ETV Bharat / state

ਜਥੇਦਾਰ ਰਘਬੀਰ ਸਿੰਘ ਨੇ ਪੰਜਾਬ ਦੇ ਮਾਹੌਲ ਨੂੰ ਲੈਕੇ ਜਤਾਈ ਚਿੰਤਾ, ਕਿਹਾ-ਸਾਜ਼ਿਸ਼ ਤਹਿਤ ਧਾਰਮਿਕ ਸਥਾਨਾਂ ਨੂੰ ਕੀਤਾ ਜਾ ਰਿਹਾ ਟਾਰਗੇਟ - ਨੈਸ਼ਨਲ ਸੁਰੱਖਿਆ ਐਕਟ

ਲੁਧਿਆਣਾ ਪਹੁੰਚੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਇੱਕ ਸਾਜ਼ਿਸ਼ ਤਹਿਤ ਪੰਜਾਬ ਦੇ ਮਾਹੌਲ ਨੂੰ ਖ਼ਰਾਬ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਗੁਰੂ ਘਰਾਂ ਦੀ ਹਦੂਦ ਅੰਦਰ ਹੋ ਰਹੇ ਧਮਾਕੇ ਅਤੇ ਬੇਅਦਬੀਆਂ ਸਿੱਖ ਸੰਗਤ ਨੂੰ ਭੜਕਾਉਂਦੀਆਂ ਨੇ ਅਤੇ ਬਾਅਦ ਵਿੱਚ ਪੰਜਾਬ ਸਰਕਾਰ ਨੌਜਵਾਨਾਂ ਉੱਤੇ ਨੈਸ਼ਨਲ ਸਿਕਿਓਰਿਟੀ ਐਕਟ ਤਹਿਤ ਕਾਰਵਾਈਆਂ ਕਰਦੀ ਹੈ।

Jathedar of Takht Sri Kesgarh Sahib reached Ludhiana and expressed concern about the situation in Punjab
ਜਥੇਦਾਰ ਰਘਬੀਰ ਸਿੰਘ ਨੇ ਪੰਜਾਬ ਦੇ ਮਾਹੌਲ ਨੂੰ ਲੈਕੇ ਜਤਾਈ ਚਿੰਤਾ, ਕਿਹਾ-ਸਾਜ਼ਿਸ਼ ਤਹਿਤ ਧਾਰਮਿਕ ਸਥਾਨਾਂ ਨੂੰ ਕੀਤਾ ਜਾ ਰਿਹਾ ਟਾਰਗੇਟ
author img

By

Published : May 19, 2023, 2:21 PM IST

ਜਥੇਦਾਰ ਰਘਬੀਰ ਸਿੰਘ ਨੇ ਪੰਜਾਬ ਦੇ ਮਾਹੌਲ ਨੂੰ ਲੈਕੇ ਜਤਾਈ ਚਿੰਤਾ, ਕਿਹਾ-ਸਾਜ਼ਿਸ਼ ਤਹਿਤ ਧਾਰਮਿਕ ਸਥਾਨਾਂ ਨੂੰ ਕੀਤਾ ਜਾ ਰਿਹਾ ਟਾਰਗੇਟ

ਲੁਧਿਆਣਾ:
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਅੱਜ ਲੁਧਿਆਣਾ ਪਹੁੰਚੇ ਜਿੱਥੇ ਉਹਨਾਂ ਵੱਲੋਂ ਬਾਬਾ ਕੁੰਦਨ ਸਿੰਘ ਟਰੱਸਟ ਵੱਲੋਂ ਕੀਤੀ ਜਾ ਰਹੇ ਨਿਸ਼ਕਾਮ ਸੇਵਾ ਦੀ ਲੈ ਕੇ ਸ਼ਲਾਘਾ ਕੀਤੀ ਗਈ। ਇਸ ਦੌਰਾਨ ਉਨ੍ਹਾਂ ਵੱਲੋਂ ਛੋਟੇ ਬੱਚਿਆਂ ਨੂੰ ਸਨਮਾਨਿਤ ਵੀ ਕੀਤਾ ਗਿਆ ਜੋ ਗੁਰਬਾਣੀ ਦੇ ਨਾਲ ਜੁੜੇ ਹੋਏ ਹਨ। ਇਸ ਮੌਕੇ ਪੰਜਾਬ ਦੇ ਵਿੱਚ ਹੋ ਰਹੀਆਂ ਬੇਅਦਬੀ ਦੀਆਂ ਘਟਨਾਵਾਂ ਨੂੰ ਲੈ ਕੇ ਚਿੰਤਾ ਜ਼ਾਹਿਰ ਕਰਦੇ ਹੋਏ ਕਿਹਾ ਕਿ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਨੇ ਕਿਹਾ ਕਿ ਜੇਕਰ ਕੋਈ ਮਾਨਸਿਕ ਤੌਰ ਉੱਤੇ ਪ੍ਰੇਸ਼ਾਨ ਹੈ, ਤਾਂ ਉਹਨਾਂ ਨੂੰ ਕੁੱਝ ਹੋਰ ਕਿਉਂ ਨਹੀਂ ਲੱਭਦਾ ਗੁਰੂ ਘਰ ਜਾਕੇ ਹੀ ਕਿ ਉਹ ਬੇਅਦਬੀ ਕਰਦੇ ਹਨ।

ਸਾਜ਼ਿਸ਼ ਤਹਿਤ ਕੀਤਾ ਜਾ ਰਿਹਾ ਟਾਰਗੇਟ: ਜਥੇਦਾਰ ਨੇ ਕਿਹਾ ਕਿ ਇਸ ਪਿੱਛੇ ਕੋਈ ਡੂੰਘੀ ਸਾਜਿਸ਼ ਹੈ ਜਿਸ ਦਾ ਪਰਦਾਫਾਸ਼ ਹੋਣਾ ਚਾਹੀਦਾ ਹੈ। ਇਸ ਮੌਕੇ ਉਹਨਾਂ ਪੰਜਾਬ ਦੇ ਹੋਰਨਾਂ ਮੁੱਦਿਆਂ ਉੱਤੇ ਵੀ ਚਿੰਤਾ ਜ਼ਾਹਰ ਕੀਤੀ ਅਤੇ ਦਰਬਾਰ ਸਾਹਿਬ ਵਿਖੇ ਹੋਏ ਲੜੀਵਾਰ ਧਮਾਕਿਆਂ ਨੂੰ ਲੈ ਕੇ ਕਿਹਾ ਕਿ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਹੋ ਰਹੀ ਹੈ ਜਿਸ ਉੱਤੇ ਠੱਲ ਪਾਉਣ ਵਿੱਚ ਪੰਜਾਬ ਦੀ ਸਰਕਾਰ ਨਾਕਾਮ ਨਜ਼ਰ ਆ ਰਹੀ ਹੈ। ਜਥੇਦਾਰ ਰਘਬੀਰ ਸਿੰਘ ਨੇ ਅਮ੍ਰਿਤਪਾਲ ਦੇ ਮੁੱਦੇ ਉੱਤੇ ਬੋਲਦਿਆਂ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਇੱਕ ਪਾਸੇ ਸੰਘਰਸ਼ ਚੱਲ ਰਿਹਾ ਹੈ ਦੂਜੇ ਪਾਸੇ ਪੰਜਾਬ ਦੇ ਨੌਜਵਾਨਾਂ ਉੱਤੇ ਨੈਸ਼ਨਲ ਸੁਰੱਖਿਆ ਐਕਟ ਲਗਾ ਕੇ ਸਰਕਾਰ ਉਹਨਾਂ ਨੂੰ ਜੇਲ੍ਹਾਂ ਵਿੱਚ ਡੱਕ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਸਿੱਖੀ ਦਾ ਪ੍ਰਚਾਰ ਅਤੇ ਅੰਮ੍ਰਿਤ ਸੰਚਾਰ ਕਰਨ ਵਾਲੇ ਨੌਜਵਾਨਾਂ ਨੂੰ ਜੇਲ੍ਹਾਂ ਵਿੱਚ ਡੱਕ ਰਹੀ ਹੈ।

  1. ਕਪੂਰਥਲਾ 'ਚ ਮਹਿਲਾ ਦਾ ਹੋਇਆ ਬੇਰਹਿਮੀ ਨਾਲ ਕਤਲ, ਡਿਪ੍ਰੈਸ਼ਨ ਦੇ ਸ਼ਿਕਾਰ ਜਵਾਈ 'ਤੇ ਕਤਲ ਦਾ ਸ਼ੱਕ
  2. ਖੰਨਾ 'ਚ ਜ਼ਹਿਰ ਦੇ ਕੇ ਮਾਰੇ 22 ਕੁੱਤੇ, ਲੋਕਾਂ ਅੰਦਰ ਭਾਰੀ ਰੋਸ, ਪੁਲਿਸ ਖੰਗਾਲ ਰਹੀ ਸੀਸੀਟੀਵੀ
  3. ਅਧਿਆਪਕਾ ਰੂਮਾਨੀ ਅਹੂਜਾ ਨੇ ਗਣਿਤ ਵਿਸ਼ੇ ਨੂੰ ਬਣਾਇਆ ਵਿਦਿਆਰਥੀਆਂ ਦਾ ਦੋਸਤ, 29 ਮਈ ਨੂੰ ਮਿਲੇਗਾ ਮਾਲਤੀ ਗਿਆਨ ਪੀਠ ਐਵਾਰਡ

ਮਨੁੱਖੀ ਅਧਿਕਾਰਾਂ ਦਾ ਘਾਣ:
ਜਥੇਦਾਰ ਵੱਲੋਂ ਇਹ ਵੀ ਕਿਹਾ ਗਿਆ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਐਸਜੀਪੀਸੀ ਵੀ ਯਤਨ ਕਰ ਰਹੀ ਹੈ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਮੋਰਚਾ ਵੀ ਲਗਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਦੂਜੇ ਪਾਸੇ ਸਰਕਾਰਾਂ ਨੌਜਵਾਨਾਂ ਉੱਤੇ ਨੈਸ਼ਨਲ ਸਿਕਿਊਰਟੀ ਐਕਟ ਲਗਾ ਕੇ ਆਸਾਮ ਦੀ ਜੇਲ੍ਹ ਵਿੱਚ ਭੇਜ ਰਹੀ ਹੈ ਜੋ ਕਿ ਸਰਾਸਰ ਗਲਤ ਹੈ। ਜਥੇਦਾਰ ਨੇ ਕਿਹਾ ਕਿ ਬੇਕਸੂਰ ਨੌਜਵਾਨਾਂ ਨੂੰ ਤੁਰੰਤ ਸਰਕਾਰ ਨੂੰ ਰਿਹਾਅ ਕਰ ਦੇਣਾ ਚਾਹੀਦਾ ਹੈ। ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਵੀ ਉਨ੍ਹਾਂ ਨੇ ਕਿਹਾ ਕਿ ਜੇਲ੍ਹ ਵਿੱਚ ਸਿੱਖ ਕੈਦੀਆਂ ਦਾ ਚੰਗਾ ਵਤੀਰਾ ਰਿਹਾ ਹੈ। ਨਾਲ ਹੀ ਉਨ੍ਹਾਂ ਕਿਹਾ ਕਿ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੰਘਾਂ ਨੂੰ ਕੋਈ ਵੀ ਕਾਨੂੰਨ ਅੰਦਰ ਡੱਕਣ ਦੀ ਇਜਾਜ਼ਤ ਨਹੀਂ ਦਿੰਦਾ ਅਤੇ ਇਹ ਮਨੁੱਖੀ ਅਧਿਕਾਰਾਂ ਦਾ ਘਾਣ ਹੈ।

ETV Bharat Logo

Copyright © 2025 Ushodaya Enterprises Pvt. Ltd., All Rights Reserved.