ETV Bharat / state

ਪੰਜਾਬ 'ਚ ਲੋਕਤੰਤਰ ਨਹੀਂ, ਡੰਡਾਤੰਤਰ ਹੈ -ਅਸ਼ਵਨੀ ਸ਼ਰਮਾ

ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਵਲੋਂ ਲੁਧਿਆਣਾ 'ਚ ਭਾਜਪਾ ਆਗੂਆਂ ਅਤੇ ਵਰਕਰਾਂ ਦੀ ਬੈਠਕ ਬੁਲਾਈ ਗਈ। ਇਸ ਦੌਰਾਨ ਜਿਥੇ ਪੁਲਿਸ ਪ੍ਰਸ਼ਾਸਨ ਵਲੋਂ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਕੀਤੇ ਗਏ, ਉਥੇ ਹੀ ਪੰਜਾਬ ਸਰਕਾਰ ਵਲੋਂ ਭਾਜਪਾ ਆਗੂਆਂ ਦੀ ਸੁਰੱਖਿਆ ਯਕੀਨੀ ਬਣਾਉਣ ਦੇ ਆਦੇਸ਼ਾਂ ਦੇ ਚੱਲਦਿਆਂ ਪੈਰਾਮਿਲਟਰੀ ਫੋਰਸ ਵੀ ਤੈਨਾਤ ਕੀਤੀ ਗਈ। ਇਸ ਮੌਕੇ ਉਨ੍ਹਾਂ ਵਲੋਂ ਮਲੋਟ ਭਾਜਪਾ ਵਿਧਾਇਕ ਨਾਲ ਹੋਈ ਕੁੱਟਮਾਰ ਨੂੰ ਮੰਦਭਾਗਾ ਕਰਾਰ ਦਿੰਦਿਆਂ ਸੂਬੇ ਦੀ ਕਾਨੂੰਨ ਵਿਵਸਥਾ 'ਤੇ ਸਵਾਲ ਖੜੇ ਕੀਤੇ।

ਤਸਵੀਰ
ਤਸਵੀਰ
author img

By

Published : Mar 30, 2021, 2:14 PM IST

ਲੁਧਿਆਣਾ: ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਵਲੋਂ ਲੁਧਿਆਣਾ 'ਚ ਭਾਜਪਾ ਆਗੂਆਂ ਅਤੇ ਵਰਕਰਾਂ ਦੀ ਬੈਠਕ ਬੁਲਾਈ ਗਈ। ਇਸ ਦੌਰਾਨ ਪੁਲਿਸ ਪ੍ਰਸ਼ਾਸਨ ਵਲੋਂ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਕੀਤੇ ਗਏ। ਇਸ ਦੇ ਨਾਲ ਹੀ ਪੰਜਾਬ ਸਰਕਾਰ ਵਲੋਂ ਭਾਜਪਾ ਆਗੂਆਂ ਦੀ ਸੁਰੱਖਿਆ ਯਕੀਨੀ ਬਣਾਉਣ ਦੇ ਆਦੇਸ਼ਾਂ ਦੇ ਚੱਲਦਿਆਂ ਪੈਰਾਮਿਲਟਰੀ ਫੋਰਸ ਵੀ ਤੈਨਾਤ ਕੀਤੀ ਗਈ। ਇਸ ਮੌਕੇ ਉਨ੍ਹਾਂ ਵਲੋਂ ਮਲੋਟ ਭਾਜਪਾ ਵਿਧਾਇਕ ਨਾਲ ਹੋਈ ਕੁੱਟਮਾਰ ਨੂੰ ਮੰਦਭਾਗਾ ਕਰਾਰ ਦਿੰਦਿਆਂ ਸੂਬੇ ਦੀ ਕਾਨੂੰਨ ਵਿਵਸਥਾ 'ਤੇ ਸਵਾਲ ਖੜੇ ਕੀਤੇ।

ਪੰਜਾਬ 'ਚ ਕਾਨੂੰਨ ਦਾ ਰਾਜ ਨਹੀਂ, ਡੰਡੇ ਦਾ ਰਾਜ ਹੈ -ਅਸ਼ਵਨੀ ਸ਼ਰਮਾ

ਇਸ ਮੌਕੇ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਵਲੋਂ ਸੂਬੇ ਦੀ ਸਰਕਾਰ ਨੂੰ ਘੇਰਦਿਆਂ ਕਈ ਸ਼ਬਦੀ ਹਮਲੇ ਵੀ ਕੀਤੇ ਗਏ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ 'ਚ ਕਾਨੂੰਨ ਵਿਵਸਥਾ ਬਹੁਤ ਬੁਰੀ ਤਰ੍ਹਾਂ ਨਾਕਾਮ ਹੈ। ਉਨ੍ਹਾਂ ਕਿਹਾ ਕਿ ਜੇਕਰ ਕਾਂਗਰਸ ਸਰਕਾਰ ਸੂਬੇ 'ਚ ਕਾਨੂੰਨ ਵਿਵਸਥਾ ਨਹੀਂ ਬਣਾ ਸਕਦੀ ਤਾਂ ਉਸ ਨੂੰ ਸੱਤਾ 'ਚ ਰਹਿਣ ਦਾ ਕੋਈ ਵੀ ਅਧਿਕਾਰ ਨਹੀਂ ਹੈ। ਉਨ੍ਹਾਂ ਕਿਹਾ ਕਿ ਭਾਜਪਾ ਵਿਧਾਇਕ ਨਾਲ ਹੋਈ ਕੁੱਟਮਾਰ ਬਹੁਤ ਮੰਦਭਾਗੀ ਹੈ। ਉਨ੍ਹਾਂ ਕਿਹਾ ਕਿ ਪਾਰਟੀ ਇਸ ਮਾਮਲੇ 'ਚ ਚੁੱਪ ਨਹੀਂ ਰਹੇਗੀ, ਸਗੋਂ ਜਦੋਂ ਤੱਕ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਕਾਰਵਾਈ ਨਹੀਂ ਹੁੰਦੀ, ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ।

ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਪੰਜਾਬ 'ਚ ਦਿਨ ਦਿਹਾੜੇ ਕਤਲ ਹੋ ਰਹੇ ਹਨ, ਬਲਾਤਕਾਰ ਅਤੇ ਲੁੱਟ ਖੋਹ ਜਿਹੀਆਂ ਵਾਰਦਾਤਾਂ ਹੋ ਰਹੀਆਂ ਹਨ, ਜਿਸ ਤੋਂ ਪਤਾ ਚੱਲਦਾ ਹੈ ਕਿ ਸੂਬੇ 'ਚ ਕਾਨੂੰਨ ਦਾ ਰਾਜ ਨਹੀਂ ਸਗੋਂ ਡੰਡੇ ਦਾ ਰਾਜ ਹੈ। ਇਸ ਦੇ ਨਾਲ ਹੀ ਉਨ੍ਹਾਂ ਅਗਾਮੀ ਵਿਧਾਨ ਸਭਾ ਚੋਣਾਂ ਨੂੰ ਲੈਕੇ ਕਿਹਾ ਕਿ ਭਾਜਪਾ ਇਨ੍ਹਾਂ ਚੋਣਾਂ ਨੂੰ ਇਕੱਲਿਆਂ ਲੜੇਗੀ ਅਤੇ ਜਿੱਤ ਵੀ ਦਰਜ ਕਰੇਗੀ।

ਇਹ ਵੀ ਪੜ੍ਹੋ:ਨਾਂਦੇੜ ਸਾਹਿਬ 'ਚ ਪੁਲਿਸ ਅਤੇ ਸਿੱਖ ਸ਼ਰਧਾਲੂਆ ਵਿਚਾਲੇ ਹੋਈ ਝੜਪ, 4 ਫੱਟੜ

ETV Bharat Logo

Copyright © 2024 Ushodaya Enterprises Pvt. Ltd., All Rights Reserved.