ਖੰਨਾ: ਸਥਾਨਕ ਪੁਲਿਸ ਨੇ ਨਾਜਾਇਜ਼ ਪਿਸਤੌਲ ਤੇ ਜਿੰਦਾ ਕਾਰਤੂਸਾਂ ਸਮੇਤ ਇੱਕ ਵਿਅਕਤੀ ਨੂੰ ਕਾਬੂ ਕੀਤਾ ਹੈ। ਫੜੇ ਗਏ ਵਿਅਕਤੀ ਕੋਲੋਂ 32 ਬੋਰ ਦੀ ਪਿਸਤੌਲ ਤੇ 3 ਜ਼ਿੰਦਾ ਕਾਰਤੂਸ ਬਰਾਮਦ ਹੋਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਹੋਇਆਂ ਖੰਨਾ ਦੇ ਐਸਐਸਪੀ ਗੁਰਸ਼ਰਨਦੀਪ ਸਿੰਘ ਗਰੇਵਾਲ ਨੇ ਦੱਸਿਆ ਕਿ ਖੰਨਾ ਪੁਲਿਸ ਨੇ ਗਰੀਨ ਲੈਂਡ ਹੋਟਲ ਜੀਟੀ ਰੋਡ ਖੰਨਾ ਕੋਲ ਨਾਕਾਬੰਦੀ ਕਰਕੇ ਸ਼ੱਕੀ ਵਹੀਕਲਾਂ ਦੀ ਚੈਕਿੰਗ ਕਰ ਰਹੀ ਸੀ।
ਇਸ ਦੌਰਾਨ ਮੰਡੀ ਗੋਬਿੰਦਗੜ੍ਹ ਵਾਲੇ ਪਾਸਿਓਂ ਇੱਕ ਸਕੌਡਾ ਕਾਰ ਆ ਰਹੀ ਸੀ। ਜਦੋਂ ਉਸ ਨੂੰ ਰੋਕ ਕੇ ਕਾਰ ਦੀ ਤਲਾਸ਼ੀ ਲਈ ਗਈ ਤਾਂ ਕਾਰ ਨੂੰ ਜਸਪਾਲ ਸਿੰਘ ਨਾਂਅ ਦਾ ਵਿਅਕਤੀ ਚਲਾ ਰਿਹਾ ਸੀ ਤੇ ਤਲਾਸ਼ੀ ਲੈਣ ਉਪਰੰਤ ਉਸ ਕੋਲੋਂ ਨਜਾਇਜ਼ ਅਸਲਾ ਬਰਾਮਦ ਹੋਇਆ। ਇਸ ਨੂੰ ਮੌਕੇ 'ਤੇ ਹੀ ਕਾਬੂ ਕਰ ਲਿਆ ਹੈ। ਮੁਲਜ਼ਮ ਨੇ ਇਹ ਪਿਸਤੌਲ ਆਪਣੇ ਦੋਸਤ ਤੋਂ ਚੋਰੀ ਕੀਤਾ ਸੀ ਤੇ ਉਸ ਨੇ ਸ਼ੌਂਕ ਲਈ ਰੱਖਿਆ ਹੋਇਆ ਸੀ।
ਫੜ੍ਹੇ ਗਏ ਵਿਅਕਤੀ ਕੋਲੋਂ ਹੋਰ ਡੁੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਉਸ ਨੇ ਇਹ ਨਾਜਾਇਜ਼ ਤੌਰ 'ਤੇ ਸ਼ੌਕ ਲਈ ਰੱਖਿਆ ਹੋਇਆ ਸੀ। ਪੁਲਿਸ ਨੇ ਮੁਲਜ਼ਮ ਨੂੰ ਕਾਬੂ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।