ਲੁਧਿਆਣਾ: ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲਗਾਤਾਰ ਵਿਸ਼ਵ ਭਰ ਵਿੱਚ ਧਾਰਮਿਕ ਸਮਾਗਮਾਂ ਦੇ ਪ੍ਰਬੰਧ ਕਰਵਾਏ ਜਾ ਰਹੇ ਹਨ। ਇਸੇ ਨੂੰ ਲੈ ਕੇ ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਅਤੇ ਦਿੱਲੀ ਕਮੇਟੀ ਦੇ ਸਹਿਯੋਗ ਨਾਲ ਅੰਤਰਰਾਸ਼ਟਰੀ ਨਗਰ ਕੀਰਤਨ ਦਿੱਲੀ ਤੋਂ ਹੁੰਦਾ ਹੋਇਆ ਦੇਰ ਰਾਤ ਲੁਧਿਆਣੇ ਪਹੁੰਚਿਆ ਅਤੇ ਲੁਧਿਆਣੇ ਵਿੱਚ ਠਹਿਰਾਓ ਤੋਂ ਬਾਅਦ ਸਵੇਰੇ ਸ਼ਹਿਰ ਦੇ ਵੱਖ-ਵੱਖ ਹਿੱਸਿਆਂ 'ਚ ਹੁੰਦਾ ਹੋਇਆ ਆਪਣੇ ਅਗਲੇ ਪੜਾਅ ਵੱਲ ਵਧਿਆ।
ਇਸ ਦੌਰਾਨ ਨਗਰ ਕੀਰਤਨ ਦਾ ਥਾਂ ਥਾਂ 'ਤੇ ਸਿੱਖ ਸੰਗਤ ਵੱਲੋਂ ਭਰਵਾ ਸਵਾਗਤ ਕੀਤਾ ਗਿਆ। ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਪਹੁੰਚਣ 'ਤੇ ਜਿੱਥੇ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਗਿਆ ਉੱਥੇ ਹੀ ਪਰਮਜੀਤ ਸਿੰਘ ਸਰਨਾ ਨੂੰ ਸਿਰੋਪੇ ਪਾ ਕੇ ਸਨਮਾਨਿਤ ਵੀ ਕੀਤਾ ਗਿਆ।
ਇਸ ਦੌਰਾਨ ਸਿੱਖ ਸੰਗਤ ਨੇ ਵੀ ਕਿਹਾ ਕਿ ਉਹ ਨਗਰ ਕੀਰਤਨ ਦੇ ਦਰਸ਼ਨ ਕਰਕੇ ਆਪਣੇ ਆਪ ਨੂੰ ਵਡਭਾਗਾ ਮਹਿਸੂਸ ਕਰ ਰਹੇ ਹਨ। ਉਧਰ ਨਗਰ ਕੀਰਤਨ ਦੇ ਨਾਲ ਆਪਣੀ ਕਾਰ ਵਿੱਚ ਹੀ 2 ਲੱਖ ਕਿਲੋਮੀਟਰ ਦਾ ਸਫਰ ਤੈਅ ਕਰਕੇ ਪੂਰੇ ਵਿਸ਼ਵ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਸੁਨੇਹਾ ਪਹੁੰਚਾਉਣ ਵਾਲੇ 'ਦਾ ਟਰਬਨ ਟ੍ਰੈਵਲਰ' ਉਰਫ ਅਮਰਜੀਤ ਸਿੰਘ ਨੇ ਕਿਹਾ ਕਿ ਉਹ ਵਿਸ਼ਵ ਭਰ 'ਚ ਗੁਰੂ ਨਾਨਕ ਦੇਵ ਜੀ ਦਾ ਪ੍ਰਚਾਰ ਕਰਨ ਲਈ ਨਿਕਲੇ ਹਨ।
ਇਹ ਵੀ ਪੜੋ: LIVE: PM ਮੋਦੀ ਦਾ ਸਾਊਦੀ ਅਰਬ ਦੌਰਾ, 12 ਸਮਝੌਤਿਆਂ 'ਤੇ ਹੋ ਸਕਦੇ ਨੇ ਦਸਤਖ਼ਤ
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਵ ਭਰ ਵਿੱਚ ਧਾਰਮਿਕ ਸਮਾਗਮਾਂ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ। ਉੱਥੇ ਹੀ ਕੌਮਾਂਤਰੀ ਨਗਰ ਕੀਰਤਨ ਵੀ ਸਜਾਏ ਜਾ ਰਹੇ ਹਨ