ETV Bharat / state

ਰਾਏਕੋਟ ‘ਚ ਲਾਇਨਜ਼ ਕਲੱਬ ਨੇ 301 ਮੈਡੀਸਨ ਕਿੱਟਾਂ ਐਸਡੀਐਮ ਸੌਂਪੀਆਂ

ਸੂਬੇ ਚ ਜਿਉਂ-ਜਿਉਂ ਕੋਰੋਨਾ ਦੇ ਮਾਮਲੇ ਸਾਹਮਣੇ ਆ ਰਹੇ ਹਨ ਉਸੇ ਤਰ੍ਹਾਂ ਸਰਕਾਰਾਂ ਕੋਰੋਨਾ ਨਾਲ ਨਜਿੱਠਣ ਦੇ ਲਈ ਕਈ ਤਰ੍ਹਾਂ ਦੇ ਉਪਰਾਲੇ ਕਰ ਰਹੀਆਂ ਹਨ ਪਰ ਇਸਦੇ ਨਾਲ ਹੀ ਆਮ ਲੋਕ ਤੇ ਸਮਾਜ ਸੇਵੀ ਸੰਸਥਾਵਾਂ ਵੀ ਸਰਕਾਰਾਂ ਦਾ ਸਹਿਯੋਗ ਦੇ ਰਹੀਆਂ ਹਨ ਤਾਂ ਕਿ ਕੋਰੋਨਾ ਦੇ ਫੈਲਾਅ ਨੂੰ ਰੋਕਿਆ ਜਾ ਸਕੇ।

author img

By

Published : May 14, 2021, 2:25 PM IST

ਰਾਏਕੋਟ ‘ਚ ਲਾਇਨਜ਼ ਕਲੱਬ ਨੇ 301 ਮੈਡੀਸਨ ਕਿੱਟਾਂ ਐਸਡੀਐਮ ਸੌਂਪੀਆਂ
ਰਾਏਕੋਟ ‘ਚ ਲਾਇਨਜ਼ ਕਲੱਬ ਨੇ 301 ਮੈਡੀਸਨ ਕਿੱਟਾਂ ਐਸਡੀਐਮ ਸੌਂਪੀਆਂ

ਲੁਧਿਆਣਾ:ਰਾਏਕੋਟ ਦੇ ਐਸਡੀਐਮ ਦਫ਼ਤਰ ਵਿੱਚ ਲਾਈਨਜ਼ ਕਲੱਬ ਰਾਏਕੋਟ ਵੱਲੋਂ ਕੋਵਿਡ ਮੈਡੀਸਨ ਦੀਆਂ 301 ਕਿੱਟਾਂ ਐਸਡੀਐਮ ਰਾਏਕੋਟ ਡਾ. ਹਿਮਾਂਸ਼ੂ ਗੁਪਤਾ ਨੂੰ ਸੌਂਪੀਆਂ ਗਈਆਂ ਹਨ। ਇਸ ਮੌਕੇ ਜਾਣਕਾਰੀ ਦਿੰਦਿਆਂ ਲਾਇਨਜ਼ ਕਲੱਬ ਰਾਏਕੋਟ ਦੇ ਸੀਨੀਅਰ ਆਗੂ ਅਤੇ ਉੱਘੇ ਕਾਰੋਬਾਰੀ ਹੀਰਾ ਲਾਲ ਬਾਂਸਲ ਨੇ ਦੱਸਿਆ ਕਿ ਰੋਜ਼ਾਨਾ ਹੀ ਕੋਰੋੋਨਾ ਦੇ ਵਧ ਰਹੇ ਮਾਮਲਿਆਂ ਨੂੰ ਦੇਖ ਦੇ ਹੋਏ ਕੋਵਿਡ ਪਾਜ਼ੀਟਿਵ ਮਰੀਜ਼ ਦੀ ਸਹੂਲਤ ਲਈ ਲਾਇਨਜ਼ ਕਲੱਬ ਵੱਲੋਂ ਕੋਰੋਨਾ ਮਰੀਜ਼ਾਂ ਲਈ ਜ਼ਰੂਰੀ ਦਵਾਈਆਂ ਉਪਲੱਬਧ ਕਰਵਾਈਆਂ ਗਈਆਂ ਹਨ ਤਾਂ ਜੋ ਫਤਿਹ ਕਿੱਟਾਂ ਦੀ ਕਮੀ ਹੋਣ 'ਤੇ ਇਹ ਕਿੱਟਾਂ ਮਰੀਜ਼ਾਂ ਨੂੰ ਵੰਡੀਆਂ ਜਾ ਸਕਣ।

ਉਨ੍ਹਾਂ ਦੱਸਿਆ ਕਿ ਇਸ ਮੈਡੀਸਨ ਕਿੱਟ ਵਿੱਚ ਕੋਵਿਡ ਮਰੀਜ਼ਾਂ ਦੀ ਵਰਤੋਂ 'ਚ ਆਉਣ ਵਾਲੀ ਦਵਾਈਆਂ ਸ਼ਾਮਲ ਕੀਤੀਆਂ ਗਈਆਂ ਹਨ।ਇਸ ਮੌਕੇ ਐਸਡੀਐਮ ਰਾਏਕੋਟ ਡਾ. ਹਿਮਾਂਸ਼ੂ ਗੁਪਤਾ ਨੇ ਆਖਿਆ ਕਿ ਕੋਰੋਨਾ ਮਹਾਮਾਰੀ ਦੇ ਮੁਸ਼ਕਿਲ ਦੌਰ ਵਿੱਚ ਸਾਨੂੰ ਸਭ ਨੂੰ ਰਲ ਮਿਲ ਕੇ ਕੰਮ ਕਰਨਾ ਚਾਹੀਦਾ ਹੈ ਤਾਂ ਜੋ ਇਸ ਮਹਾਮਾਰੀ ਤੋਂ ਲੋਕਾਂ ਨੂੰ ਬਚਾਇਆ ਜਾ ਸਕੇ। ਉਨ੍ਹਾਂ ਦੱਸਿਆ ਕਿ ਲਾਇਨਜ਼ ਕਲੱਬ ਵੱਲੋਂ ਦਿੱਤੀਆਂ ਮੈਡੀਸਨ ਕਿੱਟਾਂ ਨੂੰ ਰਾਏਕੋਟ ਸੁਧਾਰ ਅਤੇ ਪੱਖੋਵਾਲ ਦੇ ਸਰਕਾਰੀ ਹਸਪਤਾਲਾਂ ਵਿਚ ਭੇਜਿਆ ਜਾਵੇਗਾ ਤਾਂ ਜੋ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੇ ਇਲਾਜ਼ ਵਿਚ ਕਿਸੇ ਕਿਸਮ ਦੀ ਕੋਈ ਵੀ ਸਮੱਸਿਆ ਪੇਸ਼ ਨਾ ਆਵੇ।ਇਸ ਮੌਕੇ ਉਨਾਂ ਆਮ ਲੋਕਾਂ ਨੂੰ ਪ੍ਰਸ਼ਾਸਨ ਦਾ ਸਾਥ ਦੇਣ ਦੀ ਅਪੀਲ ਕੀਤੀ ਗਈ ਤਾਂ ਜੋ ਕੋਰੋਨਾ ਨੂੰ ਖਤਮ ਕੀਤਾ ਜਾ ਸਕੇ।

ਇਹ ਵੀ ਪੜੋ:ਜਿੰਮ ਮਾਲਕਾਂ ਨੇ ਸਰਕਾਰ ਖਿਲਾਫ਼ ਕੱਢੀ ਭੜਾਸ, 'ਸਰਕਾਰ ਚੁੱਕੇ ਸਾਡੇ ਘਰ ਦਾ ਖਰਚ'

ETV Bharat Logo

Copyright © 2024 Ushodaya Enterprises Pvt. Ltd., All Rights Reserved.