ETV Bharat / state

ਲਗਾਤਾਰ ਪੈ ਰਹੀ ਗਰਮੀ ਤੋਂ ਦੋ ਦਿਨ ਬਾਅਦ ਮਿਲ ਸਕਦੀ ਹੈ ਪੰਜਾਬ ਦੇ ਲੋਕਾਂ ਨੂੰ ਰਾਹਤ: ਮੌਸਮ ਵਿਭਾਗ - ਅੱਤ ਦੀ ਗਰਮੀ

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਮੌਸਮ ਵਿਭਾਗ ਦਾ ਕਹਿਣਾ ਹੈ ਕਿ ਆਉਂਦੇ ਦੋ ਦਿਨਾਂ ਤੋਂ ਬਾਅਦ ਮੌਸਮ ਵਿੱਚ ਤਬਦੀਲੀ ਹੋ ਸਕਦੀ ਹੈ। ਹਲਕੇ ਮੀਂਹ ਦੀ ਸੰਭਾਵਨਾ ਹੈ।

ਫ਼ੋਟੋ
ਫ਼ੋਟੋ
author img

By

Published : Sep 14, 2020, 7:41 PM IST

ਲੁਧਿਆਣਾ: ਉੱਤਰ ਭਾਰਤ ਦੇ ਨਾਲ ਪੰਜਾਬ 'ਚ ਸਤੰਬਰ ਮਹੀਨੇ ਦੇ ਪਹਿਲੇ ਦੋ ਹਫ਼ਤੇ ਗਰਮੀ ਨਾਲ ਭਰੇ ਰਹੇ ਹਨ, ਇਨ੍ਹਾਂ ਦਿਨਾਂ ਵਿੱਚ ਕਿਸੇ ਤਰ੍ਹਾਂ ਦੀ ਬਾਰਿਸ਼ ਵੇਖਣ ਨੂੰ ਨਹੀਂ ਮਿਲੀ ਹੈ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਮੌਸਮ ਵਿਭਾਗ ਦਾ ਕਹਿਣਾ ਹੈ ਕਿ ਆਉਂਦੇ ਦੋ ਦਿਨਾਂ ਤੋਂ ਬਾਅਦ ਮੌਸਮ ਵਿੱਚ ਤਬਦੀਲੀ ਹੋ ਸਕਦੀ ਹੈ। ਹਲਕੇ ਮੀਂਹ ਦੀ ਸੰਭਾਵਨਾ ਹੈ।

ਵੀਡੀਓ

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਮੌਸਮ ਵਿਭਾਗ ਦੀ ਸਹਾਇਕ ਵਿਗਿਆਨੀ ਡਾ. ਕੁਲਵਿੰਦਰ ਕੌਰ ਨੇ ਕਿਹਾ ਕਿ ਜੁਲਾਈ ਅਤੇ ਅਗਸਤ ਮਹੀਨੇ ਵਿੱਚ ਔਸਤਨ ਮੀਂਹ ਪਿਆ ਹੈ ਪਰ ਜੂਨ ਅਤੇ ਸਤੰਬਰ ਵਿੱਚ ਔਸਤਨ ਨਾਲੋਂ ਫਿਲਹਾਲ ਘੱਟ ਮੀਂਹ ਪਿਆ ਹੈ। ਉਨ੍ਹਾਂ ਦੱਸਿਆ ਕਿ ਰਾਤ ਅਤੇ ਦਿਨ ਦੇ ਪਾਰੇ ਵਿੱਚ ਵਾਧਾ ਹੋਇਆ ਹੈ। ਵੱਧ ਤੋਂ ਵੱਧ ਤਾਪਮਾਨ 35 ਡਿਗਰੀ ਦੇ ਕਰੀਬ ਹੈ ਜਦੋਂ ਕਿ ਘੱਟੋਂ ਘੱਟ ਤਾਪਮਾਨ ਵੀ 25 ਡਿਗਰੀ ਰਿਕਾਰਡ ਕੀਤਾ ਗਿਆ ਹੈ। ਇਸ ਤੋਂ ਅੰਦਾਜ਼ਾ ਲਾਇਆ ਜਾ ਸਕਦਾ ਹੈ ਕਿ ਦਿਨ ਅਤੇ ਰਾਤ ਦੋਵੇਂ ਸਮੇਂ ਦੌਰਾਨ ਗਰਮੀ ਜ਼ਿਆਦਾ ਪੈ ਰਹੀ ਹੈ।

ਫ਼ੋਟੋ
ਫ਼ੋਟੋ

ਉਨ੍ਹਾਂ ਕਿਹਾ ਕਿ ਸਤੰਬਰ ਦੇ ਆਖਿਰ ਮਹੀਨੇ ਵਿੱਚ ਮੌਨਸੂਨ ਮੁੜ ਤੋਂ ਐਕਟਿਵ ਹੋਵੇਗਾ ਅਤੇ ਤੇਜ਼ ਮੀਂਹ ਪਵੇਗਾ ਜਦ ਕਿ ਫਿਲਹਾਲ ਲੋਕਾਂ ਨੂੰ ਅਜਿਹੀ ਹੀ ਗਰਮੀ ਦਾ ਸਾਹਮਣਾ ਕਰਨਾ ਪਵੇਗਾ ਪਰ ਦੋ ਦਿਨ ਤੋਂ ਬਾਅਦ ਹਲਕੇ ਮੀਂਹ ਅਤੇ ਬਦਲਵਾਈ ਦੀ ਸੰਭਾਵਨਾ ਹੈ ਜਿਸ ਤੋਂ ਥੋੜ੍ਹੀ ਬਹੁਤ ਰਾਹਤ ਜ਼ਰੂਰ ਮਿਲਣ ਦੀ ਉਮੀਦ ਹੈ।

ਇਹ ਵੀ ਪੜ੍ਹੋ;ਲੁਧਿਆਣਾ: ਸਕੂਲ ਫ਼ੀਸ ਨੂੰ ਲੈ ਕੇ ਨਿੱਜੀ ਸਕੂਲ ਦੇ ਖ਼ਿਲਾਫ਼ ਮਾਪਿਆਂ ਨੇ ਕੀਤਾ ਪ੍ਰਦਰਸ਼ਨ

ETV Bharat Logo

Copyright © 2025 Ushodaya Enterprises Pvt. Ltd., All Rights Reserved.