ਲੁਧਿਆਣਾ: ਟਰਾਂਸਪੋਰਟ ਟੈਂਡਰ ਘੁਟਾਲੇ ਮਾਮਲੇ ਵਿੱਚ ਵਿਜੀਲੈਂਸ ਨੂੰ ਇੱਕ ਹੋਰ ਸਫਲਤਾ ਮਿਲੀ ਹੈ। ਵਿਜੀਲੈਂਸ ਨੇ ਬੀਤੀ ਦੇਰ ਰਾਤ ਭਾਰਤ ਭੂਸ਼ਣ ਆਸ਼ੂ ਦੇ ਕਰੀਬੀ ਅਨਿਲ ਜੈਨ ਨੂੰ ਗ੍ਰਿਫਤਾਰ ਕਰ ਲਿਆ ਹੈ। ਇਸ ਦੀ ਪੁਸ਼ਟੀ ਲੁਧਿਆਣਾ ਰੇਂਜ ਵਿਜੀਲੈਂਸ ਦੇ ਐਸਐਸਪੀ ਰਵਿੰਦਰਪਾਲ ਸਿੰਘ ਸੰਧੂ ਨੇ ਕੀਤੀ ਹੈ। ਇਸ ਮਾਮਲੇ ਵਿੱਚ ਇਹ ਚੌਥੀ ਗ੍ਰਿਫ਼ਤਾਰੀ ਹੈ। ਅਨਿਲ ਜੈਨ ਨੂੰ ਅੱਜ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਉਸ ਨੂੰ ਪਿੰਡ ਠੱਠੜੀ ਤੋਂ ਸ਼ੈਲਰ ਤੋਂ ਕਾਬੂ ਕੀਤਾ ਹੈ।
ਸ਼ੈਲਰ ਅੰਦਰ ਲੁੱਕਿਆ ਸੀ ਅਨਿਲ ਜੈਨ ! : ਵਿਜੀਲੈਂਸ ਨੇ ਮੁਲਜ਼ਮ ਨੂੰ ਫੜ੍ਹਨ ਲਈ ਪੂਰਾ ਪਲਾਨ ਬਣਾਇਆ ਹੋਇਆ ਸੀ। ਸਭ ਤੋਂ ਪਹਿਲਾਂ ਇਲਾਕੇ ਦੀ ਪੁਲਿਸ ਮੌਕੇ ਉੱਤੇ ਸਾਧੇ ਕਪੜਿਆਂ ਵਿੱਚ ਪਹੁੰਚੀ। ਸ਼ੈਲਰ ਦੇ ਬਾਹਰ ਤਾਲਾ ਲੱਗਾ ਹੋਇਆ ਸੀ। ਪੁਲਿਸ ਨੇ ਸ਼ੈਲਰ ਖੁੱਲ੍ਹਵਾਉਣ ਦੀ ਕਾਫੀ ਕੋਸ਼ਿਸ਼ ਕੀਤੀ, ਪਰ ਸ਼ੈਲਰ ਕਿਸੇ ਨੇ ਨਹੀਂ ਖੋਲ੍ਹਿਆ। ਇਸੇ ਦੌਰਾਨ ਵਿਜੀਲੈਂਸ ਦੇ ਅਧਿਕਾਰੀ ਵੀ ਉੱਥੇ ਪਹੁੰਚ ਗਏ। ਕਰੀਬ ਡੇਢ ਘੰਟੇ ਦੇ ਹੰਗਾਮੇ ਤੋਂ ਬਾਅਦ ਅਨਿਲ ਜੈਨ ਨੂੰ ਗ੍ਰਿਫ਼ਤਾਰ ਕਰਨ ਵਿੱਚ ਪੂਰੀ ਟੀਮ ਨੂੰ ਸਫਲਤਾ ਮਿਲੀ। ਵਿਜੀਲੈਂਸ ਬਿਊਰੋ ਨੇ ਇਸ ਘੁਟਾਲੇ ਵਿੱਚ ਕਾਂਗਰਸੀ ਕੌਂਸਲਰ ਰੂਪਾਲੀ ਜੈਨ ਦੇ ਪਤੀ ਅਨਿਲ ਜੈਨ ਅਤੇ ਮੁੱਲਾਂਪੁਰ ਦਾਖਾ ਨਗਰ ਕੌਂਸਲ ਦੇ ਪ੍ਰਧਾਨ ਤੇਲੂ ਰਾਮ ਬਾਂਸਲ ਦੇ ਭਰਾ ਮਹਾਵੀਰ ਬਾਂਸਲ ਸਮੇਤ ਦੋ ਕਮਿਸ਼ਨ ਏਜੰਟਾਂ (ਆੜ੍ਹਤੀਆਂ) ਨੂੰ ਪਹਿਲਾਂ ਹੀ ਨਾਮਜ਼ਦ ਕੀਤਾ ਹੈ।
ਮੰਤਰੀ ਨੂੰ ਸੈਲੂਨ ਵਿਚੋਂ ਕੀਤਾ ਸੀ ਗ੍ਰਿਫ਼ਤਾਰ: ਕਾਬਿਲੇਗੌਰ ਹੈ ਕਿ ਸਾਬਕਾ ਮੰਤਰੀ ਫੂਡ ਅਤੇ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ (Bharat Bhushan Ashu Arrest) ਨੂੰ ਪੰਜਾਬ ਵਿਜੀਲੈਂਸ ਬਿਊਰੋ (Punjab Vigilance Bureau) ਨੇ ਲੁਧਿਆਣਾ ਵਿਖੇ ਇੱਕ ਸੈਲੂਨ ਵਿਚੋਂ (Bharat Bhushan Ashu case new update) ਗ੍ਰਿਫ਼ਤਾਰ ਕੀਤਾ ਸੀ।
ਹੁਣ ਤੱਕ 8 ਮੁਲਜ਼ਮਾਂ ਉੱਤੇ ਮਾਮਲਾ ਦਰਜ: ਦੱਸ ਦੇਈਏ ਕਿ ਵਿਜੀਲੈਂਸ ਬਿਊਰੋ ਨੇ ਘੁਟਾਲਾ ਕਰਨ ਦੇ ਦੋਸ਼ ਵਿੱਚ ਠੇਕੇਦਾਰ ਤੇਲੂ ਰਾਮ, ਸੰਦੀਪ ਭਾਟੀਆ ਅਤੇ ਜਗਰੂਪ ਸਿੰਘ, ਸਾਬਕਾ ਮੰਤਰੀ ਆਸ਼ੂ, ਉਸ ਦੇ ਸਾਥੀ ਪੰਕਜ ਮੀਨੂੰ ਮਲਹੋਤਰਾ ਅਤੇ ਇੰਦਰਜੀਤ ਇੰਡੀ, ਕਮਿਸ਼ਨ ਏਜੰਟ ਕ੍ਰਿਸ਼ਨ ਲਾਲ ਅਤੇ ਸਾਬਕਾ ਡਿਪਟੀ ਡਾਇਰੈਕਟਰ ਰਾਕੇਸ਼ ਸਿੰਗਲਾ ਸਮੇਤ 8 ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਆਸ਼ੂ ਨੂੰ ਵਿਜੀਲੈਂਸ ਬਿਊਰੋ ਨੇ 22 ਅਗਸਤ ਨੂੰ ਗ੍ਰਿਫਤਾਰ ਕੀਤਾ ਸੀ। ਉਹ ਪਟਿਆਲਾ ਜੇਲ੍ਹ ਵਿੱਚ ਬੰਦ ਹੈ। ਅਦਾਲਤ ਨੇ ਉਸ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਹੈ। ਬਾਕੀ ਮੁਲਜ਼ਮ ਫਰਾਰ ਹਨ।
ਇਹ ਹੈ ਮਾਮਲਾ : ਦੱਸ ਦਈਏ ਕਿ 200 ਕਰੋੜ ਦੇ ਟੈਂਡਰ ਘੁਟਾਲੇ (Corruption Case) ਨੂੰ ਲੈ ਕੇ ਸਾਬਕਾ ਮੰਤਰੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਕਾਬਿਲੇਗੌਰ ਹੈ ਕਿ ਇਸ ਮਾਮਲੇ ਵਿੱਚ ਹੁਣ ਤੱਕ ਠੇਕੇਦਾਰ ਤੇਲੂ ਰਾਮ ਜਗਰੂਪ ਸਿੰਘ ਸੰਦੀਪ ਭਾਟੀਆ ਤੋਂ ਇਲਾਵਾ ਗੁਰਦਾਸ ਰਾਮ ਐਂਡ ਕੰਪਨੀ ਦੇ ਮਾਲਕ ਅਤੇ ਭਾਗੀਦਾਰਾਂ ਦੇ ਨਾਮ ਸ਼ਾਮਲ ਹਨ। ਤੇਲੂ ਰਾਮ ਨੂੰ ਵਿਜੀਲੈਂਸ ਪਹਿਲਾਂ ਹੀ ਗ੍ਰਿਫਤਾਰ ਕਰ ਚੁੱਕੀ ਹੈ ਅਤੇ ਵਿਜੀਲੈਂਸ ਨੇ ਪ੍ਰੈੱਸ ਨੋਟ ਵਿੱਚ ਖੁਲਾਸਾ ਕੀਤਾ ਹੈ ਕਿ ਤੇਲੂ ਰਾਮ ਨੇ ਹੀ ਮੰਨ ਲਿਆ ਹੈ ਕਿ ਉਹ ਭਾਰਤ ਭੂਸ਼ਣ ਆਸ਼ੂ ਦੇ ਪੀਏ ਮੀਨੂ ਮਲਹੋਤਰਾ ਰਾਹੀ ਆਸ਼ੂ ਨੂੰ ਮਿਲਿਆ ਸੀ ਅਤੇ ਟੈਂਡਰ ਪ੍ਰਾਪਤ ਕੀਤਾ ਸੀ।
ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ 'ਤੇ 2 ਹਜ਼ਾਰ ਕਰੋੜ ਦੇ ਟੈਂਡਰ ਘੁਟਾਲੇ ਦਾ ਦੋਸ਼ ਹੈ। ਆਸ਼ੂ 'ਤੇ ਛੋਟੇ ਠੇਕੇਦਾਰਾਂ ਵੱਲੋਂ ਪੰਜਾਬ ਦੀਆਂ ਮੰਡੀਆਂ ਵਿੱਚ ਲੇਬਰ ਅਤੇ ਟਰਾਂਸਪੋਰਟੇਸ਼ਨ ਟੈਂਡਰਾਂ ਵਿੱਚ ਦੁਰਵਿਵਹਾਰ ਕਰਨ ਦੇ ਦੋਸ਼ ਲਾਏ ਗਏ ਸਨ। ਛੋਟੇ ਠੇਕੇਦਾਰਾਂ ਨੂੰ ਨਜ਼ਰਅੰਦਾਜ਼ ਕਰਕੇ 20-25 ਲੋਕਾਂ ਨੂੰ ਫਾਇਦਾ ਪਹੁੰਚਾਇਆ ਗਿਆ। ਹਾਲਾਂਕਿ ਆਸ਼ੂ ਦਾ ਕਹਿਣਾ ਹੈ ਕਿ ਇਹ ਟੈਂਡਰ ਡੀਸੀ ਦੀ ਅਗਵਾਈ ਵਿੱਚ ਕਮੇਟੀਆਂ ਵੱਲੋਂ ਅਲਾਟ ਕੀਤਾ ਜਾਂਦਾ ਹੈ। ਉਸ 'ਤੇ ਸਾਜ਼ਿਸ਼ ਤਹਿਤ ਦੋਸ਼ ਲਾਏ ਜਾ ਰਹੇ ਹਨ।
ਇਹ ਵੀ ਪੜ੍ਹੋ: ਸਤੇਂਦਰ ਜੈਨ ਨੂੰ ਜੇਲ੍ਹ ਵਿੱਚ ਮਿਲਣ ਵਾਲੀਆਂ ਸਹੂਲਤਾਂ ਬਾਰੇ ਕੇਂਦਰ ਨੇ ਦਿੱਲੀ ਸਰਕਾਰ ਦੇ ਮੁੱਖ ਸਕੱਤਰ ਤੋਂ ਮੰਗੀ ਰਿਪੋਰਟ