ਲੁਧਿਆਣਾ: ਭਾਰਤੀ ਕਿਸਾਨ ਯੂਨੀਅਨ ਵੱਲੋਂ ਦੇਸ਼ ਭਰ ਦੇ ਵਿੱਚ LPG ਅਤੇ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਨੂੰ ਲੈ ਕੇ ਧਰਨੇ ਪ੍ਰਦਰਸ਼ਨ ਦੌਰਾਨ ਸਿਲੰਡਰ ਖੜਕਾ ਕੇ ਅਤੇ ਹਾਰਨ ਵਜਾ ਕੇ ਕਿਸਾਨਾਂ ਵੱਲੋਂ ਆਪਣਾ ਰੋਸ ਜ਼ਾਹਿਰ ਕੀਤਾ ਜਾ ਰਿਹਾ ਹੈ।
ਲੁਧਿਆਣਾ MBD ਮਾਲ ਦੇ ਅੱਗੇ ਕਿਸਾਨਾਂ ਵੱਲੋਂ ਲਾਏ ਗਏ ਪੱਕੇ ਧਰਨੇ ਦੇ ਵਿੱਚ ਅੱਜ ਵੱਡੀ ਤਾਦਾਦ ਅੰਦਰ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਬੈਨਰ ਹੇਠ ਕਿਸਾਨ ਇਕੱਠੇ ਹੋਏ ਇਸ ਦੌਰਾਨ ਕੈਂਚੀ ਯੂਨੀਅਨਾਂ ਅਤੇ ਕੁਝ ਸ਼ਹਿਰ ਵਾਸੀਆਂ ਵੱਲੋਂ ਵੀ ਉਨ੍ਹਾਂ ਦਾ ਸਾਥ ਦਿੱਤਾ ਗਿਆ ਅਤੇ ਧਰਨੇ ਚ ਸ਼ਾਮਲ ਹੋਏ।
ਗੱਲਬਾਤ ਕਰਦਿਆਂ ਕਿਸਾਨਾਂ ਦੇ ਆਗੂਆਂ ਨੇ ਕਿਹਾ ਕਿ ਦਿੱਲੀ ਦੇ ਬਾਰਡਰਾਂ ਤੇ ਕਿਸਾਨ ਬੀਤੇ ਕਈ ਮਹੀਨਿਆਂ ਤੋਂ ਧਰਨੇ ਪ੍ਰਦਰਸ਼ਨ ਕਰ ਰਹੇ ਹਨ ਪਰ ਇਹ ਸਰਕਾਰ ਕਿਸਾਨਾਂ ਵੱਲ ਕੋਈ ਧਿਆਨ ਨਹੀਂ ਦੇ ਰਹੀ। ਉਨ੍ਹਾਂ ਕਿਹਾ ਕਿ ਅੱਜ ਮਹਿੰਗਾਈ ਦੀ ਮਾਰ ਸਿਰਫ਼ ਕਿਸਾਨਾਂ ਤੇ ਹੀ ਨਹੀਂ ਸਗੋਂ ਆਮ ਲੋਕਾਂ ਤੇ ਵੀ ਪੈ ਰਹੀ ਹੈ ਕਿਉਂਕਿ ਪੈਟਪੋਲ ਡੀਜ਼ਲ ਦੀਆਂ ਕੀਮਤਾਂ ਲਗਾਤਾਰ ਵਧ ਰਹੀਆਂ ਹਨ ਅਤੇ LPG ਸਿਲੰਡਰ ਵੀ ਮਹਿੰਗਾ ਹੋ ਗਿਆ ਹੈ। ਉਥੇ ਹੀ ਧਰਨੇ ਵਿੱਚ ਪਹੁੰਚੇ ਬਜ਼ੁਰਗਾਂ ਨੇ ਵੀ ਦੱਸਿਆ ਕਿ ਅੱਜ ਸਰਕਾਰਾਂ ਵੱਲੋਂ ਆਮ ਆਦਮੀ ਦਾ ਮਹਿੰਗਾਈ ਨੇ ਲੱਕ ਤੋੜ ਦਿੱਤਾ ਗਿਆ ਹੈ। ਉੱਥੇ ਹੀ ਧਰਨੇ ਵਿੱਚ ਸ਼ਾਮਿਲ ਮਹਿਲਾਵਾਂ ਨੇ ਕੇਂਦਰ ਸਰਕਾਰ ਖਿਲਾਫ਼ ਭੜਾਸ ਕੱਢਦਿਆਂ ਕਿਹਾ ਕਿ ਸਾਡੇ ਬੇਰੋਜਗਾਰ ਨੌਜਵਾਨਾਂ ਨੂੰ ਰੁਜ਼ਗਾਰ ਤੱਕ ਨਹੀਂ ਮਿਲ ਰਿਹਾ ਮਹਿੰਗਾਈ ਇੰਨੀ ਵੱਧ ਗਈ ਹੈ ਕਿ ਘਰ ਦਾ ਖਰਚ ਕਰਨਾ ਮੁਸ਼ਕਿਲ ਹੋ ਗਿਆ ਹੈ।
ਇਹ ਵੀ ਪੜੋ: Live Update: ਮਹਿੰਗਾਈ ਖਿਲਾਫ਼ ਕਿਸਾਨਾਂ ਦੀ ਲਲਕਾਰ