ਲੁਧਿਆਣਾ: ਇੱਕ ਪਾਸੇ ਜਿੱਥੇ ਕੋਰੋਨਾ ਕਾਲ ਦੇ ਦੌਰਾਨ ਵੱਡੀ ਤਦਾਦ 'ਚ ਸਮਾਜ ਸੇਵੀ ਸੰਸਥਾਵਾਂ ਲੋਕਾਂ ਦੀ ਮਦਦ ਲਈ ਅੱਗੇ ਆ ਰਹੀਆਂ ਹਨ, ਉੱਥੇ ਹੀ ਕੁਝ ਅਜਿਹੇ ਲੋਕ ਵੀ ਹਨ ਜੋ ਆਪਣੇ ਨਿੱਜੀ ਫਾਇਦੇ ਲਈ ਹਾਲੇ ਵੀ ਲੋਕਾਂ ਨੂੰ ਝਾਂਸਾ ਦੇ ਕੇ ਲੁੱਟ ਖਸੁੱਟ ਕਰ ਰਹੇ ਹਨ।
ਅਜਿਹਾ ਮਾਮਲਾ ਲੁਧਿਆਣਾ ਦੇ ਜਗਰਾਓਂ ਪੁਲ ਤੋਂ ਸਾਹਮਣੇ ਆਇਆ ਹੈ, ਜਿੱਥੇ ਦੋ ਪ੍ਰਵਾਸੀ ਮਜ਼ਦੂਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ ਕਿਉਂਕਿ ਉਨ੍ਹਾਂ ਨੂੰ ਵਾਪਸ ਭੇਜਣ ਦੇ ਨਾਂਅ 'ਤੇ ਕਿਸੇ ਸ਼ਖ਼ਸ ਨੇ ਉਨ੍ਹਾਂ ਨਾਲ ਠੱਗੀ ਮਾਰ ਲਈ ਹੈ। ਪ੍ਰੀਤਮ ਕੁਮਾਰ ਅਤੇ ਉਸ ਦੇ ਸਾਥੀ ਨੇ ਦੱਸਿਆ ਕਿ ਟਿਕਟ ਬਣਾਉਣ ਦੇ ਨਾਂਅ 'ਤੇ ਇੱਕ ਵਿਅਕਤੀ ਨੇ ਉਨ੍ਹਾਂ ਤੋਂ 2 ਹਜ਼ਾਰ ਅਤੇ ਇੱਕ ਤੋਂ 3 ਹਜ਼ਾਰ ਰੁਪਏ ਲੈ ਲਏ ਅਤੇ ਫਿਰ ਉੱਥੋਂ ਰਫੂ ਚੱਕਰ ਹੋ ਗਏ। ਦੋਵੇਂ ਪ੍ਰਵਾਸੀ ਮਜ਼ਦੂਰ ਘਰ ਵਾਪਸੀ ਲਈ ਟਿਕਟ ਕਰਵਾਉਣਾ ਚਾਹੁੰਦੇ ਸਨ ਪਰ ਉਨ੍ਹਾਂ ਦੀ ਮਜਬੂਰੀ ਦਾ ਫਾਇਦਾ ਚੁੱਕਦਿਆਂ ਕਿਸੇ ਮੁਲਜ਼ਮ ਨੇ ਉਨ੍ਹਾਂ ਨਾਲ ਠੱਗੀ ਮਾਰ ਲਈ।
ਇਹ ਵੀ ਪੜੋ: 27 ਕੀਟਨਾਸ਼ਕਾਂ 'ਤੇ ਪਾਬੰਦੀ ਲਗਾਉਣ ਦੀ ਤਿਆਰੀ 'ਚ ਕੇਂਦਰ ਸਰਕਾਰ, ਵੇਖੋ ਖ਼ਾਸ ਰਿਪੋਰਟ
ਪੀੜਤਾਂ ਕੋਲ ਨਾ ਤਾਂ ਖਾਣ ਨੂੰ ਪੈਸੇ ਬਚੇ ਹਨ ਅਤੇ ਨਾ ਹੀ ਆਪਣੇ ਸੂਬੇ ਜਾਂ ਘਰ ਪਰਤਣ ਲਈ ਪੈਸੇ, ਜਿਸ ਕਰਕੇ ਦੋਵਾਂ ਦਾ ਰੋ-ਰੋ ਕੇ ਬੁਰਾ ਹਾਲ ਹੈ ਅਤੇ ਦੋਵੇਂ ਮਦਦ ਦੀ ਅਪੀਲ ਕਰ ਰਹੇ ਹਨ।