ETV Bharat / state

ਲੁਧਿਆਣਾ ਵਿੱਚ ਕਦੇ ਵੀ ਵਾਪਰ ਸਕਦੈ ਸੂਰਤ ਵਰਗਾ ਹਾਦਸਾ ? - ਲੁਧਿਆਣਾ

ਸੂਰਤ ਵਿੱਚ ਹੋਏ ਕੋਚਿੰਗ ਸੈਂਟਰ ਅੱਗ ਹਾਦਸੇ ਤੋਂ ਬਾਅਦ ਪੰਜਾਬ ਪ੍ਰਸ਼ਾਸਨ ਦੀ ਖੁੱਲੀ ਨੀਂਦ। ਲੁਧਿਆਣਾ ਵਿੱਚ ਵੀ ਅਜਿਹੇ ਸੈਂਕੜੇ ਕੋਚਿੰਗ ਸੈਂਟਰ, ਜਿਨ੍ਹਾਂ 'ਚ ਨਾ ਤਾਂ ਫਾਇਰ ਐਗਜ਼ਿਟ ਹੈ ਅਤੇ ਨਾ ਹੀ ਅੱਗ ਬੁਝਾਉਣ ਦਾ ਕੋਈ ਸਾਧਨ।

Surat,Ludhiana,Gujrat Fire
author img

By

Published : May 25, 2019, 4:19 PM IST

ਲੁਧਿਆਣਾ: ਗੁਜਰਾਤ ਦੇ ਸੂਰਤ ਵਿੱਚ ਇੱਕ ਕੋਚਿੰਗ ਸੈਂਟਰ ਨੂੰ ਅੱਗ ਲੱਗਣ ਕਾਰਨ ਵੱਡਾ ਹਾਦਸਾ ਵਾਪਰਿਆ ਜਿਸ ਵਿੱਚ ਦਰਜ਼ਨਾਂ ਵਿਦਿਆਰਥੀਆਂ ਦੀ ਮੌਤ ਹੋ ਚੁੱਕੀ ਹੈ। ਲੁਧਿਆਣਾ ਵਿੱਚ ਵੀ ਅਜਿਹੇ ਸੈਂਕੜੇ ਕੋਚਿੰਗ ਸੈਂਟਰ ਹਨ, ਜੋ ਪ੍ਰਸ਼ਾਸਨ ਦੀ ਨੱਕ ਹੇਠ ਸ਼ਰੇਆਮ ਵਿਦਿਆਰਥੀਆਂ ਦੀ ਜ਼ਿੰਦਗੀਆਂ ਨਾਲ ਖਿਲਵਾੜ ਕਰ ਰਹੇ ਹਨ। ਇੰਨਾਂ ਹੀ ਨਹੀਂ, ਇਨ੍ਹਾਂ ਕੋਚਿੰਗ ਸੈਂਟਰਾਂ ਦੀਆਂ ਬਿਲਡਿੰਗਾਂ ਦਾ ਫਰੰਟ ਵੀ ਬੋਰਡਾਂ ਦੇ ਨਾਲ ਪੂਰੀ ਤਰ੍ਹਾਂ ਕਵਰ ਕੀਤਾ ਗਿਆ ਹੈ।

ਵੇਖੋ ਵੀਡੀਓ
ਇਸ ਸਬੰਧੀ ਜਦੋਂ ਈਟੀਵੀ ਭਾਰਤ ਦੇ ਪੱਤਰਕਾਰ ਨੇ ਕੋਚਿੰਗ ਸੈਂਟਰ ਵਿਚ ਪੜ੍ਹਨ ਵਾਲੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਨੇ ਖ਼ੁਲਾਸਾ ਕੀਤਾ ਕਿ ਅੱਗ ਤੋਂ ਬਚਣ ਲਈ ਉਨ੍ਹਾਂ ਦੇ ਇੰਸਟੀਚਿਊਟ ਵਿੱਚ ਕੋਈ ਖ਼ਾਸ ਪ੍ਰਬੰਧ ਨਹੀਂ ਹੈ। ਇੱਥੋਂ ਤੱਕ ਕਿ ਪੂਰੀ ਬਿਲਡਿੰਗ ਵਿੱਚ ਪੌੜੀਆਂ ਵੀ ਇੱਕ ਹੀ ਹਨ ਹੈ। ਵਿਦਿਆਰਥੀਆਂ ਨੇ ਦੱਸਿਆ ਕਿ ਕੁੱਝ ਕੋਚਿੰਗ ਸੈਂਟਰਾਂ ਵਿੱਚ ਫ਼ਾਇਰ ਕੁਮੈਂਟ ਤਾਂ ਲੱਗੇ ਹਨ ਪਰ ਪੂਰੀ ਤਰ੍ਹਾਂ ਵਿਦਿਆਰਥੀ ਸੁਰੱਖਿਅਤ ਨਹੀਂ ਹਨ।ਸਮਾਜ ਸੇਵੀ ਕਪਿਲ ਅਰੋੜਾ ਨੇ ਦੱਸਿਆ ਹੈ ਕਿ ਕਿਵੇਂ ਇਨ੍ਹਾਂ ਕੋਚਿੰਗ ਸੈਂਟਰਾਂ ਵਿੱਚ ਕਾਨੂੰਨ ਨੂੰ ਛਿੱਕੇ ਟੰਗਿਆ ਗਿਆ ਹੈ ਇੱਥੋਂ ਤੱਕ ਕਿ ਸੁਪਰੀਮ ਕੋਰਟ ਅਤੇ ਪੰਜਾਬ ਹਰਿਆਣਾ ਹਾਈ ਕੋਰਟ ਦੇ ਦਿਸ਼ਾ ਨਿਰਦੇਸ਼ਾਂ ਦੀਆਂ ਵੀ ਧੱਜੀਆਂ ਉਡਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇੱਥੇ ਵਿਦਿਆਰਥੀਆਂ ਦੀ ਕੋਈ ਵੀ ਸੁਰੱਖਿਆ ਨਹੀਂ ਹੈ ਇਸ ਕਰਕੇ ਉਹ ਇਸ ਦੀ ਸ਼ਿਕਾਇਤ ਪੰਜਾਬ ਹਰਿਆਣਾ ਹਾਈਕੋਰਟ ਵਿੱਚ ਕਰਨਗੇ।ਜ਼ਿਕਰਯੋਗ ਹੈ ਕਿ ਸੂਰਤ ਵਿੱਚ ਵੱਡਾ ਹਾਦਸਾ ਹੋਣ ਤੋਂ ਬਾਅਦ ਦਰਜਨਾਂ ਵਿਦਿਆਰਥੀਆਂ ਦੀ ਮੌਤ ਹੋ ਗਈ ਸੀ। ਅਜਿਹੇ 'ਚ ਜੇਕਰ ਲੁਧਿਆਣਾ ਵਿੱਚ ਕਦੇ ਵੀ ਅਜਿਹਾ ਹਾਦਸਾ ਹੁੰਦਾ ਹੈ ਤਾਂ ਨੁਕਸਾਨ ਹੋਰ ਵੀ ਵੱਡਾ ਹੋ ਸਕਦਾ ਹੈ ਕਿਉਂਕਿ ਇੱਥੇ ਨਾਂ ਤਾਂ ਅੱਗ ਨਾਲ ਐਮਰਜੈਂਸੀ ਮੌਕੇ ਨਜਿੱਠਣ ਲਈ ਕੋਈ ਪ੍ਰਬੰਧ ਹਨ ਅਤੇ ਨਾ ਹੀ ਅੱਗ ਬਝਾਊ ਅਮਲੇ ਦੇ ਕੋਲ ਐਮਰਜੈਂਸੀ ਮੌਕੇ ਵਿਦਿਆਰਥੀਆਂ ਨੂੰ ਕੱਢਣ ਦੇ ਕੋਈ ਸਾਧਨ ਹੈ।

Intro:Anchor...ਗੁਜਰਾਤ ਦੇ ਸੂਰਤ ਵਿੱਚ ਇੱਕ ਕੋਚਿੰਗ ਸੈਂਟਰ ਨੂੰ ਅੱਗ ਲੱਗਣ ਕਾਰਨ ਵੱਡਾ ਹਾਦਸਾ ਵਾਪਰ ਗਿਆ ਅਤੇ ਜਿੱਥੇ ਦਰਜਨਾਂ ਵਿਦਿਆਰਥੀਆਂ ਦੀ ਮੌਤ ਹੋ ਗਈ, ਲੁਧਿਆਣਾ ਵਿੱਚ ਵੀ ਅਜਿਹੇ ਸੈਂਕੜੇ ਕੋਚਿੰਗ ਸੈਂਟਰ ਨੇ ਜੋ ਪ੍ਰਸ਼ਾਸਨ ਦੀ ਨੱਕ ਹੇਠ ਸ਼ਰੇਆਮ ਵਿਦਿਆਰਥੀਆਂ ਦੀ ਜ਼ਿੰਦਗੀਆਂ ਨਾਲ ਖਿਲਵਾੜ ਕਰ ਰਹੇ ਨੇ ਕਿਉਂਕਿ ਇਨ੍ਹਾਂ ਕੋਚਿੰਗ ਸੈਂਟਰਾਂ ਵਿੱਚ ਨਾ ਤਾਂ ਫਾਇਰ ਐਕਜ਼ਿਟ ਹੈ ਅਤੇ ਨਾ ਹੀ ਅੱਗ ਬੁਝਾਉਣ ਦਾ ਕੋਈ ਸਾਧਨ, ਇਥੋਂ ਤਕ ਕਿ ਇਨ੍ਹਾਂ ਬਿਲਡਿੰਗਾਂ ਦਾ ਫਰੰਟ ਵੀ ਬੋਰਡਾਂ ਦੇ ਨਾਲ ਪੂਰੀ ਤਰ੍ਹਾਂ ਕਵਰ ਕੀਤਾ ਗਿਆ ਹੈ...ਉਧਰ ਸਮਾਜ ਸੇਵੀ ਕਪਿਲ ਅਰੋੜਾ ਨੇ ਕਿਹਾ ਕਿ ਉਹ ਇਸ ਸਬੰਧੀ ਕਾਨੂੰਨੀ ਨੋਟਿਸ ਜਾਰੀ ਕਰਵਾਉਣਗੇ

Body:Vo...1 ਇਸ ਸਬੰਧੀ ਜਦੋਂ ਅਸੀਂ ਇਨ੍ਹਾਂ ਕੋਚਿੰਗ ਸੈਂਟਰ ਵਿਚ ਪੜ੍ਹਨ ਵਾਲੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਨੇ ਖੁਲਾਸਾ ਕੀਤਾ ਕਿ, ਅੱਗ ਤੋਂ ਬਚਣ ਲਈ ਉਨ੍ਹਾਂ ਦੇ ਇੰਸਟੀਚਿਊਟ ਦੇ ਵਿੱਚ ਕੋਈ ਖਾਸ ਪ੍ਰਬੰਧ ਨਹੀਂ ਹੈ ਇੱਥੋਂ ਤੱਕ ਕਿ ਪੂਰੀ ਬਿਲਡਿੰਗ ਦੇ ਵਿੱਚ ਪੌੜੀਆਂ ਵੀ ਇੱਕ ਹੀ ਹੈ, ਵਿਦਿਆਰਥੀਆਂ ਨੇ ਦੱਸਿਆ ਕਿ ਕੁਝ ਕੋਚਿੰਗ ਸੈਂਟਰਾਂ ਦੇ ਵਿੱਚ ਫਾਇਰ ਕੁਮੈਂਟ ਤਾਂ ਲੱਗੇ ਨੇ ਪਰ ਪੂਰੀ ਤਰ੍ਹਾਂ ਵਿਦਿਆਰਥੀ ਸੁਰੱਖਿਅਤ ਨਹੀਂ ਨੇ...

Byte..ਵਿਦਿਆਰਥੀ

Vo...2 ਸਮਾਜ ਸੇਵੀ ਕਪਿਲ ਅਰੋੜਾ ਨੇ ਦੱਸਿਆ ਹੈ ਕਿ ਕਿਵੇਂ ਇਨ੍ਹਾਂ ਕੋਚਿੰਗ ਸੈਂਟਰਾਂ ਦੇ ਵਿਚ ਕਾਨੂੰਨ ਨੂੰ ਛਿੱਕੇ ਟੰਗਿਆ ਗਿਆ ਹੈ ਇੱਥੋਂ ਤੱਕ ਕਿ ਸੁਪਰੀਮ ਕੋਰਟ ਅਤੇ ਪੰਜਾਬ ਹਰਿਆਣਾ ਹਾਈ ਕੋਰਟ ਦੇ ਦਿਸ਼ਾ ਨਿਰਦੇਸ਼ਾਂ ਦੀ ਵੀ ਧੱਜੀਆਂ ਉਡਾਈਆਂ ਜਾ ਰਹੀਆਂ ਨੇ, ਉਨ੍ਹਾਂ ਕਿਹਾ ਕਿ ਇੱਥੇ ਵਿਦਿਆਰਥੀਆਂ ਦੀ ਕੋਈ ਵੀ ਸੁਰੱਖਿਆ ਨਹੀਂ ਹੈ ਇਸ ਕਰਕੇ ਉਹ ਇਸ ਦੀ ਸ਼ਿਕਾਇਤ ਪੰਜਾਬ ਹਰਿਆਣਾ ਹਾਈਕੋਰਟ ਚ ਕਰਨਗੇ..

Byte..ਕਪਿਲ ਅਰੋੜਾ ਸਮਾਜ ਸੇਵੀ

Conclusion:Clozing...ਸੂਰਤ ਵਿੱਚ ਵੱਡਾ ਹਾਦਸਾ ਹੋਣ ਤੋਂ ਬਾਅਦ ਦਰਜਨਾਂ ਵਿਦਿਆਰਥੀਆਂ ਦੀ ਮੌਤ ਹੋ ਗਈ ਹੈ ਅਜਿਹੇ ਚ ਜੇਕਰ ਲੁਧਿਆਣਾ ਦਾ ਵਿੱਚ ਕਦੇ ਵੀ ਅਜਿਹਾ ਹਾਦਸਾ ਹੁੰਦਾ ਹੈ ਤਾਂ ਨੁਕਸਾਨ ਹੋਰ ਵੀ ਵੱਡਾ ਹੋ ਸਕਦਾ ਹੈ ਕਿਉਂਕਿ ਇੱਥੇ ਨਾ ਤਾਂ ਅੱਗ ਨਾਲ ਐਮਰਜੈਂਸੀ ਮੌਕੇ ਨਜਿੱਠਣ ਲਈ ਕੋਈ ਪ੍ਰਬੰਧ ਨੇ ਅਤੇ ਨਾ ਹੀ ਆਗੂ ਬਝਾਊ ਅਮਲੇ ਦੇ ਕੋਲ ਐਮਰਜੈਂਸੀ ਮੌਕੇ ਵਿਦਿਆਰਥੀਆਂ ਨੂੰ ਕੱਢਣ ਦੇ ਕੋਈ ਸਾਧਨ..
ETV Bharat Logo

Copyright © 2025 Ushodaya Enterprises Pvt. Ltd., All Rights Reserved.