ਲੁਧਿਆਣਾ: ਪੰਜਾਬ ਵਿੱਚ ਬੀਤੇ ਦਿਨਾਂ ਵਿੱਚ ਮੌਸਮ ਵਿੱਚ ਵੱਡਾ ਬਦਲਾਅ ਵੇਖਣ ਨੂੰ ਮਿਲ ਰਿਹਾ ਹੈ। ਜੇਕਰ ਗੱਲ ਲੁਧਿਆਣਾ ਦੀ ਕੀਤੀ ਜਾਵੇ ਤਾਂ ਲੁਧਿਆਣਾ ਵਿੱਚ ਬੀਤੇ ਦਿਨ ਵੱਧ ਤੋਂ ਵੱਧ ਟੈਂਪਰੇਚਰ ਲਗਪਗ 30 ਡਿਗਰੀ ਦੇ ਨੇੜੇ ਹੈ ਜੋ ਆਮ ਨਾਲੋਂ ਲਗਪਗ 7 ਡਿਗਰੀ ਵੱਧ ਹੈ ਜਿਸ ਕਰਕੇ ਲੋਕਾਂ ਨੂੰ ਗਰਮੀ ਵੱਧ ਮਹਿਸੂਸ ਹੋ ਰਹੀ ਹੈ। ਇਸ ਤੋਂ ਇਲਾਵਾ ਪੰਜਾਬ ਵਿੱਚ ਆਉਂਦੇ 2 ਦਿਨਾਂ ਦੌਰਾਨ ਹਲਕੀ ਬੂੰਦਾਬਾਂਦੀ ਅਤੇ ਬੱਦਲਵਾਈ ਵਾਲਾ ਮੌਸਮ ਰਹਿਣ ਦੀ ਸੰਭਾਵਨਾ ਹੈ ਜਿਸ ਦੀ ਭਵਿੱਖਬਾਣੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਮੌਸਮ ਵਿਭਾਗ ਵੱਲੋਂ ਕੀਤੀ ਗਈ ਹੈ।
ਪੰਜਾਬ ਖੇਤੀਬਾੜੀ ਯੂਨੀਵਰਸਿਟੀ ਮੌਸਮ ਵਿਭਾਗ ਦੀ ਮੁਖੀ ਡਾ. ਪ੍ਰਭਜੋਤ ਕੌਰ ਨੇ ਕਿਹਾ ਕਿ ਆਈਐਮਡੀ ਵੱਲੋਂ ਜੋ ਉਨ੍ਹਾਂ ਨੂੰ ਫੋਰਕਾਸਟ ਮਿਲੀ ਹੈ ਉਸ ਦੇ ਮੁਤਾਬਕ ਪੰਜਾਬ ਦੇ ਕੰਢੀ ਇਲਾਕਿਆਂ ਵਿੱਚ ਵੈਸਟਰਨ ਡਿਸਟਰਬੈਂਸ ਦਾ ਪ੍ਰਭਾਵ ਵੇਖਣ ਨੂੰ ਮਿਲ ਸਕਦਾ ਹੈ। ਇਸ ਨਾਲ ਹਲਕੀ ਬੂੰਦਾਬਾਂਦੀ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਬੀਤੇ ਦੋ ਤਿੰਨ ਦਿਨ ਤੂੰ ਜੋ ਲਗਾਤਾਰ ਗਰਮੀ ਵਧੀ ਹੈ।
ਇਹ ਵੀ ਪੜ੍ਹੋ: ਸਕੂਟਰੀ 'ਤੇ ਸਵਾਰ ਹੋ ਕੇ ਸੀਐਮ ਮਮਤਾ ਨੇ ਤੇਲ ਦੀਆਂ ਵਧੀਆਂ ਕੀਮਤਾਂ ਦਾ ਕੀਤਾ ਵਿਰੋਧ
ਇਸ ਮੀਂਹ ਨਾਲ ਉਸ ਵਿੱਚ ਥੋੜ੍ਹਾ ਜਿਹਾ ਪ੍ਰਭਾਵ ਵੇਖਣ ਨੂੰ ਮਿਲੇਗਾ ਅਤੇ ਭਾਰਾ ਘਟੇਗਾ ਪਰ ਇਸ ਤੋਂ ਬਾਅਦ ਮੁੜ ਤੋਂ ਮੌਸਮ ਆਮ ਵਰਗਾ ਹੋ ਜਾਵੇਗਾ। ਡਾ. ਪ੍ਰਭਜੋਤ ਕੌਰ ਨੇ ਇਹ ਵੀ ਕਿਹਾ ਕਿ ਫਰਵਰੀ ਮਹੀਨੇ ਵਿੱਚ ਆਮ ਤੌਰ ਉੱਤੇ ਟੈਂਪਰੇਚਰ ਲਗਪਗ 22 ਡਿਗਰੀ ਦੇ ਨੇੜੇ ਰਹਿੰਦਾ ਹੈ ਪਰ ਬੀਤੇ ਦਿਨਾਂ ਵਿੱਚ ਇਹ ਟੈਂਪਰੇਚਰ 30 ਡਿਗਰੀ ਦੇ ਨੇੜੇ ਪਹੁੰਚ ਗਏ ਸਨ ਜਿਸ ਤੋਂ ਅੰਦਾਜ਼ਾ ਲਾਇਆ ਜਾ ਸਕਦਾ ਹੈ ਕਿ ਲੋਕਾਂ ਨੂੰ ਗਰਮੀ ਵੱਧ ਮਹਿਸੂਸ ਹੋ ਰਹੀ ਹੈ।