ਲੁਧਿਆਣਾ: ਲੁਧਿਆਣਾ ਵਿੱਚ ਲਗਾਤਾਰ ਕੋਰੋਨਾ ਦਾ ਕਹਿਰ ਵੱਧਦਾ ਜਾ ਰਿਹਾ ਹੈ। ਵੀਰਵਾਰ ਨੂੰ ਕੋਰੋਨਾ ਦੇ 1335 ਨਵੇਂ ਮਾਮਲੇ ਸਾਹਮਣੇ ਆਏ ਜਦੋਂ ਕਿ 25 ਕੋਰੋਨਾ ਮਰੀਜ਼ਾਂ ਦੀ ਜਾਨ ਚਲੀ ਗਈ ਹੈ। ਇਨ੍ਹਾਂ ਅੰਕੜਿਆਂ ਨਾਲ ਹੁਣ ਕੋਰੋਨਾ ਵਾਇਰਸ ਨਾਲ ਲੁਧਿਆਣਾ ਵਿੱਚ ਮਰਨ ਵਾਲਿਆਂ ਦੀ ਗਿਣਤੀ 1638 ਤੇ ਪਹੁੰਚ ਗਈ ਹੈ। ਲੁਧਿਆਣਾ ਵਿਚ ਕੋਰੋਨਾ ਮਰੀਜ਼ਾਂ ਦੀ ਮੌਤ ਦਰ 2.30 ਫ਼ੀਸਦੀ ਹੈ ਜੋ ਕਈ ਜ਼ਿਲ੍ਹਿਆਂ ਨਾਲੋਂ ਵੱਧ ਹੈ। ਬੀਤੇ ਦਿਨ ਕੁੱਲ 12,423 ਸੈਂਪਲ ਲਏ ਗਏ ਸਨ ਜਿਨ੍ਹਾਂ ਵਿੱਚੋਂ 1335 ਮਰੀਜ਼ ਪਾਜ਼ੇਟਿਵ ਪਾਏ ਗਏ ਹਨ।
ਮੌਜੂਦਾ ਸਮੇਂ ਵਿੱਚ ਕੋਰੋਨਾ ਦੇ ਐਕਟਿਵ ਕੇਸ 12266 ਹਨ। ਜਿਨ੍ਹਾਂ ਵਿੱਚੋਂ 1825 ਮਰੀਜ਼ਾਂ ਲੁਧਿਆਣਾ ਦੇ ਨਿੱਜੀ ਹਸਪਤਾਲਾਂ ਵਿੱਚ ਹਨ। ਸਰਕਾਰੀ ਹਸਪਤਾਲ ਵਿਚ ਕੁੱਲ 18 ਵੈਂਟੀਲੇਟਰ ਹਨ ਜਦੋਂਕਿ ਨਿੱਜੀ ਹਸਪਤਾਲਾਂ ਵਿੱਚ 256 ਵੈਂਟੀਲੇਟਰ ਹਨ। ਆਕਸੀਜਨ ਦੀ ਸਪਲਾਈ ਵੀ ਹਸਪਤਾਲਾਂ ਨੂੰ ਪੂਰੀ ਦਿੱਤੀ ਜਾ ਰਹੀ ਹੈ। ਹੁਣ ਤੱਕ ਕੁੱਲ 72401 ਵਿੱਚੋਂ 58472 ਮਰੀਜ਼ ਕੋਰੋਨਾ ਨੂੰ ਮਾਤ ਦੇ ਚੁੱਕੇ ਹਨ।