ਲੁਧਿਆਣਾ: ਕੋਰੋਨਾ ਵਾਇਰਸ ਦੇ ਮੱਦਨਜ਼ਰ ਕੇਂਦਰ ਸਰਕਾਰ ਵੱਲੋਂ ਲੌਕਡਾਊਨ ਦਾ ਐਲਾਨ ਕੀਤਾ ਗਿਆ ਹੈ, ਜਿਸ ਤੋਂ ਬਾਅਦ ਪੰਜਾਬ ਤੋਂ ਇਲਾਵਾ ਦੇਸ਼ ਭਰ ਵਿੱਚ ਕਾਫ਼ੀ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪੰਜਾਬ ਸਰਕਾਰ ਵੱਲੋਂ ਸਨਅਤ ਚਲਾਉਣ ਦੇ ਫ਼ੈਸਲੇ ਦਾ ਲੁਧਿਆਣਾ ਦੇ ਸਨਅਤਕਾਰਾਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸਰਕਾਰ ਆਪਣੀ ਜ਼ਿੰਮੇਵਾਰੀ ਤੋਂ ਭੱਜ ਰਹੀ ਹੈ।
ਇਸ ਦੇ ਨਾਲ ਹੀ ਪੰਜਾਬ ਸਰਕਾਰ ਨੇ ਫ਼ੈਸਲਾ ਲਿਆ ਹੈ ਕਿ ਪੰਜਾਬ ਦੀਆਂ ਫੈਕਟਰੀਆਂ ਨੂੰ ਕੁਝ ਸ਼ਰਤਾਂ 'ਤੇ ਸ਼ੁਰੂ ਕਰ ਦਿੱਤਾ ਜਾਣਗੀਆਂ। ਇਸ ਸਬੰਧੀ ਬੀਤੇ ਦਿਨੀਂ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ। ਪਰ ਲੁਧਿਆਣਾ ਦੇ ਜ਼ਿਆਦਾਤਰ ਸਨਅਤਕਾਰਾਂ ਨੇ ਇਸ ਫ਼ੈਸਲੇ ਦਾ ਵਿਰੋਧ ਕੀਤਾ ਹੈ।
ਉਨ੍ਹਾਂ ਕਿਹਾ ਹੈ ਕਿ ਲੁਧਿਆਣਾ ਦੀ ਫੈਕਟਰੀਆਂ ਦੇ 'ਚ ਸਾਧਨ ਸੀਮਿਤ ਹਨ। ਇਸ ਕਰਕੇ ਸ਼ਰਤਾਂ ਮੁਤਾਬਕ ਕੰਮ ਕਰਨਾ ਕਾਫ਼ੀ ਮੁਸ਼ਕਿਲ ਹੋਵੇਗਾ। ਇਸ ਨਾਲ ਹੀ ਲੁਧਿਆਣਾ ਤੋਂ ਫੀਕੋ ਪ੍ਰਧਾਨ ਗੁਰਮੀਤ ਸਿੰਘ ਕੁਲਾਰ ਨੇ ਈਟੀਵੀ ਭਾਰਤ ਨਾਲ ਗੱਲ ਕਰਦਿਆਂ ਦੱਸਿਆ ਕਿ ਸਰਕਾਰ ਇਹ ਫ਼ੈਸਲਾ ਵਾਪਸ ਲਵੇ।
ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਲੁਧਿਆਣਾ ਦੀ ਸਾਰੀਆਂ ਸਨਅਤ ਇਕਾਈਆਂ ਇਸ ਦਾ ਵਿਰੋਧ ਕਰ ਰਹੀਆਂ ਹਨ। ਪ੍ਰਧਾਨ ਨੇ ਕਿਹਾ ਕਿ ਇੱਕ ਪਾਸੇ ਤਾਂ ਮੁੱਖ ਮੰਤਰੀ ਨੇ ਕਰਫਿਊ ਲਾਗੂ ਕੀਤਾ ਹੈ ਤੇ ਦੂਜੇ ਪਾਸੇ ਹੁਣ ਖ਼ੁਦ ਹੀ ਫੈਕਟਰੀਆਂ ਚਲਾਉਣ ਦੀ ਇਜਾਜ਼ਤ ਦੇ ਕੇ ਇਸ ਬਿਮਾਰੀ ਨੂੰ ਫੈਲਣ ਦਾ ਸੱਦਾ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਫ਼ੈਸਲਾ ਬਿਲਕੁਲ ਹੀ ਗ਼ਲਤ ਹੈ ਤੇ ਲੁਧਿਆਣਾ ਦੀ ਲਗਭਗ ਸਾਰੀ ਹੀ ਸਨਅਤਾਂ ਨੇ ਇਸ ਦਾ ਵਿਰੋਧ ਕੀਤਾ ਹੈ।