ਲੁਧਿਆਣਾ: ਸ਼ਨੀਵਾਰ ਚੈਂਬਰ ਆਫ ਇੰਡਸਟਰੀਅਲ ਅਤੇ ਕਮਰਸ਼ੀਅਲ ਅੰਡਰਟੇਕਿੰਗ ਦੀ ਇਕ ਅਹਿਮ ਬੈਠਕ ਸੱਦੀ ਗਈ ਜਿਸ ਦਾ ਮੁੱਦਾ ਕੱਚੇ ਮਾਲ ਦੀਆਂ ਕੀਮਤਾਂ ’ਚ ਹੋ ਰਿਹਾ ਵਾਧਾ ਤੇ ਸਟੀਲ ਦੀਆਂ ਡਿੱਗ ਰਹੀਆਂ ਕੀਮਤਾਂ ਨੂੰ ਲੈ ਕੇ ਰਿਹਾ। ਇਸ ਮੀਟਿੰਗ ਦੌਰਾਨ ਚੈਂਬਰ ਦੇ ਪ੍ਰਧਾਨ ਉਪਕਾਰ ਸਿੰਘ ਅਹੂਜਾ ਅਤੇ ਜਨਰਲ ਸਕੱਤਰ ਪੰਕਜ ਸ਼ਰਮਾ ਵੱਲੋਂ ਇੰਡਸਟਰੀ ਨੂੰ ਆ ਰਹੀਆਂ ਦਰਪੇਸ਼ ਮੁਸ਼ਕਲਾਂ ਨੂੰ ਪੱਤਰਕਾਰਾਂ ਸਾਹਮਣੇ ਰੱਖਿਆ ਗਿਆ ਅਤੇ ਉਨ੍ਹਾਂ ਨੇ ਕਾਰੋਬਾਰੀਆਂ ਦੀ ਆਵਾਜ਼ ਕੇਂਦਰ ਸਰਕਾਰ ਤੱਕ ਪਹੁੰਚਾਉਣ ਦੀ ਅਪੀਲ ਕੀਤੀ।
ਇਸ ਮੌਕੇ ਪ੍ਰਧਾਨ ਉਪਕਾਰ ਸਿੰਘ ਨੇ ਪੱਤਰਕਾਰਾਂ ਨੂੰ ਇੰਡਸਟਰੀ ਦੀਆਂ ਮੁਸ਼ਕਲਾਂ ਦੱਸਦਿਆ ਕਿਹਾ ਕਿ ਐੱਮਐੱਸਐੱਮਈ (MSME) ਨਾਲ 11 ਕਰੋੜ ਕਾਮੇ ਜੁੜੇ ਹਨ ਅਤੇ ਜੇਕਰ ਇਨ੍ਹਾਂ ਫੈਕਟਰੀਆਂ ਚੋਂ ਅੱਧੀਆਂ ਵੀ ਬੰਦ ਹੋ ਗਈਆਂ ਤਾਂ ਕਰੋੜਾਂ ਦੇ ਹਿਸਾਬ ਨਾਲ ਵਰਕਰ ਬੇਰੁਜ਼ਗਾਰ ਹੋ ਜਾਣਗੇ।
ਦੂਜੇ ਪਾਸੇ ਜਨਰਲ ਸਕੱਤਰ ਪੰਕਜ ਸ਼ਰਮਾ ਨੇ ਕਿਹਾ ਕਿ ਸਿਰਫ਼ ਸਟੀਲ ਹੀ ਨਹੀਂ ਸਗੋਂ ਹੋਰ ਵੀ ਕੱਚੇ ਮਾਲ ਦੀਆਂ ਕੀਮਤਾਂ ਵਧਣ ਅਤੇ ਸਪਲਾਈ ਨਾ ਹੋਣ ਕਰਕੇ ਉਨ੍ਹਾਂ ਨੂੰ ਲਗਾਤਾਰ ਘਾਟਾ ਸਹਿਣਾ ਪੈ ਰਿਹਾ ਹੈ ਉਨ੍ਹਾਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਤੁਰੰਤ ਸਟੀਲ ਦੀਆਂ ਕੀਮਤਾਂ ਤੇ ਲਗਾਮ ਲਾਈ ਜਾਵੇ ।