ਲੁਧਿਆਣਾ : ਕੋਰੋਨਾ ਵਾਇਰਸ ਦੇ ਵਧਦੇ ਮਾਮਲਿਆਂ ਨੂੰ ਦੇਖ ਲੁਧਿਆਣਾ ਪ੍ਰਸ਼ਾਸਨ ਵੱਲੋਂ ਰਾਤ 9 ਵਜੇ ਤੋਂ ਸਵੇਰ ਦੇ 5 ਵਜੇ ਤੱਕ ਨਾਈਟ ਕਰਫ਼ਿਊ ਲਗਾਇਆ ਹੋਇਆ ਹੈ ਤੇ ਪ੍ਰਸ਼ਾਸਨ ਨੇ ਹਦਾਇਤ ਕੀਤੀ ਹੋਈ ਹੈ ਕਿ ਕਰਫਿਊ ਦੀ ਉਲੰਘਣਾ ਕਰਨ ਵਾਲੇ ਖ਼ਿਲਾਫ਼ ਸਖ਼ਤੀ ਕੀਤੀ ਜਾਵੇਗੀ, ਪਰ ਸਾਡੀ ਟੀਮ ਵੱਲੋਂ ਜਦੋਂ ਦੇਰ ਰਾਤ ਲੁਧਿਆਣਾ ਦਾ ਜਾਇਜ਼ਾ ਲਿਆ ਗਿਆ ਤਾਂ ਕਰਫਿਊ ਵਰਗੇ ਹਾਲਾਤ ਕਿਧਰੇ ਵੀ ਵਿਖਾਈ ਨਹੀਂ ਦਿੱਤੇ। ਸੜਕਾਂ ਤੇ ਟਰੈਫਿਕ ਆਮ ਵਾਂਗ ਚੱਲ ਰਿਹਾ ਸੀ ਜਦੋਂਕਿ ਅੱਜ ਹੀ ਡਿਪਟੀ ਕਮਿਸ਼ਨਰ ਸਾਹਿਬ ਕਹਿ ਰਹੇ ਸਨ ਕਿ ਰਾਤ ਨੂੰ ਨਾਈਟ ਕਰਫਿਊ 9 ਵਜੇ ਤੋਂ ਸ਼ੁਰੂ ਹੋ ਜਾਵੇਗਾ।
ਡੀਸੀ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ ਨੇ ਕਿਹਾ ਸੀ ਕਿਸੇ ਨੂੰ ਵੀ ਨਾਈਟ ਕਰਫਿਊ ਦੀ ਉਲੰਘਣਾ ਕਰਨ ਦੀ ਇਜਾਜ਼ਤ ਨਹੀਂ ਹੋਵੇਗੀ ਅਤੇ ਨਾਈਟ ਕਰਫਿਊ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ ਡਿਪਟੀ ਕਮਿਸ਼ਨਰ ਲੁਧਿਆਣਾ ਨੇ ਲੋਕਾਂ ਨੂੰ ਮਾਸਕ ਪਾਉਣ ਅਤੇ ਸੋਸ਼ਲ ਦੂਰੀ ਬਣਾਈ ਰੱਖਣ ਦੀ ਅਪੀਲ ਵੀ ਕੀਤੀ ਹੈ। ਪਰ ਜਦੋਂ ਅਸੀਂ ਰਾਤ ਸੜਕਾਂ ਦੇ ਹਾਲਾਤ ਵੇਖੇ ਤਾਂ ਆਮ ਵਾਂਗ ਟਰੈਫਿਕ ਚੱਲ ਰਿਹਾ ਸੀ ਲੋਕਾਂ ਤੇ ਕਰਫਿਊ ਦਾ ਬਹੁਤਾ ਅਸਰ ਕੋਈ ਵਿਖਾਈ ਨਹੀਂ ਦਿੱਤਾ।