ਲੁਧਿਆਣਾ: ਪੰਜਾਬ ਦੇ ਸਿਹਤ ਮੰਤਰੀ ਬਲਵੀਰ ਸਿੰਘ ਲੁਧਿਆਣਾ ਵਿਖੇ ਇੱਕ ਨਿੱਜੀ ਹਸਪਤਾਲ ਦਾ ਉਦਘਾਟਨ ਕਰਨ ਲਈ ਪਹੁੰਚੇ। ਇਸ ਮੌਕੇ ਉਹਨਾਂ ਨੇ ਕਿਹਾ ਕਿ (Health facilities) ਸਿਹਤ ਸੁਵਿਧਾਵਾਂ ਨੂੰ ਲੈ ਕੇ ਸੂਬਾ ਸਰਕਾਰ ਲਗਾਤਾਰ ਯਤਨ ਕਰ ਰਹੀ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਵੱਲੋਂ ਫੰਡ ਵੀ ਜਾਰੀ ਕੀਤੇ ਜਾ ਰਹੇ ਹਨ, ਉੱਥੇ ਹੀ ਕੋਰੋਨਾ ਵਾਇਰਸ ਦੇ ਨਵੇਂ ਰੂਪ ਨੂੰ ਲੈ ਕੇ ਉਹਨਾਂ ਕਿਹਾ ਕਿ ਅੱਜ ਸੂਬਾ ਪੱਧਰ ਦੀ ਬੈਠਕ ਸੱਦੀ ਗਈ ਹੈ, ਜਿਸ ਵਿੱਚ ਇਸ ਮੁੱਦੇ ਨੂੰ ਲੈ ਕੇ ਵਿਚਾਰ ਵਟਾਂਦਰਾ ਕੀਤਾ ਜਾਵੇਗਾ।
ਸਿਹਤ ਮੰਤਰੀ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ: ਮੰਤਰੀ ਬਲਵੀਰ ਸਿੰਘ ਨੇ ਕਿਹਾ ਕਿ ਸਿਹਤ ਮਹਿਕਮੇ ਵੱਲੋਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਨੇ ਇਸ ਤੋਂ ਇਲਾਵਾ ਉਹਨਾਂ ਕਿਹਾ ਕਿ ਸਾਡੇ ਪੁਖਤਾ ਪ੍ਰਬੰਧ ਵੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਨੈਸ਼ਨਲ ਹੈਲਥ ਮਿਸ਼ਨ (National Health Mission) ਦੇ ਤਹਿਤ ਫੰਡ ਜਾਰੀ ਨਹੀਂ ਕੀਤਾ ਜਾ ਰਿਹਾ ਹੈ ਜਿਸ ਕਰਕੇ ਸਿਹਤ ਸੁਵਿਧਾਵਾਂ ਉੱਤੇ ਅਸਰ ਪੈ ਰਿਹਾ ਹੈ। ਸਿਹਤ ਮੰਤਰੀ ਨੇ ਅਪੀਲ ਕੀਤੀ ਕਿ ਕੇਂਦਰ ਸਰਕਾਰ ਇਹ ਫੰਡ ਜਲਦ ਤੋਂ ਜਲਦ ਜਾਰੀ ਕਰੇ ਤਾਂ ਜੋ ਸਿਹਤ ਸਬੰਧੀ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਔਕੜ ਨਾ ਆਵੇ।
ਨਿੱਜੀ ਹਸਪਤਾਲਾਂ ਵਰਗੇ ਬਣ ਜਾਣਗੇ ਪੰਜਾਬ ਦੇ ਸਾਰੇ ਸਰਕਾਰੀ ਹਸਪਤਾਲ: ਕੈਬਿਨਟ ਮੰਤਰੀ ਬਲਵੀਰ ਸਿੰਘ ਨੇ ਇਹ ਵੀ ਕਿਹਾ ਕਿ ਪੰਜਾਬ ਦੇ ਸਿਵਲ ਹਸਪਤਾਲ (Punjab Civil Hospital) ਆਉਂਦੇ ਇੱਕ ਸਾਲ ਬਾਅਦ ਨਿੱਜੀ ਹਸਪਤਾਲਾਂ ਵਰਗੇ ਬਣ ਜਾਣਗੇ। ਉਹਨਾਂ ਕਿਹਾ ਕਿ ਜਿਸ ਤਰ੍ਹਾਂ ਦਾ ਫੋਰਟਿਸ ਹਸਪਤਾਲ ਬਣਾਇਆ ਗਿਆ ਹੈ, ਉਸੇ ਤਰ੍ਹਾਂ ਦਾ ਅਗਲੇ ਸਾਲ ਤੱਕ ਲੁਧਿਆਣਾ ਦਾ ਸਿਵਲ ਹਸਪਤਾਲ ਵੀ ਬਣ ਜਾਵੇਗਾ।
- Police Raid In Bathinda: ਨਸ਼ਿਆਂ 'ਚ ਬਦਨਾਮ ਬਠਿੰਡਾ ਦੀ ਬਸਤੀ ਬੀੜ ਤਾਲਾ ਵਿਖੇ ਪੁਲਿਸ ਵੱਲੋਂ ਤੜਕਸਾਰ ਛਾਪੇਮਾਰੀ
- Instructions For Massage Centers: ਲੁਧਿਆਣਾ 'ਚ ਸਪਾ ਅਤੇ ਮਸਾਜ ਸੈਂਟਰਾਂ ਨੂੰ ਵਿਸ਼ੇਸ਼ ਹਦਾਇਤਾਂ ਜਾਰੀ, ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਹੋਵੇਗੀ ਸਖ਼ਤ ਕਾਰਵਾਈ
- ਲੰਡਨ 'ਚ ਜਨਮਦਿਨ ਪਾਰਟੀ ਤੋਂ ਬਾਅਦ ਲਾਪਤਾ ਹੋਏ ਗੁਰਸ਼ਮਨ ਸਿੰਘ ਦੀ ਮਿਲੀ ਲਾਸ਼, ਇਲਾਕੇ ਵਿੱਚ ਸੋਗ
ਕੇਜਰੀਵਾਲ ਦੇ ਮਸਲੇ ਉੱਤੇ ਬੋਲੇ ਪੰਜਾਬ ਦੇ ਸਿਹਤ ਮੰਤਰੀ: ਇਨਫੋਰਸਮੈਂਟ ਡਾਇਰੇਕਟੋਰੇਟ ਵੱਲੋਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸੰਮਨ ਜਾਰੀ ਕਰਨ ਨੂੰ ਲੈ ਕੇ ਕੈਬਨਿਟ ਮੰਤਰੀ ਬਲਵੀਰ ਸਿੰਘ ਨੇ ਕਿਹਾ ਕਿ ਅਸੀਂ ਜਿੱਤਾਂਗੇ ਜਰੂਰ ਜੰਗ ਜਾਰੀ ਹੈ। ਇਸੇ ਤਰ੍ਹਾਂ ਕੇਂਦਰ ਸਰਕਾਰ ਦੀ ਆਯੂਸ਼ਮਾਨ ਕਾਰਡ ਸਕੀਮ ਨੂੰ ਲੈਕੇ ਬੋਲਦਿਆਂ ਉਹਨਾਂ ਕਿਹਾ ਕਿ ਪੰਜਾਬ ਦੇ ਵਿੱਚ 46 ਲੱਖ ਕਾਰਡ ਬਣੇ ਹਨ।