ETV Bharat / state

ਭਾਰਤ ਬੰਦ: ਲੁਧਿਆਣਾ 'ਚ ਫੈਕਟਰੀਆਂ ਨੂੰ ਲੱਗਿਆ ਤਾਲਾ - ਲੁਧਿਆਣਾ ਫਿਰੋਜ਼ਪੁਰ ਰੋਡ

ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਕਿਸਾਨਾਂ ਵੱਲੋਂ ਕਈ ਮਹੀਨਿਆਂ ਤੋਂ ਲਗਾਤਾਰ ਧਰਨੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਇਸਦੇ ਤਹਿਤ ਹੀ ਸੰਯੁਕਤ ਕਿਸਾਨ ਮੋਰਚੇ ਵੱਲੋਂ ਅੱਜ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਸੀ। ਅੱਜ ਲੁਧਿਆਣਾ ਵਿੱਚ ਭਾਰਤ ਬੰਦ ਕਰਕੇ ਫੈਕਟਰੀਆਂ ਬੰਦ ਰਹੀਆਂ ਅਤੇ ਫੈਕਟਰੀਆਂ ਵਿੱਚ ਕੰਮ ਕਰਨ ਵਾਲੇ ਮਜ਼ਦੂਰਾਂ ਵੱਲੋਂ ਭਾਰਤ ਬੰਦ ਦੇ ਸੱਦੇ ਤਹਿਤ ਕਿਸਾਨਾਂ ਦਾ ਸਮਰਥਨ ਕੀਤਾ ਗਿਆ।

ਭਾਰਤ ਬੰਦ: ਲੁਧਿਆਣਾ 'ਚ ਫੈਕਟਰੀਆਂ ਬੰਦ
ਭਾਰਤ ਬੰਦ: ਲੁਧਿਆਣਾ 'ਚ ਫੈਕਟਰੀਆਂ ਬੰਦ
author img

By

Published : Sep 27, 2021, 7:58 PM IST

ਲੁਧਿਆਣਾ: ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਕਿਸਾਨਾਂ ਵੱਲੋਂ ਕਈ ਮਹੀਨਿਆਂ ਤੋਂ ਲਗਾਤਾਰ ਧਰਨੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਇਸਦੇ ਤਹਿਤ ਹੀ ਸੰਯੁਕਤ ਕਿਸਾਨ ਮੋਰਚੇ ਵੱਲੋਂ ਅੱਜ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਸੀ।

ਅੱਜ ਲੁਧਿਆਣਾ ਵਿੱਚ ਭਾਰਤ ਬੰਦ ਕਰਕੇ ਫੈਕਟਰੀਆਂ ਬੰਦ ਰਹੀਆਂ ਅਤੇ ਫੈਕਟਰੀਆਂ ਵਿੱਚ ਕੰਮ ਕਰਨ ਵਾਲੇ ਮਜ਼ਦੂਰਾਂ ਵੱਲੋਂ ਭਾਰਤ ਬੰਦ ਦੇ ਸੱਦੇ ਤਹਿਤ ਕਿਸਾਨਾਂ ਦਾ ਸਮਰਥਨ ਕੀਤਾ ਗਿਆ।

ਲੁਧਿਆਣਾ ਫਿਰੋਜ਼ਪੁਰ ਰੋਡ 'ਤੇ ਧਰਨਾ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੇ ਗੱਲਬਾਤ ਦੌਰਾਨ ਦੱਸਿਆ ਕਿ ਉਨ੍ਹਾਂ ਵੱਲੋਂ ਲਗਾਤਾਰ ਲੋਕਾਂ ਨੂੰ ਸਹਿਯੋਗ ਦੀ ਅਪੀਲ ਕੀਤੀ ਜਾ ਰਹੀ ਸੀ ਅਤੇ ਫਿਰ ਵੀ ਅੱਜ ਕਈ ਲੋਕ ਜਿਹੜੇ ਨੇ ਉਹ ਆਪੋ ਆਪਣੇ ਕੰਮਾਂ ਦੇ ਨਿਕਲ ਰਹੇ ਨੇ ਜਿਨ੍ਹਾਂ ਨੂੰ ਉਹ ਹੱਥ ਜੋੜ ਕੇ ਵਾਪਿਸ ਜਾਣ ਲਈ ਬੇਨਤੀ ਕਰ ਰਹੇ ਹਨ।

ਕਿਸਾਨਾਂ ਨੇ ਕਿਹਾ ਕਿ ਐਮਰਜੈਂਸੀ ਸੇਵਾਵਾਂ ਜਿਵੇਂ ਐਂਬੂਲੈਂਸ ਜਾਂ ਫਿਰ ਕਿਸੇ ਨੇ ਇੰਟਰਵਿਊ ਦੇਣ ਵਾਲਿਆਂ ਅਤੇ ਹਸਪਤਾਲ ਜਾਣ ਵਾਲਿਆਂ ਨੂੰ ਜਾਣ ਦਿੱਤਾ ਜਾ ਰਿਹਾ ਹੈ। ਕਿਸਾਨਾਂ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਵੱਧ ਤੋਂ ਵੱਧ ਕਿਸਾਨ ਜਥੇਬੰਦੀਆਂ ਨੂੰ ਸਹਿਯੋਗ ਦੇਣ। ਉਨ੍ਹਾਂ ਨੇ ਕਿਹਾ ਕਿ ਦੁਕਾਨਦਾਰਾਂ ਵੱਲੋਂ ਵੀ ਕਿਸਾਨਾਂ ਨੂੰ ਅੱਜ ਸਹਿਯੋਗ ਦਿੱਤਾ ਜਾ ਰਿਹਾ ਹੈ।

ਉਨ੍ਹਾਂ ਨੇ ਕਿਹਾ ਕਿ ਦੋ ਮਹੀਨੇ ਪਹਿਲਾਂ ਹੀ 27 ਸਤੰਬਰ ਨੂੰ ਭਾਰਤ ਬੰਦ ਦਾ ਐਲਾਨ ਕਿਸਾਨ ਜਥੇਬੰਦੀਆਂ ਵੱਲੋਂ ਕਰ ਦਿੱਤਾ ਗਿਆ ਸੀ। ਜਿਸ ਕਰਕੇ ਅੱਜ ਐਮਰਜੈਂਸੀ ਸੇਵਾਵਾਂ ਨੂੰ ਛੱਡ ਕੇ ਬਾਕੀ ਆਵਾਜਾਈ ਨੂੰ ਚਾਰ ਵਜੇ ਤੱਕ ਬੰਦ ਕਰ ਦਿੱਤਾ ਗਿਆ ਹੈ। ਜਿਸਦੇ ਤਹਿਤ ਹੀ ਲੁਧਿਆਣਾ ਜ਼ਿਲ੍ਹੇ ਵਿੱਚ ਵੱਖ ਵੱਖ ਥਾਵਾਂ ਤੇ ਧਰਨੇ ਲਗਾ ਕੇ ਕਿਸਾਨਾਂ ਵੱਲੋਂ ਆਵਾਜਾਈ ਨੂੰ ਰੋਕਿਆ ਗਿਆ ਹੈ।

ਦੱਸ ਦੇਈਏ ਕਿ ਪੁਲੀਸ ਵੱਲੋਂ ਸੁਰੱਖਿਆ ਦੇ ਮੱਦੇਨਜ਼ਰ ਲੁਧਿਆਣਾ ਦੇ ਵਿਚ ਪਹਿਲਾਂ ਹੀ ਰੂਟ ਡਾਇਵਰਟ ਲਈ ਆਪਣੀ ਯੋਜਨਾਬੰਦੀ ਬਣਾ ਲਈ ਗਈ ਸੀ ਅਤੇ 1500 ਦੇ ਕਰੀਬ ਪੁਲਿਸ ਮੁਲਾਜ਼ਮਾਂ ਦੀ ਅੱਜ ਲੁਧਿਆਣਾ ਵਿੱਚ ਵੱਖ ਵੱਖ ਨਾਕੇ ਦੀ ਤੈਨਾਤੀ ਕੀਤੀ ਗਈ ਹੈ।

ਇਹ ਵੀ ਪੜ੍ਹੋ:- ਭਾਰਤ ਬੰਦ: ਰਾਕੇਸ਼ ਟਿਕੈਤ ਨੇ ਕਿਹਾ - ਐਂਬੂਲੈਂਸ, ਡਾਕਟਰ ਜਾਂ ਐਮਰਜੈਂਸੀ ਵਿੱਚ ਜਾਣ ਵਾਲਿਆਂ ਨੂੰ ਛੋਟ

ETV Bharat Logo

Copyright © 2025 Ushodaya Enterprises Pvt. Ltd., All Rights Reserved.