ਲੁਧਿਆਣਾ: ਪੈਟਰੋਲ-ਡੀਜ਼ਲ ਦੀਆਂ ਵੱਧ ਰਹੀਆਂ ਕੀਮਤਾਂ, ਬਿਜਲੀ, ਲੇਬਰ ਦੀ ਕਮੀ ਆਦਿ ਕਈ ਮੁੱਦਿਆਂ ਨੂੰ ਲੈ ਕੇ ਅਕਾਲੀ ਦਲ ਵਪਾਰ ਵਿੰਗ ਦੇ ਸਨਅਤਕਾਰਾਂ ਨੇ ਡਿਪਟੀ ਕਮਿਸ਼ਨਰ ਨੂੰ ਇੱਕ ਮੰਗ ਪੱਤਰ ਦਿੱਤਾ ਹੈ।
ਅਕਾਲੀ ਦਲ ਵਪਾਰ ਵਿੰਗ ਦੇ ਪ੍ਰਧਾਨ ਗੁਰਮੀਤ ਸਿੰਘ ਕੁਲਾਰ ਨੇ ਦੱਸਿਆ ਕਿ ਜਿੱਥੇ ਸਰਕਾਰ ਨੇ ਇੰਡਸਟਰੀ ਸੈਕਟਰ ਨੂੰ 5 ਰੁਪਏ ਬਿਜਲੀ ਦੇਣ ਦੀ ਗੱਲ ਕਹਿ ਸੀ ਉੱਥੇ ਸਰਕਾਰ ਇੰਡਸਟਰੀ ਨੂੰ ਬਿਜਲੀ 9 ਰੁਪਏ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਕਿਹਾ ਸੀ ਕਿ ਵਪਾਰ ਵਰਗ ਨੂੰ ਫਿਕਸ ਚਾਰਜ ਨਹੀਂ ਲੱਗਣਗੇ ਪਰ ਉਹ ਵੀ ਵਪਾਰਿਆ ਨੂੰ ਲੱਗ ਰਿਹਾ ਹੈ। ਉਨ੍ਹਾਂ ਨੇ ਕਿਹਾ ਇਸ ਸਮੇਂ ਇੰਡਸਟਰੀ ਬਹੁਤ ਹੀ ਸੰਕਟ ਦੀ ਸਥਿਤੀ ਚੋਂ ਲੰਘ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਜੇਕਰ ਸਰਕਾਰ ਇੰਡਸਟਰੀ ਨੂੰ ਬਚਉਣਾ ਚਾਹੁੰਦੀ ਹੈ ਤਾਂ ਉਸ ਨੂੰ ਫਿਕਸ ਚਾਰਜ 31-03-2021 ਤੱਕ ਨਾ ਲਗਾਉਣ।
ਉਨ੍ਹਾਂ ਨੇ ਕਿਹਾ ਕਿ ਇੰਡਸਟਰੀ ਵਿੱਚ ਨਾ ਹੀ ਉਨ੍ਹਾਂ ਕੋਲ ਲੇਬਰ ਹੈ, ਜਿਹੜੀ ਲੇਬਰ ਆਈ ਹੈ ਉਨ੍ਹਾਂ ਨੂੰ ਪਿੰਡਾਂ 'ਚ ਭੇਜ ਦਿੱਤਾ ਗਿਆ ਹੈ, ਜਿਸ ਕਾਰਨ ਉਨ੍ਹਾਂ ਨੂੰ ਲੇਬਰ ਨਹੀਂ ਮਿਲ ਰਹੀ। ਉਨ੍ਹਾਂ ਨੇ ਕਿਹਾ ਕਿ ਇਸ ਦੇ ਨਾਲ ਹੀ ਸਰਕਾਰ ਤੇਲ ਦੀਆਂ ਕੀਮਤਾਂ 'ਚ ਲਗਾਤਾਰ ਵਾਧਾ ਕਰ ਰਹੀ ਹੈ ਜਿਸ ਨਾਲ ਇੰਡਸਟਰੀ ਬਹੁਤ ਹੀ ਘਾਟੇ 'ਚ ਜਾ ਰਹੀ ਹੈ। ਜਿਸ ਨੂੰ ਲੈ ਕੇ ਉਨ੍ਹਾਂ ਨੇ ਸੁਤੀ ਪਈ ਸਰਕਾਰ ਨੂੰ ਜਗਾਉਣ ਲਈ ਲੁਧਿਆਣਾ ਦੇ ਡੀਸੀ ਨੂੰ ਮੰਗ ਪੱਤਰ ਦਿੱਤਾ ਹੈ।
ਇਹ ਵੀ ਪੜ੍ਹੋ:'ਮਿਸ਼ਨ ਫਤਿਹ' ਅਧੀਨ ਕੋਰੋਨਾ ਸਬੰਧੀ ਜਾਗਰੂਕ ਕਰਨ ਲਈ ਬਣਾਈਆਂ ਗਈਆਂ ਕਮੇਟੀਆਂ