ਲੁਧਿਆਣਾ: ਪੰਜਾਬ ਦੇ ਜੇਲ੍ਹ ਮੰਤਰੀ ਵੱਲੋਂ ਲੁਧਿਆਣਾ ਦੀ ਕੇਂਦਰੀ ਜੇਲ੍ਹ ਵਿੱਚ ਦੌਰਾ ਕੀਤਾ ਗਿਆ ਅਤੇ ਇਸ ਦੌਰਾਨ ਜੇਲ੍ਹ ਦੀਆਂ ਬੈਰਕਾਂ ਦੀ ਤਲਾਸ਼ੀ ਵੀ ਲਈ ਗਈ। ਇਸ ਦੌਰਾਨ ਅਫ਼ਸਰਾਂ ਦੇ ਨਾਲ ਜੇਲ੍ਹ ਮੰਤਰੀ ਦੀ ਮੀਟਿੰਗ ਹੋਈ ਅਤੇ ਜੇਲ੍ਹਾਂ ਦੇ ਵਿੱਚ ਨਸ਼ੇ ਅਤੇ ਮੋਬਾਇਲ ’ਤੇ ਠੱਲ੍ਹ ਪਾਉਣ ਲਈ ਜੇਲ੍ਹ ਮੰਤਰੀ ਨੇ ਕਿਹਾ ਕਿ ਸਖ਼ਤ ਕਦਮ ਚੁੱਕੇ ਜਾਣਗੇ ਅਤੇ ਜੇਲ੍ਹਾਂ ਦੇ ਵਿੱਚ ਜੋ ਮੋਬਾਇਲ ਵਰਤੇ ਜਾਂਦੇ ਹਨ ਉਨ੍ਹਾਂ ’ਤੇ ਪੂਰਨ ਪਾਬੰਦੀ ਲੱਗੇਗੀ।
ਜੇਲ੍ਹ ਮੰਤਰੀ ਨੇ ਕਿਹਾ ਕਿ ਬੀਤੇ ਢਾਈ ਮਹੀਨਿਆਂ ਵਿੱਚ ਅਸੀਂ ਰਿਕਾਰਡ ਤੋੜ ਇੱਕ ਹਜ਼ਾਰ ਤੋਂ ਵੱਧ ਮੋਬਾਇਲ ਪੰਜਾਬ ਦੀਆਂ ਵੱਖ-ਵੱਖ ਜੇਲ੍ਹਾਂ ਤੋਂ ਰਿਕਵਰ ਕੀਤੇ ਹਨ ਜੋ ਆਪਣੇ ਆਪ ਵਿੱਚ ਇੱਕ ਰਿਕਾਰਡ ਹੈ। ਉਥੇ ਹੀ ਜਦੋਂ ਜੇਲ ਮੰਤਰੀ ਨੂੰ ਪੁੱਛਿਆ ਗਿਆ ਕਿ ਬੀਤੇ ਦਿਨੀਂ ਉਨ੍ਹਾਂ ਵੱਲੋਂ ਜੇਲ੍ਹ ਵਿੱਚ ਕੀਤੀ ਗਈ ਛਾਪੇਮਾਰੀ ਦੀ ਵੀਡੀਓ ਵਾਇਰਲ ਹੋ ਰਹੀ ਹੈ ਤਾਂ ਉਨ੍ਹਾਂ ਕਿਹਾ ਮੈਨੂੰ ਇਸ ਬਾਰੇ ਕੋਈ ਜਾਣਕਾਰੀ ਨਹੀਂ।
ਮੰਤਰੀ ਹਰਜੋਤ ਬੈਂਸ ਨੇ ਕਿਹਾ ਕਿ ਜੇਲ੍ਹਾਂ ਵਿੱਚ ਜੈਮਰ ਲਗਾਏ ਜਾਣਗੇ ਤਾਂ ਜੋ ਮੋਬਾਇਲ ਜੇਲ੍ਹਾਂ ਵਿੱਚ ਚੱਲ ਹੀ ਨਾ ਸਕਣ ਤੇ ਨੈੱਟਵਰਕ ਹੀ ਨਾ ਆਵੇ। ਉਥੇ ਹੀ ਜਦੋਂ ਉਨ੍ਹਾਂ ਨੂੰ ਸਵਾਲ ਕੀਤਾ ਗਿਆ ਕਿ ਪੰਜਾਬ ਦੀਆਂ ਜੇਲ੍ਹਾਂ ਦੇ ਵਿੱਚ ਗੈਂਗਸਟਰ ਆਪਣੀਆਂ ਗੈਂਗਾਂ ਨੂੰ ਕੰਟਰੋਲ ਕਰ ਰਹੇ ਹਨ ਤਾਂ ਉਨ੍ਹਾਂ ਕਿਹਾ ਕਿ ਇਸੇ ਕਰਕੇ ਪੰਜਾਬ ਸਰਕਾਰ ਵੱਲੋਂ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਨਤੀਜੇ ਸਾਹਮਣੇ ਆ ਰਹੇ ਹਨ ਅਤੇ ਅਸੀਂ ਪੰਜਾਬ ਦੇ ਵਿੱਚ ਕਾਨੂੰਨ ਵਿਵਸਥਾ ਨੂੰ ਕਾਇਮ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਸ ਸਬੰਧੀ ਕੋਸ਼ਿਸ਼ਾਂ ਵੀ ਜਾਰੀ ਹਨ।
ਉੱਧਰ ਦੂਜੇ ਪਾਸੇ ਲੁਧਿਆਣਾ ਦੀ ਪੁਲਿਸ ਕਮਿਸ਼ਨਰ ਨੇ ਕਿਹਾ ਕਿ ਬੀਤੇ ਦਿਨ ਜੇਲ੍ਹ ਵਿੱਚ ਲੜਾਈ ਝਗੜੇ ਦੀਆਂ ਖ਼ਬਰਾਂ ਜ਼ਰੂਰ ਆਈਆਂ ਸਨ ਪਰ ਉਨ੍ਹਾਂ ਕਿਹਾ ਕਿ ਜੇਲ੍ਹਾਂ ਦੇ ਵਿੱਚ ਸਖ਼ਤੀ ਵਧਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜੇਲ੍ਹਾਂ ਵਿੱਚ ਜੇਕਰ ਕੋਈ ਵੀ ਅਜਿਹੀ ਘਟਨਾ ਵਾਪਰਦੀ ਹੈ ਤਾਂ ਇਸ ਸਬੰਧੀ ਪੁਲੀਸ ਅਫ਼ਸਰਾਂ ਦੀ ਪਹਿਲਾਂ ਹੀ ਤੈਨਾਤੀ ਕੀਤੀ ਗਈ ਹੈ ਤੇ ਉਨ੍ਹਾਂ ਦੀ ਨਜ਼ਰ ਪਹਿਲਾਂ ਹੀ ਰਹਿੰਦੀ ਹੈ।
ਇਹ ਵੀ ਪੜ੍ਹੋ: RDX ਮਾਮਲੇ ਦਾ ਮੁੱਖ ਮੁਲਜ਼ਮ ਗ੍ਰਿਫ਼ਤਾਰ, ਅਦਾਲਤ ਨੇ 6 ਦਿਨ ਦੀ ਰਿਮਾੰਡ 'ਤੇ ਭੇਜਿਆ