ਲੁਧਿਆਣਾ: ਬੀਤੇ ਕੁਝ ਦਿਨ ਪਹਿਲਾਂ ਦਾਣਾ ਮੰਡੀ ਜਗਰਾਓਂ ਵਿਖੇ ਪੁਲਿਸ ਪਾਰਟੀ 'ਤੇ ਕਾਰ ਸਵਾਰਾਂ ਵੱਲੋਂ ਫਾਇਰਿੰਗ ਕੀਤੀ ਗਈ ਸੀ। ਜਿਸ ਵਿੱਚ ਏ.ਐਸ.ਆਈ. ਭਗਵਾਨ ਸਿੰਘ ਅਤੇ ਏ.ਐਸ.ਆਈ. ਦਲਵਿੰਦਰਜੀਤ ਸਿੰਘ ਸ਼ਹੀਦ ਹੋ ਗਏ ਸਨ। ਇਸ ਦੇ ਸਬੰਧ ਵਿੱਚ ਕਾਰਵਾਈ ਕਰਦਿਆਂ ਜਗਰਾਓਂ ਪੁਲਿਸ ਵਲੋਂ ਦੋਸ਼ੀਆਂ ਨੂੰ ਨਾਜਾਇਜ਼ ਅਸਲੇ ਸਮੇਤ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।
![ਜਗਰਾਓਂ ਫਾਇਰਿੰਗ ਮਾਮਲਾ: ਪੁਲਿਸ ਵਲੋਂ ਨਾਜਾਇਜ਼ ਅਸਲੇ ਸਮੇਤ ਦੋਸ਼ੀ ਕਾਬੂ](https://etvbharatimages.akamaized.net/etvbharat/prod-images/11849330_pbldhfiles.png)
ਐੈੱਸ.ਐੱਸ.ਪੀ. ਲੁਧਿਆਣਾ (ਦਿਹਾਤੀ) ਚਰਨਜੀਤ ਸਿੰਘ ਸੋਹਲ ਵੱਲੋਂ ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ 15 ਮਈ ਨੂੰ ਸੀ.ਆਈ.ਏ ਸਟਾਫ਼ ਜਗਰਾਓਂ ਦੇ ਏ.ਐਸ.ਆਈ ਭਗਵਾਨ ਸਿੰਘ, ਏ.ਐਸ.ਆਈ ਦਲਵਿੰਦਰਜੀਤ ਸਿੰਘ ਅਤੇ ਪੀ.ਐੱਚ.ਜੀ ਰਾਜਵਿੰਦਰ ਸਿੰਘ ਸ਼ਰਾਰਤੀ ਅਨਸਰਾਂ ਅਤੇ ਸ਼ੱਕੀ ਲੋਕਾਂ ਦੀ ਚੈਕਿੰਗ ਦੇ ਸਬੰਧ ਵਿੱਚ ਨਵੀਂ ਦਾਣਾ ਮੰਡੀ ਜਗਰਾਓਂ ਤੋਂ ਲੰਡੇ ਫਾਟਕਾਂ ਪਾਸੇ ਗਸ਼ਤ ਕਰ ਰਹੇ ਸੀ ਤਾਂ ਮੰਡੀ ਦੇ ਸ਼ੈੱਡਾਂ ਦੇ ਹੇਠ ਇੱਕ ਆਈ-10 ਕਾਰ ਅਤੇ ਕੈਂਟਰ ਖੜਾ ਸੀ, ਜਿਨ੍ਹਾਂ ਨੂੰ ਚੈੱਕ ਕਰਨ ਲੱਗੇ ਤਾਂ ਗੱਡੀ ਵਿੱਚ ਬੈਠੇ ਵਿਆਕਤੀਆਂ ਨੇ ਪੁਲਿਸ ਪਾਰਟੀ 'ਤੇ ਫਾਇਰੰਗ ਕਰ ਦਿੱਤੀ ਸੀ। ਜਿਸ ਨਾਲ ਏ.ਐਸ.ਆਈ ਭਗਵਾਨ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ ਏ.ਐਸ.ਆਈ ਦਲਵਿੰਦਰਜੀਤ ਸਿੰਘ ਦੀ ਵੀ ਹਸਪਤਾਲ ਪਹੁੰਚਦੇ ਹੀ ਮੌਤ ਹੋ ਗਈ ਸੀ।
ਉਨ੍ਹਾਂ ਦੱਸਿਆ ਕਿ ਦੋਸ਼ੀ ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਮੌਕੇ ਤੋਂ ਫ਼ਰਾਰ ਹੋ ਗਏ ਸਨ। ਜਿਨ੍ਹਾਂ 'ਤੇ ਮੁਕੱਦਮਾ ਦਰਜ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਪੁਲਿਸ ਵਲੋਂ ਗੁਰਪ੍ਰੀਤ ਸਿੰਘ ਉਰਫ਼ ਲੱਕੀ, ਰਮਨਪ੍ਰੀਤ ਕੌਰ ਪਤਨੀ ਗੁਰਪ੍ਰੀਤ ਸਿੰਘ ਵਾਸੀ ਧੱਲੇਕੇ ਜ਼ਿਲ੍ਹਾ ਮੋਗਾ, ਸਤਪਾਲ ਕੌਰ ਉਰਫ਼ ਨੋਨੀ ਪਤਨੀ ਦਰਸ਼ਨ ਸਿੰਘ ਵਾਸੀ ਸਹੌਲੀ ਥਾਣਾ ਜੋਧਾਂ, ਗਗਨਦੀਪ ਸਿੰਘ ਉਰਫ ਨੰਨਾ ਵਾਸੀ ਸਹੌਲੀ ਥਾਣਾ ਜੋਧਾਂ ਅਤੇ ਜਸਪ੍ਰੀ਼ਤ ਸਿੰਘ ਵਾਸੀ ਅੱਬੂਵਾਲ ਹਾਲਵਾਸੀ ਆਤਮ ਨਗਰ ਜਗਰਾਓਂ ਨੂੰ ਨਾਮਜ਼ਦ ਕੀਤਾ ਗਿਆ ਸੀ।
ਪੁਲਿਸ ਨੇ ਦੱਸਿਆ ਕਿ ਦੋਸ਼ੀਆਂ ਪਾਸੋਂ ਨਾਜਾਇਜ਼ ਅਸਲਾ ਅਤੇ ਕਾਰ ਦੇ ਜਾਅਲੀ ਦਸਤਾਵੇਜ ਵੀ ਬਰਾਮਦ ਹੋਏ ਹਨ। ਉਨ੍ਹਾਂ ਦੱਸਿਆ ਕਿ ਇਹ ਸਾਰੇ ਦੋਸ਼ੀ ਮਿਲਕੇ ਵਾਰਦਾਤਾਂ ਨੂੰ ਅੰਜਾਮ ਦੇਣ ਵਿੱਚ ਗੈਂਗਸਟਰਾਂ ਦਾ ਸਹਿਯੋਗ ਕਰਦੇ ਹਨ ਅਤੇ ਗੈਗਸ਼ਟਰ ਜੈਪਾਲ ਸਿੰਘ ਦੇ ਗਰੁੱਪ ਤੱਕ ਸਮਾਨ ਪਹੁੰਚਾਉਣ ਵਿੱਚ ਵੀ ਮੱਦਦ ਕਰਦੇ ਹਨ। ਜਿਨ੍ਹਾਂ ਬਰਾਮਦ ਕੀਤਾ ਗਿਆ ਅਸਲਾ ਕਿਸੇ ਸੁਰਖਿਅਤ ਜਗ੍ਹਾ 'ਤੇ ਲੁਕਾ ਕੇ ਰੱਖਣਾ ਸੀ। ਪੁਲਿਸ ਵਲੋਂ ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਦਾ ਪੁਲਿਸ ਰਿਮਾਂਡ ਹਾਸਿਲ ਕਰਕੇ ਹੋਰ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ।
ਇਹ ਵੀ ਪੜ੍ਹੋ:ਪੁਲਿਸ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਡੇਰਾ ਪ੍ਰੇਮੀ ਮੁੜ ਅਦਾਲਤ 'ਚ ਕੀਤੇ ਪੇਸ਼