ETV Bharat / state

ਲੁਧਿਆਣਾ ਪੁਲਿਸ ਦੀ ਸਖ਼ਤੀ, ਬੁਲਟ ਦੇ ਪਟਾਕੇ ਪਾਉਣ ਵਾਲਿਆਂ ਦੀ ਖ਼ੈਰ ਨਹੀਂ ...

ਪੰਜਾਬ ਦੀ ਟ੍ਰੈਫਿਕ ਪੁਲਿਸ ਵੀ ਲਗਾਤਾਰ ਲੋਕਾਂ ਦੀ ਸੁਰੱਖਿਆ ਨੂੰ ਲੈਕੇ ਸਰਗਰਮ ਨਜ਼ਰ ਆ ਰਹੀ ਹੈ। ਅੱਜ ਲੋਕਾਂ ਦੀ ਸੁਰੱਖਿਆ ਨੂੰ ਲੈਕੇ ਟ੍ਰੈਫਿਕ ਪੁਲਿਸ (Traffic police) ਨੇ ਸ਼ਹਿਰ ਵਿੱਚ ਬੁਲੇਟ ਦੇ ਪਟਾਕੇ ਮਰਵਾਉਣ ਵਾਲਿਆਂ ਖ਼ਿਲਾਫ਼ ਮੁਹਿੰਮ ਚਲਾਈ ਹੈ।

author img

By

Published : Mar 29, 2022, 10:18 AM IST

ਲੁਧਿਆਣਾ 'ਚ ਬੁਲਟਾਂ 'ਤੇ ਪੁਲਿਸ ਦਾ ਸ਼ਕਿੰਜਾ
ਲੁਧਿਆਣਾ 'ਚ ਬੁਲਟਾਂ 'ਤੇ ਪੁਲਿਸ ਦਾ ਸ਼ਕਿੰਜਾ

ਲੁਧਿਆਣਾ: ਪੰਜਾਬ ਵਿੱਚ ਸਰਕਾਰ (Government in Punjab) ਬਦਲਣ ਤੋਂ ਬਾਅਦ ਸੂਬੇ ਦਾ ਹਰ ਵਿਭਾਗ ਲਗਾਤਾਰ ਸਰਗਰਮ ਨਜ਼ਰ ਆ ਰਿਹਾ ਹੈ। ਇੱਕ ਪਾਸੇ ਜਿੱਥੇ ਸਕੂਲਾਂ ਅਤੇ ਹਸਪਤਾਲਾਂ ਦੀ ਚੈਕਿੰਗ (Checking schools and hospitals) ਕਰਕੇ ਲੋਕਾਂ ਨੂੰ ਖੱਜਲ-ਖੁਆਰੀ ਤੋਂ ਨਿਜਾਤ ਦਿਵਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਹੁਣ ਉੱਥੇ ਹੀ ਪੰਜਾਬ ਦੀ ਟ੍ਰੈਫਿਕ ਪੁਲਿਸ ਵੀ ਲਗਾਤਾਰ ਲੋਕਾਂ ਦੀ ਸੁਰੱਖਿਆ ਨੂੰ ਲੈਕੇ ਸਰਗਰਮ ਨਜ਼ਰ ਆ ਰਹੀ ਹੈ। ਅੱਜ ਲੋਕਾਂ ਦੀ ਸੁਰੱਖਿਆ ਨੂੰ ਲੈਕੇ ਟ੍ਰੈਫਿਕ ਪੁਲਿਸ (Traffic police) ਨੇ ਸ਼ਹਿਰ ਵਿੱਚ ਬੁਲੇਟ ਦੇ ਪਟਾਕੇ ਮਰਵਾਉਣ ਵਾਲਿਆਂ ਖ਼ਿਲਾਫ਼ ਮੁਹਿੰਮ ਚਲਾਈ ਹੈ।

ਲੁਧਿਆਣਾ 'ਚ ਬੁਲਟਾਂ 'ਤੇ ਪੁਲਿਸ ਦਾ ਸ਼ਕਿੰਜਾ

ਇਸ ਮੁਹਿੰਮ ਦੇ ਤਹਿਤ ਪੁਲਿਸ (Traffic police) ਵੱਲੋਂ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਨਾਕਾਬੰਦੀ ਕਰਕੇ ਪਟਾਕੇ ਮਰਵਾਉਣ ਵਾਲੇ ਬੁਲਟਾਂ ਦੇ ਚਲਾਨ ਕੱਟੇ ਜਾ ਰਹੇ ਹਨ। ਪੁਲਿਸ ਵੱਲੋਂ ਤਿੰਨ ਦਿਨ ਪਹਿਲਾਂ ਲਗਾਤਾਰ ਲੋਕਾਂ ਨੂੰ ਜਾਗਰੂਕ ਕਰਨ ਲਈ ਇੱਕ ਵਿਸ਼ੇਸ਼ ਮੁਹਿੰਮ ਚਲਾਈ ਸੀ ਅਤੇ ਲੋਕਾਂ ਨੂੰ ਆਪਣੇ ਸਾਇਲੈਂਸਰ ਬਦਲਣ ਲਈ ਕਿਹਾ ਗਿਆ, ਪਰ ਇਸ ਦੇ ਬਾਵਜੂਦ ਜੋ ਲੋਕ ਨਹੀਂ ਸੁਧਰੇ ਉਨ੍ਹਾਂ ਦੇ ਖ਼ਿਲਾਫ਼ ਲੁਧਿਆਣਾ ਟਰੈਫਿਕ ਪੁਲਿਸ ਵੱਲੋਂ ਹੁਣ ਮੁਹਿੰਮ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਬੁਲਟ ਦੇ ਪਟਾਕੇ ਮਰਵਾਉਣ ਵਾਲਿਆਂ ਦੇ ਚਲਾਨ ਕੱਟੇ ਜਾ ਰਹੇ ਹਨ।

ਇਹ ਵੀ ਪੜ੍ਹੋ:ਲਗਾਤਾਰ 7ਵੀਂ ਵਾਰ ਵਧੀਆਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ, ਜਾਣੋ ਕੀ ਹਨ ਨਵੀਆਂ ਕੀਮਤਾਂ

ਇਸ ਮੌਕੇ ਟਰੈਫਿਕ ਪੁਲਿਸ (Traffic police) ਦੇ ਏ.ਸੀ.ਪੀ. ਗੁਰਤੇਜ ਸਿੰਘ ਸੰਧੂ ਨੇ ਦੱਸਿਆ ਕਿ ਪਹਿਲਾਂ ਲੋਕਾਂ ਨੂੰ ਜਾਗਰੂਕ ਕੀਤਾ ਗਿਆ ਸੀ, ਜਿਸ ਤੋਂ ਬਾਅਦ ਕੁਝ ਲੋਕਾਂ ਨੇ ਆਪਣੇ ਬੁਲਟਾਂ ਦੇ ਪਟਾਕੇ ਪਾਉਣ ਵਾਲੇ ਸਲੈਸਰਾਂ ਨੂੰ ਬਦਲਾ ਦਿੱਤਾ ਸੀ, ਪਰ ਹਾਲੇ ਵੀ ਕੁਝ ਲੋਕਾਂ ਵੱਲੋਂ ਪੁਲਿਸ ਦੀ ਇਸ ਮੁਹਿੰਮ ਧਿਆਨ ਨਹੀਂ ਦਿੱਤਾ ਗਿਆ, ਜਿਨ੍ਹਾਂ ਦੇ ਹੁਣ ਚਲਾਨ ਕੱਟੇ ਜਾ ਰਹੇ ਹਨ। ਪੁਲਿਸ ਮੁਲਾਜ਼ਮਾਂ ਨੇ ਕਿਹਾ ਕਿ ਇਸ ਨਾਲ ਬਜ਼ੁਰਗਾਂ ਅਤੇ ਬੱਚਿਆਂ ਦੇ ਦਿਲ ਦਹਿਲ ਜਾਂਦੇ ਹਨ, ਇੱਥੋਂ ਤੱਕ ਕੇ ਦਿਲ ਦਾ ਦੌਰਾ ਪੈਣ ਵਾਲੀ ਨੌਬਤ ਤਕ ਆ ਜਾਂਦੀ ਹੈ। ਇਸ ਕਰਕੇ ਇਨ੍ਹਾਂ ਦੇ ਚਲਾਨ ਕੱਟੇ ਜਾ ਰਹੇ ਹਨ। ਉਨ੍ਹਾਂ ਨੇ ਦੱਸਿਆ ਕਿ ਲੁਧਿਆਣਾ ਭਰਤੀ ਵਿੱਚ ਨਾਕੇਬੰਦੀ ਕਰਕੇ ਇਹ ਮੁਹਿੰਮ ਚਲਾਈ ਜਾ ਰਹੀ ਹੈ।

ਇਹ ਵੀ ਪੜ੍ਹੋ:ਡਰੱਗ ਮਾਮਲਾ ਰੱਦ ਕਰਵਾਉਣ ਲਈ ਬਿਕਰਮ ਮਜੀਠੀਆ ਪਹੁੰਚੇ SC

ETV Bharat Logo

Copyright © 2024 Ushodaya Enterprises Pvt. Ltd., All Rights Reserved.