ਲੁਧਿਆਣਾ: ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਬੈਂਸ ਵੱਲੋਂ ਅੱਜ ਪ੍ਰੈੱਸ ਕਾਨਫ਼ਰੰਸ ਕਰਕੇ ਮੁੜ ਤੋਂ ਪਾਣੀਆਂ ਦਾ ਮੁੱਦਾ ਚੁੱਕਿਆ ਗਿਆ। ਉਨ੍ਹਾਂ ਕਿਹਾ ਕਿ ਰਾਜਸਥਾਨ ਨੂੰ ਜੋ ਪਾਣੀ ਮੁਫ਼ਤ ਦਿੱਤਾ ਜਾ ਰਿਹਾ ਹੈ ਸਰਕਾਰ ਉਸ ਦਾ ਪੈਸਾ ਵਸੂਲ ਕਰੇ। ਉਨ੍ਹਾਂ ਕਿਹਾ ਕਿ ਇਸ ਸਬੰਧੀ ਉਹ ਕੈਪਟਨ ਨੂੰ ਮਿਲੇ ਵੀ ਸਨ ਅਤੇ ਉਹ ਵੀ ਇਸ ਤੋਂ ਸਹਿਮਤ ਹੋਏ ਸਨ। ਇਸ ਦੇ ਨਾਲ ਹੀ ਸਿਮਰਜੀਤ ਬੈਂਸ ਨੇ ਭਾਜਪਾ ਅਤੇ ਕਾਂਗਰਸ 'ਤੇ ਜੰਮ ਕੇ ਨਿਸ਼ਾਨੇ ਸਾਧੇ ਨਾਲ ਹੀ ਪੰਜਾਬ ਦੇ ਵਿੱਚ ਪੈਦਾ ਹੋਏ ਵਿੱਤੀ ਹਾਲਾਤਾਂ ਨੂੰ ਲੈ ਕੇ ਵੀ ਟਿੱਪਣੀ ਕੀਤੀ।
ਸਿਮਰਜੀਤ ਬੈਂਸ ਨੇ ਕਿਹਾ ਕਿ ਜੋ ਪਾਣੀ ਰਾਜਸਥਾਨ ਨੂੰ ਪੰਜਾਬ ਕਈ ਸਾਲਾਂ ਤੋਂ ਮੁਫ਼ਤ ਦਿੰਦਾ ਆ ਰਿਹਾ ਹੈ ਉਸ ਦੇ ਪੈਸੇ ਪੰਜਾਬ ਨੂੰ ਹੁਣ ਵਸੂਲਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਇਸ ਸਬੰਧੀ ਕੈਪਟਨ ਅਮਰਿੰਦਰ ਸਿੰਘ ਨਾਲ ਉਨ੍ਹਾਂ ਨੇ ਮੀਟਿੰਗ ਵੀ ਕੀਤੀ ਸੀ ਜਿਸ ਤੋਂ ਉਹ ਸਹਿਮਤ ਵੀ ਹੋ ਗਏ ਸਨ। ਇਸ ਦੇ ਨਾਲ ਹੀ ਸਿਮਰਜੀਤ ਬੈਂਸ ਨੇ ਕਿਹਾ ਕਿ ਪੰਜਾਬ ਦੇ ਵਿੱਚ ਆਰਥਿਕ ਸੰਕਟ ਪੈਦਾ ਹੋ ਗਿਆ ਹੈ ਵਿੱਤੀ ਐਮਰਜੈਂਸੀ ਪੰਜਾਬ ਦੇ ਵਿੱਚ ਹੈ।
ਇਹ ਵੀ ਪੜੋ: ਹੈਦਰਾਬਾਦ ਮਹਿਲਾ ਡਾਕਟਰ ਦੇ ਬਲਾਤਕਾਰ-ਕਤਲ ਦੇ ਸਾਰੇ 4 ਮੁਲਜ਼ਮਾਂ ਦਾ ਐਨਕਾਉਂਟਰ
ਬੈਂਸ ਨੇ ਕਿਹਾ ਕਿ ਜਦੋਂ ਵਿਧਾਨ ਸਭਾ ਦੇ ਵਿੱਚ ਜੀਐੱਸਟੀ ਬਿੱਲ ਪਾਸ ਕੀਤਾ ਜਾ ਰਿਹਾ ਸੀ ਉਦੋਂ ਸਿਰਫ਼ ਲੋਕ ਇਨਸਾਫ ਪਾਰਟੀ ਨਹੀਂ ਇਸ ਦਾ ਵਿਰੋਧ ਕੀਤਾ ਸੀ। ਹੈਦਰਾਬਾਦ ਦੇ ਵਿੱਚ ਗੈਂਗਰੇਪ ਮੁਲਜ਼ਮਾਂ ਦੇ ਹੋਏ ਐਨਕਾਊਂਟਰ 'ਤੇ ਸਿਮਰਜੀਤ ਬੈਂਸ ਨੇ ਕਿਹਾ ਕਿ ਜੇ ਇਹ ਫਰਜ਼ੀ ਐਨਕਾਊਂਟਰ ਹੈ ਤਾਂ ਬਹੁਤ ਮਾੜੀ ਗੱਲ ਹੈ ਕਿਉਂਕਿ ਇਸ ਵਿੱਚ ਮਨੁੱਖੀ ਅਧਿਕਾਰਾਂ ਨੂੰ ਛਿੱਕੇ ਟੰਗ ਕੇ ਉਸ ਦਾ ਘਾਣ ਕੀਤਾ ਗਿਆ। ਮਨਮੋਹਨ ਸਿੰਘ ਵੱਲੋਂ ਨਰਸਿਮਾ ਰਾਓ 'ਤੇ ਕੀਤੀ ਗਈ ਟਿੱਪਣੀ ਨੂੰ ਲੈ ਕੇ ਵੀ ਉਨ੍ਹਾਂ ਸਵਾਲ ਖੜ੍ਹੇ ਕਰਦੇ ਕਿਹਾ ਕਿ ਗਾਂਧੀ ਪਰਿਵਾਰ ਨੂੰ ਮਨਮੋਹਨ ਸਿੰਘ ਨੇ ਬਚਾਉਣ ਦੀ ਕੋਸ਼ਿਸ਼ ਕੀਤੀ ਹੈ ਉਸ ਦਾ ਅਕਸ ਸਾਫ ਕਰਨ ਲਈ ਇਹ ਪੂਰਾ ਬਿਆਨ ਜਾਰੀ ਕੀਤਾ ਗਿਆ।