ਦੀਆਂ ਸਾਰੀਆਂ ਹੀ ਕਿਸਾਨ ਜਥੇਬੰਦੀਆਂ ਉਨ੍ਹਾਂ ਦਾ ਸਾਥ ਦੇ ਰਹੀਆਂ ਹਨ। ਉਨ੍ਹਾਂ ਕਿਹਾ ਕਿ ਹਰਿਆਣਾ ਦੀਆਂ ਵੀ ਕਿਸਾਨ ਜਥੇਬੰਦੀਆਂ ਧਰਨਿਆਂ ਵਿੱਚ ਸ਼ਾਮਲ ਹੋਣਗੀਆਂ।

ਫ਼ੋਟੋ
ਫ਼ੋਟੋ

ਉਨ੍ਹਾਂ ਕਿਹਾ ਕਿ ਪਹਿਲਾਂ ਸਰਕਾਰ ਵੱਲੋਂ ਉਨ੍ਹਾਂ ਨੂੰ ਦਿੱਲੀ ਦੇ ਰਾਮਲੀਲਾ ਮੈਦਾਨ ਵਿੱਚ ਧਰਨੇ ਪ੍ਰਦਰਸ਼ਨ ਕਰਨ ਦੀ ਮਨਜ਼ੂਰੀ ਦਿੱਤੀ ਗਈ ਸੀ ਪਰ ਬੀਤੇ ਦਿਨੀਂ ਹੋਈ ਬੈਠਕ ਬੇ-ਸਿੱਟਾ ਨਿਕਲਣ ਤੋਂ ਬਾਅਦ ਸਰਕਾਰ ਨੇ ਉਨ੍ਹਾਂ ਦੀ ਪਰਮਿਸ਼ਨ ਨੂੰ ਰੱਦ ਕਰ ਦਿੱਤਾ ਹੈ। ਇਸ ਕਰਕੇ ਹੁਣ 18 ਤਰੀਕ ਨੂੰ ਰਣਨੀਤੀ ਬਣਾਈ ਜਾਵੇਗੀ। ਉਨ੍ਹਾਂ ਕਿਹਾ ਕਿ ਦਿੱਲੀ ਦਾ ਘਿਰਾਓ ਵੱਡੇ ਪੱਧਰ ਉੱਤੇ ਕੀਤਾ ਜਾਵੇਗਾ। ਲੱਖਾਂ ਦੀ ਤਦਾਦ ਵਿੱਚ ਕਿਸਾਨ ਇਕੱਤਰ ਹੋ ਕੇ ਦਿੱਲੀ ਦਾ ਘਿਰਾਓ ਕਰਨਗੇ। ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਨੂੰ ਰਾਸਤੇ ਵਿੱਚ ਰੋਕਿਆ ਗਿਆ ਤਾਂ ਉਥੇ ਹੀ ਚੱਕਾ ਜਾਮ ਕਰ ਦਿੱਤਾ ਜਾਵੇਗਾ।

ETV Bharat Logo

Copyright © 2024 Ushodaya Enterprises Pvt. Ltd., All Rights Reserved.