ਲੁਧਿਆਣਾ: ਇਸਲਾਮ ਗੰਜ ਇਲਾਕੇ ਵਿੱਚ ਦੇਰ ਰਾਤ ਦੋ ਧਿਰਾਂ ਵਿਚਕਾਰ ਮਾਮੂਲੀ ਤਕਰਾਰ ਨੂੰ ਲੈ ਕੇ ਝਗੜਾ ਹੋ ਗਿਆ ਜਿਸ ਤੋਂ ਬਾਅਦ ਵੇਖਦੇ ਹੀ ਵੇਖਦੇ ਇਹ ਝਗੜਾ ਭਿਆਨਕ ਰੂਪ ਅਖਤਿਆਰ ਕਰ ਗਿਆ। ਦੋਹਾਂ ਧਿਰਾਂ ਵੱਲੋਂ ਇਕ-ਦੂਜੇ ਉੱਤੇ ਪੱਥਰਬਾਜੀ ਅਤੇ ਕੁੱਟਮਾਰ ਸ਼ੁਰੂ ਕਰ ਦਿੱਤੀ ਗਈ। ਇਸ ਝਗੜੇ ਵਿੱਚ ਅੱਧਾ ਦਰਜਨ ਦੇ ਕਰੀਬ ਲੋਕਾਂ ਨੂੰ ਸੱਟਾਂ ਲੱਗੀਆਂ ਹਨ।
ਦੋਹਾਂ ਧਿਰਾਂ ਵੱਲੋਂ ਇਕ ਦੂਜੇ 'ਤੇ ਇਲਜ਼ਾਮ ਲਗਾਏ ਗਏ ਹਨ ਅਤੇ ਹਾਲਾਤ ਇੰਨੇ ਖ਼ਰਾਬ ਹੋ ਗਏ ਕਿ ਮੌਕੇ 'ਤੇ ਲੁਧਿਆਣਾ ਕੇਂਦਰੀ ਦੇ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਨੂੰ ਖੁਦ ਜਾਣਾ ਪਿਆ ਅਤੇ ਮਾਮਲਾ ਸ਼ਾਂਤ ਕਰਵਾਉਣਾ ਪਿਆ। ਦੋ ਧਿਰਾਂ ਦੇ ਵਿੱਚ ਹੋਈ ਲੜਾਈ ਵਡੀ ਹਿੰਸਾ ਦਾ ਰੂਪ ਧਾਰ ਗਈ ਪਰ ਸਮਾਂ ਰਹਿੰਦਿਆਂ ਪੁਲਿਸ ਪ੍ਰਸ਼ਾਸਨ ਨੇ ਮੌਕੇ 'ਤੇ ਆ ਕੇ ਹਾਲਾਤਾਂ ਉੱਤੇ ਕਾਬੂ ਪਾਇਆ।
ਪੂਰੇ ਝਗੜਾ ਇਸਲਾਮਗੰਜ 'ਤੇ ਉੱਚਾ ਟਿੱਬਾ ਵਿੱਚ ਹੋਇਆ ਝਗੜੇ ਨੂੰ ਲੈ ਕੇ ਸਥਾਨਕ ਲੋਕਾਂ ਨੇ ਕਿਹਾ ਕਿ ਇਕ ਧਿਰ ਨੇ ਦੂਜੀ ਧਿਰ ਉੱਤੇ ਹਮਲਾ ਕੀਤਾ, ਜਦਕਿ ਅਸਲੀਅਤ ਵਿਚ ਦੋਵੇਂ ਪਾਸਿਓਂ ਪੱਥਰਬਾਜ਼ੀ ਦੀਆਂ ਤਸਵੀਰਾਂ ਵਾਇਰਲ ਹੋਈਆਂ ਹਨ। ਇਸ ਪੂਰੇ ਮਾਮਲੇ ਤੋਂ ਬਾਅਦ ਇਕ ਧਿਰ ਵੱਲੋਂ ਪੁਲਿਸ ਸਟੇਸ਼ਨ ਦੇ ਬਾਹਰ ਆ ਕੇ ਧਰਨਾ ਵੀ ਲਾਇਆ ਗਿਆ ਜਿਸ ਤੋਂ ਬਾਅਦ ਪੁਲਿਸ ਨੇ ਮਾਮਲਾ ਦਰਜ ਕੀਤਾ ਹੈ। ਪੁਲਿਸ ਵੱਲੋਂ ਕਾਰਵਾਈ ਨਾ ਕਰਨ ਉੱਤੇ ਇਲਾਕਾ ਵਾਸੀਆਂ ਨੇ ਮੌਕੇ 'ਤੇ ਲੁਧਿਆਣਾ ਕੇਂਦਰੀ ਦੇ ਵਿਧਾਇਕ ਅਸ਼ੋਕ ਪਰਾਸ਼ਰ ਨੂੰ ਵੀ ਬੁਲਾਇਆ।
ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਇਲਾਕੇ ਵਿਚ ਗੁੰਡਾਗਰਦੀ ਨਹੀਂ ਹੋਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜਿਸ ਕਿਸੇ ਦਾ ਵੀ ਕਸੂਰ ਹੋਵੇਗਾ ਉਸ ਉੱਤੇ ਕਾਰਵਾਈ ਹੋਵੇਗੀ। ਉਥੇ ਦੂਜੇ ਪਾਸੇ ਪੁਲਿਸ ਨੇ ਦੋਵਾਂ ਧਿਰਾਂ ਦੇ ਬਿਆਨ ਦਰਜ ਕਰ ਲਏ ਹਨ ਅਤੇ ਮਾਮਲੇ ਦੀ ਤਫਤੀਸ਼ ਕੀਤੀ ਜਾ ਰਹੀ ਹੈ। ਥਾਣੇ ਦੇ ਵਿਚ ਦੇਰ ਰਾਤ ਤੈਨਾਤ ਮੁਨਸ਼ੀ ਨੇ ਦੱਸਿਆ ਕਿ ਅਸੀਂ ਦੋਵਾਂ ਧਿਰਾਂ ਦਾ ਪੱਖ ਲੈਕੇ ਜਾਂਚ ਕਰ ਰਹੇ ਹਨ।
ਇਹ ਵੀ ਪੜ੍ਹੋ: ਗੰਨ ਕਲਚਰ ਪ੍ਰਮੋਟ ਨੂੰ ਲੈ ਕੇ 10 ਸਾਲ ਦੇ ਬੱਚੇ ਉੱਤੇ ਦਰਜ ਮਾਮਲੇ 'ਚ ਆਇਆ ਨਵਾਂ ਮੋੜ !