ਲੁਧਿਆਣਾ: ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਮੁਖੀ ਸਿਮਰਨਜੀਤ ਸਿੰਘ ਮਾਨ ਕਾਰੋਬਾਰੀਆਂ ਨਾਲ ਮੀਟਿੰਗ ਕਰਨ ਲਈ ਲੁਧਿਆਣਾ ਪਹੁੰਚੇ ਜਿੱਥੇ ਵੱਡੀ ਗਿਣਤੀ ਵਿੱਚ ਮੌਜੂਦ ਸਮਰਥਕਾਂ ਨੇ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ। ਇਸ ਮੌਕੇ ਲੁਧਿਆਣੇ ਤੋਂ ਕੁਝ ਕਾਰੋਬਾਰੀਆਂ ਨੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਨੂੰ ਜੁਆਇਨ ਵੀ ਕੀਤਾ ਹੈ। ਮਾਨ ਨੇ ਕਿਹਾ ਕਿ ਇੰਨ੍ਹਾਂ ਆਗੂਆਂ ਦੇ ਪਾਰਟੀ ਵਿੱਚ ਸ਼ਾਮਿਲ ਹੋਣ ਨਾਲ ਪਾਰਟੀ ਨੂੰ ਬਹੁਤ ਮਜ਼ਬੂਤੀ ਮਿਲੇਗੀ। ਇਸ ਦੌਰਾਨ ਜਿੱਥੇ ਸਿਮਰਨਜੀਤ ਮਾਨ ਨੇ ਵੋਟਾਂ ਵਿੱਚ ਮਦਦ ਦੀ ਅਪੀਲ ਕੀਤੀ ਉੱਥੇ ਹੀ ਕੇਂਦਰ ਅਤੇ ਪੰਜਾਬ ਸਰਕਾਰ ’ਤੇ ਵੀ ਨਿਸ਼ਾਨਾ ਸਾਧਿਆ।
ਇਸ ਮੌਕੇ ਉਨ੍ਹਾਂ ਭਗਵੰਤ ਮਾਨ ਸਰਕਾਰ ਉੱਪਰ ਵਰ੍ਹਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਪੰਜ ਰਾਜ ਸਭਾ ਮੈਂਬਰ ਬਾਹਰਲੇ ਸੂਬੇ ਦੇ ਭੇਜੇ ਹਨ। ਉਨ੍ਹਾਂ ਸਰਕਾਰ ਤੇ ਸਵਾਲ ਚੁੱਕਦਿਆਂ ਕਿਹਾ ਕਿ ਜਦੋਂ ਪਾਰਟੀ ਨੇ ਰਾਜਸਭਾ ਵਿੱਚ ਮੈਂਬਰ ਹੀ ਬਾਹਰਲੇ ਸੂਬੇ ਦੇ ਭੇਜੇ ਹਨ ਤਾਂ ਉਹ ਪੰਜਾਬ ਦੇ ਮੁੱਦਿਆਂ ਬਾਰੇ ਕੀ ਗੱਲ ਕਰਨਗੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਸਾਰਾ ਕੁਝ ਉਲਝਾਇਆ ਪਿਆ ਹੈ।
ਇਸ ਦੌਰਾਨ ਉਨ੍ਹਾਂ ਕਿਹਾ ਮੈਨੂੰ ਲੋਕਾਂ ਨੇ ਅਤੇ ਉਨ੍ਹਾਂ ਦੀ ਪਾਰਟੀ ਨੇ ਸੰਗਰੂਰ ਦੀ ਲੋਕਸਭਾ ਜ਼ਿਮਨੀ ਚੋਣ ਲੜਨ ਲਈ ਕਿਹਾ ਹੈ। ਮਾਨ ਨੇ ਕਿਹਾ ਕਿ ਉਨ੍ਹਾਂ ਦੀ ਲੜਾਈ ਔਖੀ ਹੈ ਕਿਉਂਕਿ ਉਹ ਮੌਜੂਦ ਪਾਰਟੀ ਦੇ ਸੀਐਮ ਨਾਲ ਖ਼ਿਲਾਫ਼ ਚੋਣ ਲੜਨ ਜਾ ਰਹੇ ਹਨ ਕਿਉਂਕਿ ਸੰਗਰੂਰ ਲੋਕਸਭਾ ਹਲਕੇ ਵਿੱਚ ਭਗਵੰਤ ਮਾਨ ਰਹਿੰਦੇ ਹਨ।
ਉਨ੍ਹਾਂ ਕਿਹਾ ਮੈਨੂੰ ਫਖਰ ਹੈ ਕਿ ਪੰਜਾਬ ਦੇ ਲੋਕ ਅਤੇ ਉਨ੍ਹਾਂ ਪਾਰਟੀ ਲੜਾ ਰਹੀ ਹੈ। ਉਨ੍ਹਾਂ ਸਾਰੀਆਂ ਪਾਰਟੀਆਂ ਨੂੰ ਬੇਨਤੀ ਕੀਤੀ ਹੈ ਕਿ ਦਿੱਲੀ ਦੀ ਹਕੂਮਤ ਸਿਰ ਤੋਂ ਲਹਾਉਣ ਲਈ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੀ ਮਦਦ ਕੀਤੀ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਉਹ 4 ਤਰੀਕ ਨੂੰ ਸੰਗਰੂਰ ਲੋਕ ਸਭਾ ਚੋਣ ਲਈ ਫਾਰਮ ਭਰਨਗੇ। ਇਸ ਮੌਕੇ ਸਿਮਰਨਜੀਤ ਮਾਨ ਕੇਂਦਰ ਦੀ ਮੋਦੀ ਸਰਕਾਰ ਦੀ 8 ਸਾਲਾਂ ਦੀ ਕਾਰਗੁਜਾਰੀ ਨੂੰ ਲੈਕੇ ਸਵਾਲ ਚੁੱਕੇ ਹਨ।
ਇਹ ਵੀ ਪੜ੍ਹੋ: ਸੰਗਰੂਰ ਤੋਂ ਬਾਅਦ ਬਰਨਾਲਾ ’ਚ ਲੱਗੇ CM ਭਗਵੰਤ ਮਾਨ ਦੀ ਭੈਣ ਦੇ ਪੋਸਟਰ