ETV Bharat / state

ਜਥੇਦਾਰ ਦੇ ਬਿਆਨ 'ਤੇ ਵਿਧਾਇਕ ਗੁਰਪ੍ਰੀਤ ਗੋਗੀ ਨੇ ਕੀਤੀ ਅਪੀਲ ,ਕਿਹਾ-ਧਰਮ ਅਤੇ ਰਾਜਨੀਤੀ ਨੂੰ ਰੱਖਿਆ ਜਾਵੇ ਵੱਖਰਾ

ਲੁਧਿਆਣਾ ਵਿੱਚ 'ਆਪ' ਦੇ ਵਿਧਾਇਕ ਗੁਰਪ੍ਰੀਤ ਗੋਗੀ ਨੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਪੰਜਾਬ ਸਰਕਾਰ ਨੂੰ ਦਿੱਤੇ ਗਏ ਅਲਟੀਮੇਟਮ ਤੋਂ ਬਾਅਦ ਗਿਆਨੀ ਹਰਪ੍ਰੀਤ ਸਿੰਘ ਨੂੰ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਸਰਕਾਰ ਅਤੇ ਕਾਨੂੰਨ ਦੇ ਕੰਮਾਂ ਵਿੱਚ ਦਖ਼ਲਅੰਦਾਜ਼ੀ ਨਹੀਂ ਕਰਨੀ ਚਾਹੀਦੀ ਅਤੇ ਧਾਰਮਿਕ ਮਸਲਿਆਂ ਵੱਲ ਧਿਆਨ ਦੇਣਾ ਚਾਹੀਦਾ ਹੈ।

In Ludhiana, MLA Gurpreet Gogi appealed to Jathedar
ਜਥੇਦਾਰ ਦੇ ਬਿਆਨ 'ਤੇ ਵਿਧਾਇਕ ਗੁਰਪ੍ਰੀਤ ਗੋਗੀ ਨੇ ਕੀਤੀ ਅਪੀਲ , ਕਿਹਾ-ਧਰਮ ਅਤੇ ਰਾਜਨੀਤੀ ਨੂੰ ਰੱਖਿਆ ਜਾਵੇ ਵੱਖਰਾ
author img

By

Published : Mar 28, 2023, 6:36 PM IST

ਜਥੇਦਾਰ ਦੇ ਬਿਆਨ 'ਤੇ ਵਿਧਾਇਕ ਗੁਰਪ੍ਰੀਤ ਗੋਗੀ ਨੇ ਕੀਤੀ ਅਪੀਲ , ਕਿਹਾ-ਧਰਮ ਅਤੇ ਰਾਜਨੀਤੀ ਨੂੰ ਰੱਖਿਆ ਜਾਵੇ ਵੱਖਰਾ

ਲੁਧਿਆਣਾ: ਬੀਤੇ ਦਿਨੀਂ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਹੋਈ ਇੱਕਤਰਤਾ ਵਿੱਚ ਪੰਜਾਬ ਸਰਕਾਰ ਅਤੇ ਪੁਲਿਸ ਨੂੰ ਹਿਰਾਸਤ ਵਿੱਚ ਲਏ ਗਏ ਨੌਜਵਾਨਾਂ ਨੂੰ 24 ਘੰਟੇ ਅੰਦਰ ਛੱਡਣ ਅਤੇ ਉਨ੍ਹਾਂ ਉੱਤੇ ਲਗਾਏ ਗਏ ਐਕਟ ਨੂੰ ਲੈ ਕੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਹੋਰ ਸਿੱਖ ਜਥੇਬੰਦੀਆਂ ਵੱਲੋਂ 24 ਘੰਟੇ ਦਾ ਅਲਟੀਮੇਟਮ ਦਿੱਤਾ ਗਿਆ ਸੀ। ਜਿਸ ਨੂੰ ਲੈ ਕੇ ਹੁਣ ਲੁਧਿਆਣਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਪ੍ਰੀਤ ਗੋਗੀ ਨੇ ਜਥੇਦਾਰ ਨੂੰ ਅਪੀਲ ਕੀਤੀ ਹੈ ਕਿ ਰਾਜਨੀਤੀ ਨੂੰ ਧਰਮ ਤੋਂ ਵੱਖਰਾ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਾਨੂੰਨ ਵਿਵਸਥਾ ਅਤੇ ਅਮਨ-ਸ਼ਾਂਤੀ ਨੂੰ ਬਰਕਰਾਰ ਰੱਖਣ ਲਈ ਕੰਮ ਕਰ ਰਹੀ ਹੈ ਇਸ ਕਰਕੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਪੰਜਾਬ ਸਰਕਾਰ ਅਤੇ ਕਾਨੂੰਨ ਨੂੰ ਆਪਣਾ ਕੰਮ ਕਰਨ ਦੇਣਾ ਚਾਹੀਦਾ ਹੈ। ਵਿਧਾਇਕ ਗੁਰਪ੍ਰੀਤ ਗੋਗੀ ਨੇ ਕਿਹਾ ਕਿ ਜਥੇਦਾਰ ਦਾ ਅਹੁਦਾ ਬਹੁਤ ਹੀ ਸਤਿਕਾਰਯੋਗ ਹੈ ਇਸ ਲਈ ਉਨ੍ਹਾਂ ਨੂੰ ਸਰਕਾਰ ਜਾਂ ਕਾਨੂੰਨ ਨੂੰ ਅਲਟੀਮੇਟਮ ਦੇਣੇ ਨਹੀਂ ਸੋਭਦੇ।

ਰਾਜਨੀਤੀ ਅਤੇ ਧਰਮ ਵੱਖੋ-ਵੱਖਰੇ ਹੋਣੇ ਚਾਹੀਦੇ ਹਨ: ਗੁਰਪ੍ਰੀਤ ਗੋਗੀ ਨੇ ਕਿਹਾ ਕਿ ਰਾਜਨੀਤੀ ਅਤੇ ਧਰਮ ਵੱਖੋ-ਵੱਖਰੇ ਹੋਣੇ ਚਾਹੀਦੇ ਹਨ ਕਿਉਂਕਿ ਰਾਜਨੀਤੀ ਕਰਨਾ ਸਰਕਾਰਾਂ ਦਾ ਕੰਮ ਹੈ ਜਦੋਂ ਕਿ ਧਰਮ ਦਾ ਸਤਿਕਾਰ ਅਤੇ ਪ੍ਰਚਾਰ ਕਰਨਾ ਧਾਰਮਿਕ ਆਗੂਆਂ ਦਾ ਕੰਮ ਹੈ। ਗੁਰਪ੍ਰੀਤ ਗੋਗੀ ਨੇ ਕਿਹਾ ਕਿ ਇਨ੍ਹਾਂ ਦੋਹਾਂ ਨੂੰ ਇਕੱਠਿਆਂ ਨਹੀਂ ਕਰਨਾ ਚਾਹੀਦਾ। ਇਸ ਦੌਰਾਨ ਐੱਮਐੱਲਏ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਕਿਸੇ ਵੀ ਤਰ੍ਹਾਂ ਦੀਆਂ ਅਫਵਾਹਾਂ ਉੱਤੇ ਯਕੀਨ ਨਾ ਕਰਨ। ਉਨ੍ਹਾਂ ਕਿਹਾ ਕਿ ਜੋ ਆਮ ਆਦਮੀ ਪਾਰਟੀ ਦੀ ਸਰਕਾਰ ਉੱਤੇ ਲੋਕਾਂ ਨੇ 92 ਵਿਧਾਇਕ ਜਿਤਾ ਕੇ ਵਿਸ਼ਵਾਸਸ ਜਤਾਇਆ ਹੈ ਉਸ ਵਿਸ਼ਵਾਸਸ ਨੂੰ ਕਿਸੇ ਵੀ ਹਾਲਤ ਵਿੱਚ ਟੁੱਟਣ ਨਹੀਂ ਦਿੱਤਾ ਜਾਵੇਗਾ।

ਸ਼ਾਂਤੀ ਬਣਾਈ ਰੱਖਣ ਦੀ ਅਪੀਲ: ਐੱਮਐੱਲਏ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਸ਼ਾਂਤੀ ਬਣਾਈ ਰੱਖਣ ਅਤੇ ਕਿਸੇ ਵੀ ਤਰ੍ਹਾਂ ਦੀ ਸੋਸ਼ਲ ਮੀਡੀਆ ਉੱਤੇ ਚੱਲ ਰਹੀ ਅਫਵਾਹ ਉੱਤੇ ਯਕੀਨ ਨਾ ਕਰਨ। ਉਨ੍ਹਾਂ ਨੇ ਕਿਹਾ ਕਿ ਪੁਲਿਸ ਪ੍ਰਸ਼ਾਸ਼ਨ ਕੰਮ ਕਰ ਰਿਹਾ ਹੈ ਅਤੇ ਉਹ ਪੰਜਾਬ ਵਿੱਚ ਸ਼ਾਂਤੀ ਬਰਕਰਾਰ ਰੱਖਣ ਲਈ ਲਗਾਤਾਰ ਕੰਮ ਕਰ ਰਹੇ ਨੇ। ਐੱਮਐੱਲਏ ਨੇ ਖਾਸ ਤੌਰ ਉੱਤੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਇਹ ਧਿਆਨ ਜ਼ਰੂਰ ਰੱਖਣ ਅਤੇ ਜੇਕਰ ਉਨ੍ਹਾਂ ਨੂੰ ਕੋਈ ਵੀ ਕਿਸੇ ਕਿਸਮ ਦੀ ਜਾਣਕਾਰੀ ਦੇ ਰਿਹਾ ਹੈ ਤਾਂ ਉਸ ਨੂੰ ਜ਼ਰੂਰ ਜਾਂਚ ਲੈਣਾ ਅਤੇ ਅਫਵਾਹਾਂ ਉੱਤੇ ਭਰੋਸਾ ਨਾ ਕਰੋ।

ਇਹ ਵੀ ਪੜ੍ਹੋ: Hearing in Amritpal Singh case: ਅੰਮ੍ਰਿਤਪਾਲ ਗ੍ਰਿਫ਼ਤਾਰੀ ਮਾਮਲੇ 'ਚ ਕੋਰਟ ਨੇ ਪਟੀਸ਼ਨ ਕਰਤਾ ਤੋਂ ਮੰਗੇ ਸਬੂਤ, ਏਜੀ ਨੂੰ ਵੀ ਹਲਫਨਾਮੇ ਦੀ ਕੀਤੀ ਹਦਾਇਤ

ETV Bharat Logo

Copyright © 2024 Ushodaya Enterprises Pvt. Ltd., All Rights Reserved.