ਲੁਧਿਆਣਾ: ਜਿਲ੍ਹੇ ਦੇ ਸਕੂਲਾਂ ਚ ਕੋਰੋਨਾ ਨੇ ਦਸਤਕ ਦੇ ਦਿੱਤੀ ਹੈ। ਦੱਸ ਦਈਏ ਕਿ ਲੁਧਿਆਣਾ ਦੇ ਦੋ ਸਕੂਲ ਜੋਧੇਵਾਲ ਬਸਤੀ ਅਤੇ ਕੈਲਾਸ਼ ਨਗਰ ਅੰਦਰ 20 ਵਿਦਿਆਰਥੀਆਂ ਦੋ ਕੋਰੋਨਾ ਪਾਜ਼ੀਟਿਵ ਆਉਣ ਤੋਂ ਬਾਅਦ ਸਿਹਤ ਵਿਭਾਗ ਪੂਰੀ ਤਰ੍ਹਾਂ ਨਾਲ ਚੌਕਸ ਹੋ ਗਿਆ ਹੈ। ਦੱਸ ਦਈਏ ਕਿ ਸਿਹਤ ਵਿਭਾਗ ਦੀ ਵੱਖ ਵੱਖ ਟੀਮਾਂ ਵੱਲੋਂ ਸਕੂਲਾਂ ਦੇ ਅੰਦਰ ਸੈਂਪਲਿੰਗ ਕਰਵਾਈ ਜਾ ਰਹੀ ਹੈ।
ਇਸੇ ਦੇ ਚੱਲਦੇ ਲੁਧਿਆਣਾ ਦੇ ਜ਼ੋਨ ਬੀ ਜਵਾਹਰ ਨਗਰ ਕੈਂਪ ਸਰਕਾਰੀ ਲੜਕੀਆਂ ਦੇ ਸਕੂਲ ਚ ਸਿਹਤ ਮਹਿਕਮੇ ਦੀ ਟੀਮ ਵੱਲੋਂ ਸੈਪਲਿੰਗ ਕਰਵਾਈ ਜਾ ਰਹੀ ਹੈ। ਇਸ ਦੌਰਾਨ ਡਾ. ਗੁਰਪ੍ਰੀਤ ਨੇ ਦੱਸਿਆ ਕਿ ਸਕੂਲ ਵਿੱਚ 80 ਵਿਦਿਆਰਥੀਆਂ ਦੇ ਆਰਟੀਪੀਸੀਆਰ ਟੈਸਟ ਕਰਵਾਏ ਜਾਣਗੇ, ਜਿਨ੍ਹਾਂ ਦੀ ਰਿਪੋਰਟ ਦੋ ਦਿਨ ਬਾਅਦ ਮਿਲੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਸਿਹਤ ਮਹਿਕਮੇ ਵੱਲੋਂ ਜ਼ੋਨ ਵੰਡ ਕੇ ਟੀਮਾਂ ਬਣਾਈਆਂ ਗਈਆਂ ਹਨ ਅਤੇ ਉਨ੍ਹਾਂ ਦੀ ਟੀਮ ਵੱਲੋਂ ਜ਼ੋਨ 8 ਦੇ ਸਾਰੇ ਸਕੂਲਾਂ ਨੂੰ ਕਵਰ ਕੀਤਾ ਜਾਵੇਗਾ ਅਤੇ ਰੋਜ਼ਾਨਾ ਇੱਕ ਸਕੂਲ ਤੋਂ 80 ਦੇ ਕਰੀਬ ਵਿਦਿਆਰਥੀਆਂ ਦੇ ਟੈਸਟ ਹੋਣਗੇ ਤਾਂ ਜੋ ਮਹਾਂਮਾਰੀ ਨੂੰ ਫੈਲਣ ਤੋਂ ਰੋਕਿਆ ਜਾ ਸਕੇ।
ਉਧਰ ਸਕੂਲ ਦੀ ਪ੍ਰਿੰਸੀਪਲ ਨੇ ਵੀ ਕਿਹਾ ਕਿ ਬੱਚਿਆਂ ਵੱਲੋਂ ਸੈਂਪਲਿੰਗ ਲਈ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਸੈਂਪਲ ਲੈਣ ਨਾਲ ਨਾ ਸਿਰਫ ਕੋਰੋਨਾ ਬਾਰੇ ਜਲਦ ਪਤਾ ਲੱਗੇਗਾ ਸਗੋਂ ਇਸ ਨਾਲ ਵਿਦਿਆਰਥੀ ਅਤੇ ਅਧਿਆਪਕ ਦੋਵੇਂ ਹੀ ਸੁਰੱਖਿਅਤ ਰਹਿਣਗੇ।
ਇਹ ਵੀ ਪੜੋ: ਵਿਦਿਆਰਥੀਆਂ ਦੇ ਕੋੋਰੋਨਾ ਪਾਜ਼ੀਟਿਵ ਆਉਣ ਤੋਂ ਬਾਅਦ ਚੁੱਕਿਆ ਗਿਆ ਇਹ ਵੱਡਾ ਕਦਮ: