ਲੁਧਿਆਣਾ: ਭਾਜਪਾ ’ਚ ਨਵੀਆਂ ਜੁਆਇਨਿੰਗ ਕਰਵਾਉਣ ਲਈ ਰੱਖੇ ਇਕ ਸਮਾਗਮ ਵਿੱਚ ਪੁੱਜੇ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਜਿੱਥੇ ਕਾਂਗਰਸ, ਅਕਾਲੀ ਦਲ ਤੇ ਆਪ ਤੋਂ ਆਏ ਵਰਕਰਾਂ ਦਾ ਪਾਰਟੀ ’ਚ ਸਵਾਗਤ ਕੀਤਾ। ਓਥੇ ਹੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਚੰਡੀਗੜ ਦੇ ਮੁੱਦੇ ’ਤੇ ਪੁੱਛੇ ਸਵਾਲ ’ਤੇ ਉਨ੍ਹਾਂ ਕਿਹਾ ਕਿ ਚੰਡੀਗੜ੍ਹ ਪੰਜਾਬ ਦਾ ਹੈ ਪੰਜਾਬ ਦਾ ਹੀ ਰਹੇਗਾ। ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ਵੱਲੋਂ ਸੂਬੇ ਦੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਥੇ ਹੀ ਆਮ ਆਦਮੀ ਪਾਰਟੀ ਉੱਪਰ ਵੀ ਨਿਸ਼ਾਨਾ ਸਾਧਿਆ ਅਤੇ ਕਿਹਾ ਕਿ ਕੁਝ ਮਹੀਨਿਆਂ ਵਿੱਚ ਹੀ ਲੋਕਾਂ ਦਾ ਸਰਕਾਰ ਤੋਂ ਮੋਹ ਭੰਗ ਹੋ ਚੁੱਕਾ ਹੈ।
ਪੰਜਾਬ ਭਾਜਪਾ ਦੇ ਪ੍ਰਧਾਨ ਨੇ ਕਾਨੂੰਨ ਵਿਵਸਥਾ ਉੱਪਰ ਵੀ ਸਵਾਲ ਖੜੇ ਕੀਤੇ ਅਤੇ ਕਿਹਾ ਕਿ ਪੰਜਾਬ ਦੇ ਹਲਾਤਾਂ ਦਾ ਮਹਾਤਮਾ ਗਾਂਧੀ ਦਾ ਬੁੱਤ ਤੋੜੇ ਜਾਣ ਤੋਂ ਪਤਾ ਲਗਾਇਆ ਜਾ ਸਕਦਾ ਹੈ। ਉਥੇ ਹੀ ਉਨ੍ਹਾਂ ਨੇ ਕਿਹਾ ਕਿ ਬੀਤੇ ਦਿਨੀਂ ਲੁਧਿਆਣਾ ਦੇ ਸਿਵਲ ਹਸਪਤਾਲ ਵਿੱਚ ਹਮਲਾ ਕਰ ਨੌਜਵਾਨ ਦਾ ਕਤਲ ਪੰਜਾਬ ਵਿੱਚ ਕਾਨੂੰਨ ਵਿਵਸਥਾ ਦੀ ਪੋਲ ਖੋਲ ਰਿਹਾ ਹੈ।
ਉਨ੍ਹਾਂ ਨੇ ਰਾਸ਼ਟਰਪਤੀ ਦੀ ਚੋਣ ਨੂੰ ਲੈ ਕੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਵੱਲੋਂ ਸਾਰੀਆਂ ਪਾਰਟੀਆਂ ਨੂੰ ਸਮਰਥਨ ਦੀ ਅਪੀਲ ਕੀਤੀ ਗਈ ਹੈ। ਉਨਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦਿੱਲੀ ਮਾਡਲ ਦੀ ਗੱਲ ਕਰਦੀ ਹੈ ਪਰ ਉਨ੍ਹਾ ਦਾ ਦਿੱਲੀ ਮਾਡਲ ਫੇਲ੍ਹ ਹੈ, ਉਨ੍ਹਾਂ ਕਿਹਾ ਕਿ ਵੱਡੀ ਗਿਣਤੀ ਵਿਚ ਲੋਕ ਪਾਰਟੀ ਨਾਲੋਂ ਟੁੱਟ ਗਏ ਭਾਜਪਾ ਵਿੱਚ ਸ਼ਾਮਲ ਹੋ ਰਹੇ ਹਨ ਅਤੇ ਉਨ੍ਹਾਂ ਨੇ ਕਿਹਾ ਕਿ ਕਿਹੜਾ ਅਜਿਹਾ ਵਿਭਾਗ ਹੈ ਜੋ ਪੰਜਾਬ ਸਰਕਾਰ ਖ਼ਿਲਾਫ ਪ੍ਰਦਰਸ਼ਨ ਨਹੀਂ ਕਰ ਰਿਹਾ, ਸਾਰੇ ਹੀ ਵਰਗ ਪ੍ਰੇਸ਼ਾਨ ਹਨ।
ਇਹ ਵੀ ਪੜ੍ਹੋ: ਬਲਾਤਕਾਰ ਮਾਮਲਾ: ਸਿਮਰਜੀਤ ਬੈਂਸ ਦਾ ਪੁਲਿਸ ਨੇ ਮੁੜ ਹਾਸਲ ਕੀਤਾ 2 ਦਿਨ ਦਾ ਰਿਮਾਂਡ