ETV Bharat / state

ਕਬੱਡੀ ਖਿਡਾਰੀ ਦਾ ਤੇਜ਼ਧਾਰ ਹਥਿਆਰ ਨਾਲ ਕਤਲ, 13 ਖ਼ਿਲਾਫ਼ ਮਾਮਲਾ ਦਰਜ

ਮਾਛੀਵਾੜਾ ਦੇ ਇੰਦਰਾ ਕਲੌਨੀ ਦੇ ਨਿਵਾਸੀ ਅਮਨਦੀਪ ਸਿੰਘ (20) ਜੋ ਕਿ ਕਬੱਡੀ ਦੀ ਖਿਡਾਰੀ ਸੀ। ਉਸ ਦਾ ਰੰਜਿਸ਼ ਕਾਰਨ ਤੇਜ਼ਧਾਰ ਹਥਿਆਰਾਂ ਨਾਲ ਦਿਨ-ਦਿਹਾੜੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਅਮਨਦੀਪ ਸਿੰਘ ਦੇ ਕਤਲ ਵਿੱਚ 13 ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕਰਵਾਇਆ। 13 ਕਥਿਤ ਦੋਸ਼ੀਆਂ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਪਰਿਵਾਰਕ ਮੈਂਬਰਾਂ ਨੇ ਪੁਲਿਸ ਥਾਣੇ ਅੱਗੇ ਧਰਨਾ ਲੱਗਾ ਦਿੱਤਾ। ਪੁਲਿਸ ਵੱਲੋਂ ਮ੍ਰਿਤਕ ਦੇ ਭਰਾ ਦੇ ਬਿਆਨਾਂ ਦੇ ਅਧਾਰ ’ਤੇ 13 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ।

ਫ਼ੋਟੋ
ਫ਼ੋਟੋ
author img

By

Published : Jul 13, 2021, 9:21 AM IST

ਲੁਧਿਆਣਾ: ਮਾਛੀਵਾੜਾ ਦੇ ਇੰਦਰਾ ਕਲੌਨੀ ਦੇ ਨਿਵਾਸੀ ਅਮਨਦੀਪ ਸਿੰਘ (20) ਜੋ ਕਿ ਕਬੱਡੀ ਦੀ ਖਿਡਾਰੀ ਸੀ। ਉਸ ਦਾ ਰੰਜਿਸ਼ ਕਾਰਨ ਤੇਜ਼ਧਾਰ ਹਥਿਆਰਾਂ ਨਾਲ ਦਿਨ-ਦਿਹਾੜੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਅਮਨਦੀਪ ਸਿੰਘ ਦੇ ਕਤਲ ਵਿੱਚ 13 ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕਰਵਾਇਆ। 13 ਕਥਿਤ ਦੋਸ਼ੀਆਂ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਪਰਿਵਾਰਕ ਮੈਂਬਰਾਂ ਨੇ ਪੁਲਿਸ ਥਾਣੇ ਅੱਗੇ ਧਰਨਾ ਲੱਗਾ ਦਿੱਤਾ। ਪੁਲਿਸ ਵੱਲੋਂ ਮ੍ਰਿਤਕ ਦੇ ਭਰਾ ਦੇ ਬਿਆਨਾਂ ਦੇ ਅਧਾਰ ’ਤੇ 13 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ।

ਵੇਖੋ ਵੀਡੀਓ

ਮ੍ਰਿਤਕ ਦੇ ਭਰਾ ਮਨਪ੍ਰੀਤ ਸਿੰਘ ਨੇ ਦੱਸਿਆ ਕਿ ਉਸ ਦਾ ਭਰਾ ਕਬੱਡੀ ਦਾ ਖਿਡਾਰੀ ਵੀ ਹੈ ਅਤੇ ਸ਼ਹਿਰ ’ਚ ਇੱਕ ਕਿਤਾਬਾਂ ਦੀ ਦੁਕਾਨ ’ਤੇ ਕੰਮ ਵੀ ਕਰਦਾ ਸੀ। 11 ਜੁਲਾਈ ਨੂੰ ਉਹ ਰੋਜ਼ਾਨਾ ਦੀ ਤਰ੍ਹਾਂ ਘਰੋਂ ਆਪਣੇ ਕੰਮ ’ਤੇ ਗਿਆ ਸੀ। ਬਿਆਨਕਰਤਾ ਅਨੁਸਾਰ ਉਸ ਨੂੰ ਢਾਈ ਕੁ ਵਜੇ ਫੋਨ ਆਇਆ ਕਿ ਉਸ ਦੇ ਭਰਾ ਅਮਨਦੀਪ ਸਿੰਘ ਦਾ ਐਕਸੀਡੈਂਟ ਹੋ ਗਿਆ ਹੈ ਜੋ ਸਿਵਲ ਹਸਪਤਾਲ ਵਿਖੇ ਦਾਖਲ ਹੈ। ਹਸਪਤਾਲ ’ਚ ਅਮਨਦੀਪ ਸਿੰਘ ਬਹੁਤ ਜਖ਼ਮੀ ਹਾਲਤ ਵਿੱਚ ਪਿਆ ਸੀ ਜਿਸ ਨੂੰ ਡਾਕਟਰਾਂ ਨੇ ਲੁਧਿਆਣਾ ਰੈਫ਼ਰ ਕਰ ਦਿੱਤਾ।

ਉਥੇ ਇਲਾਜ ਸ਼ੁਰੂ ਹੋਣ ਤੋਂ ਪਹਿਲਾਂ ਹੀ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਭਰਾ ਮਨਪ੍ਰੀਤ ਸਿੰਘ ਨੇ ਦੱਸਿਆ ਕਿ ਢਾਈ ਮਹੀਨੇ ਪਹਿਲਾਂ ਉਸ ਦੇ ਭਰਾ ਅਮਨਦੀਪ ਸਿੰਘ ਦਾ ਇਲਾਕੇ ਦੇ ਕੁਝ ਨੌਜਵਾਨਾਂ ਨਾਲ ਝਗੜਾ ਹੋਇਆ ਸੀ ਅਤੇ 2 ਦਿਨ ਪਹਿਲਾਂ ਵਿਆਹ ਸਮਾਗਮ ਦੌਰਾਨ ਫਿਰ ਉਸ ਦੀ ਇਨ੍ਹਾਂ ਨੌਜਵਾਨਾਂ ਨਾਲ ਝੜਪ ਹੋਈ। ਇਸ ਸਬੰਧੀ ਮੈਨੂੰ ਭਰਾ ਨੇ ਸਾਰੀ ਗੱਲ ਵੀ ਦੱਸੀ ਸੀ। ਕੁਲਦੀਪ ਸਿੰਘ ਕੈਰੀ ਮੇਰੇ ਭਰਾ ਨਾਲ ਰੰਜਿਸ਼ ਰੱਖਦਾ ਸੀ ਜਿਸ ਕਾਰਨ ਉਸ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਤੇਜ਼ਧਾਰ ਹਥਿਆਰਾਂ ਨਾਲ ਅਮਨਦੀਪ ਸਿੰਘ ਦਾ ਕਤਲ ਕਰ ਦਿੱਤਾ।

ਇਹ ਵੀ ਪੜ੍ਹੋ:ਬਿਜਲੀ ਸੰਕਟ:ਜਾਣੋ ਕਿਉਂ ਖੇਤ ਵੀ ਸੁੱਕੇ ਅਤੇ ਇੰਡਸਟਰੀ ਵੀ ਡੁੱਬੀ ?

ਇਸ ਕਾਰਨ ਕਥਿਤ ਦੋਸ਼ੀਆਂ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਅਤੇ ਇੰਦਰਾ ਕਲੌਨੀ ਵਾਸੀਆਂ ਨੇ ਪੁਲਿਸ ਥਾਣਾ ਅੱਗੇ ਧਰਨਾ ਲਗਾਇਆ ਅਤੇ ਮੰਗ ਕੀਤੀ ਕਿ ਜਦੋਂ ਤੱਕ ਸਾਰੇ ਕਾਤਲ ਗ੍ਰਿਫ਼ਤਾਰ ਨਹੀਂ ਹੋ ਜਾਂਦੇ ਉਹ ਅੰਤਿਮ ਸਸਕਾਰ ਨਹੀਂ ਕਰਨਗੇ। ਭੜਕੇ ਲੋਕਾਂ ਨੇ ਮਾਛੀਵਾੜਾ- ਸਮਰਾਲਾ ਰੋਡ ਵੀ ਜਾਮ ਕਰ ਆਵਾਜ਼ਾਈ ਠੱਪ ਕਰ ਦਿੱਤੀ ਅਤੇ ਪੁਲਿਸ ਖਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ।

ਇਸ ਸਬੰਧੀ ਇੰਸਪੈਕਟਰ ਰਾਜੇਸ਼ ਠਾਕੁਰ ਨੇ ਕਿਹਾ ਕਿ ਮ੍ਰਿਤਕ ਦੇ ਭਰਾ ਮਨਪ੍ਰੀਤ ਸਿੰਘ ਦੇ ਬਿਆਨਾਂ ਦੇ ਅਧਾਰ ’ਤੇ 13 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ ਅਤੇ ਛਾਪੇਮਾਰੀ ਲਈ ਟੀਮਾਂ ਭੇਜੀਆਂ ਗਈਆਂ ਹਨ।

ETV Bharat Logo

Copyright © 2024 Ushodaya Enterprises Pvt. Ltd., All Rights Reserved.