ਖੰਨਾ: ਪਾਇਲ ਦਾ ਰਹਿਣ ਵਾਲੇ ਨੌਜਵਾਨ ਯੁਵਰਾਜ ਚੌਧਰੀ ਦੀ ਡਾਕਟਰਾਂ ਦੀ ਅਣਗਹਿਲੀ ਕਾਰਨ ਮੌਤ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਬਾਰੇ ਨੌਜਵਾਨ ਦੇ ਪਿਤਾ ਨੇ ਦੱਸਿਆ ਕਿ ਉਨ੍ਹਾਂ ਦਾ ਪੁੱਤਰ ਦਿਓਲ ਹਸਪਤਾਲ ਬੁਖ਼ਾਰ ਦੀ ਦਵਾਈ ਲੈਣ ਗਿਆ ਸੀ ਜਿੱਥੇ ਡਾਕਟਰਾਂ ਵੱਲੋਂ ਗ਼ਲਤ ਦਵਾਈ ਦੇਣ ਕਾਰਨ ਉਸ ਦੀ ਮੌਤ ਹੋ ਗਈ।
ਡਾਕਟਰਾਂ ਦੀ ਅਣਗਹਿਲੀ ਕਰਕੇ ਨੌਜਵਾਨ ਦੀ ਮੌਤ ਦੇ ਕਰਕੇ ਉਸ ਦੇ ਮਾਪਿਆਂ ਤੇ ਲੋਕਾਂ ਵਿੱਚ ਕਾਫ਼ੀ ਗੁੱਸਾ ਸੀ ਜਿਸ ਦੇ ਚੱਲਦਿਆਂ ਦਿਓਲ ਹਸਪਤਾਲ ਦੇ ਬਾਹਰ ਖੜ੍ਹੇ ਹੋ ਕੇ ਸਰਕਾਰ ਖ਼ਿਲਾਫ਼ ਨਾਅਰੇਬਾਜੀ ਕੀਤੀ ਤੇ ਨਾਲ ਹੀ ਦੋਸ਼ੀਆਂ ਵਿਰੁੱਧ ਕਾਰਵਾਈ ਕਰਨ ਦੀ ਮੰਗ ਕੀਤੀ।
ਇਸ ਮੌਕੇ ਹਲਕਾ ਵਿਧਾਇਕ ਲਖਵੀਰ ਸਿੰਘ ਲੱਖਾ ਨੇ ਸ਼ਹਿਰ ਵਾਸੀਆਂ ਨੂੰ ਇਨਸਾਫ਼ ਦਿਵਾਉਣ ਦਾ ਭਰੋਸਾ ਦਿੱਤਾ ਜਿਸ ਤੋਂ ਬਾਅਦ ਲੋਕਾਂ ਨੇ ਸ਼ਾਂਤੀਪੁਰਨ ਢੰਗ ਨਾਲ ਰੋਸ ਮਾਰਚ ਕੱਢਿਆ। ਉੱਥੇ ਹੀ ਪੁਲਿਸ ਨੇ ਮ੍ਰਿਤਕ ਦੇ ਪਿਤਾ ਦੇ ਬਿਆਨਾਂ ਦੇ ਆਧਾਰ 'ਤੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।