ਜਗਰਾਓਂ: ਰੋਜ਼ਾਨਾਂ ਦਾਜ ਦੀ ਬਲੀ ਚੜਨ ਵਾਲੀਆਂ ਧੀਆਂ ਦੀ ਗਿਣਤੀ ਲਗਾਤਾਰ ਵੱਧ ਦੀ ਜਾ ਰਹੀ ਹੈ। ਅੱਜ ਇਸ ਗਿਣਤੀ ਵਿੱਚ ਜਗਰਾਓਂ ਸ਼ਹਿਰ ਦੀ ਇੱਕ ਧੀ ਵੀ ਸ਼ਾਮਲ ਹੋ ਗਈ। ਮ੍ਰਿਤਕ ਦੇ ਭਰਾ ਨੇ ਦੱਸਿਆ ਕਿ ਉਸ ਦੀ ਭੈਣ ਦਾ 6 ਸਾਲ ਪਹਿਲਾਂ ਵਿਆਹ ਹੋਇਆ ਸੀ। ਤੇ ਸੁਹਰਾ ਪਰਿਵਾਰ ਉਦੋਂ ਤੋਂ ਹੀ ਲਗਾਤਾਰ ਦਾਜ ਦੀ ਮੰਗ ਕਰ ਰਿਹਾ ਸੀ, ਹਾਲਾਂਕਿ ਅਸੀਂ ਵਿਆਹ ਨੂੰ ਵੀ ਸਾਰਾ ਸਮਾਨ ਕੁੜੀ ਨੂੰ ਦਾਜ ਵਿੱਚ ਦਿੱਤਾ ਸੀ, ਪਰ ਫਿਰ ਵੀ ਮ੍ਰਿਤਕ ਦਾ ਸਹੁਰਾ ਪਰਿਵਾਰ ਉਸ ਨੂੰ ਦਾਜ ਲਈ ਹਮੇਸ਼ਾ ਪ੍ਰੇਸ਼ਾਨ ਕਰਦਾ ਰਿਹਾ।
ਮ੍ਰਿਤਕ ਦੇ ਭਰਾ ਨੇ ਕਿਹਾ, ਕਿ ਮ੍ਰਿਤਕ ਦਾ ਪਤੀ ਤੇ ਸਹੁਰੇ ਦਾਜ ਦੀ ਮੰਗ ਨੂੰ ਲੈਕੇ ਅਕਸਰ ਉਸ ਨਾਲ ਕੁੱਟਮਾਰ ਕਰਦੇ ਸਨ। ਅੱਜ ਵੀ ਦੋਵੇਂ ਪਿਓ-ਪੁੱਤ ਨੇ ਦਾਜ ਨੂੰ ਲੈਕੇ ਮ੍ਰਿਤਕ ਨੂੰ ਕੁੱਟ-ਕੁੱਟ ਕੇ ਮੌਤ ਦੇ ਘਾਟ ਉਤਾਰ ਦਿੱਤਾ। ਜਿਸ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਏ।
ਉਨ੍ਹਾਂ ਨੇ ਕਿਹਾ, ਕਿ ਅੱਜ ਉਨ੍ਹਾਂ ਨੂੰ ਮ੍ਰਿਤਕ ਦੇ ਸੁਹਰੇ ਪਰਿਵਾਰ ਦੇ ਗੁਆਂਢ ਵਿੱਚ ਰਹਿੰਦੇ ਪਰਿਵਾਰ ਨੇ ਉਨ੍ਹਾਂ ਨੂੰ ਇਸ ਘਟਨਾ ਦੀ ਫੋਨ ਕਰਕੇ ਜਾਣਕਾਰੀ ਦਿੱਤੀ। ਤੇ ਜਦੋਂ ਮ੍ਰਿਤਕ ਦੇ ਪੇਕੇ ਪਰਿਵਾਰ ਪਹੁੰਚਿਆ, ਤਾਂ ਮ੍ਰਿਤਕ ਦਾ ਸਹੁਰਾ ਪਰਿਵਾਰ ਉਸ ਦਾ ਪੋਸਟਮਾਰਟਮ ਕਰਵਾ ਰਿਹਾ ਸੀ।
ਇਸ ਮੌਕੇ ਮ੍ਰਿਤਕ ਦੇ ਭਰਾ ਨੇ ਪੁਲਿਸ ‘ਤੇ ਇਲਜ਼ਾਮ ਲਗਾਏ ਹਨ, ਕਿ ਪੁਲਿਸ ਮੁਲਜ਼ਮਾਂ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕਰ ਰਹੀ, ਮ੍ਰਿਤਕ ਦੇ ਪਰਿਵਾਰ ਨੇ ਪੁਲਿਸ ‘ਤੇ ਮੁਲਜ਼ਮਾਂ ਨੂੰ ਬਚਾਉਣ ਦੇ ਇਲਜ਼ਾਮ ਲਗਾਏ ਹਨ। ਹਾਲਾਂਕਿ ਪੁਲਿਸ ਵੱਲੋਂ ਮ੍ਰਿਤਕ ਦੇ ਪਤੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਪਰ ਪੀੜਤ ਪਰਿਵਾਰ ਦਾ ਕਹਿਣਾ ਹੈ, ਕਿ ਹਾਲੇ ਵੀ 3 ਹੋਰ ਮੁਲਜ਼ਮ ਪੁਲਿਸ ਦੀ ਗਿਰਫ ਤੋਂ ਬਾਹਰ ਹੈ।
ਇਹ ਵੀ ਪੜ੍ਹੋ:ਗੁਰਦਾਸਪੁਰ ਤੋਂ ਰੂਹ ਕੰਬਾ ਦੇਣ ਵਾਲਾ ਇਹ ਮਾਮਲਾ ਆਇਆ ਸਾਹਮਣੇ !