ETV Bharat / state

ਖੰਨਾ ਪੁਲਿਸ ਨੂੰ ਮਿਲੀ ਵੱਡੀ ਸਫ਼ਲਤਾ ਇੱਕ ਕਿਲੋ ਹੈਰੋਇਨ ਸਮੇਤ ਦੋ ਨੂੰ ਕੀਤਾ ਕਾਬੂ

ਖੰਨਾ ਪੁਲਿਸ ਨੇ ਨਾਕਾਬੰਦੀ ਦੌਰਾਨ ਇੱਕ ਗੱਡੀ ਵਿੱਚੋਂ 1 ਕਿਲੋ ਹੈਰੋਇਨ ਬਰਾਮਦ ਕਰ ਕੇ 2 ਦਿੱਲੀ ਵਾਸੀਆਂ ਨੂੰ ਕਾਬੂ ਕੀਤਾ ਹੈ।

ਫ਼ੋਟੋ।
author img

By

Published : May 5, 2019, 5:48 AM IST

ਖੰਨਾ : ਪੰਜਾਬ ਦੀ ਜਵਾਨੀ ਨੂੰ ਚਿੱਟੇ ਨਾਲ ਬਰਬਾਦ ਕਰ ਰਹੇ ਦਿੱਲੀ ਬੈਠੇ ਵੱਡੇ ਮਗਰਮੱਛ ਹੁਣ ਆਪ ਪਰਦੇ ਪਿੱਛੇ ਰਹਿ ਕੇ ਬੱਚਿਆਂ ਤੋਂ ਪੰਜਾਬ 'ਚ ਹੈਰੋਇਨ ਦੀ ਸਪਲਾਈ ਕਰਾਉਣ ਲੱਗ ਪਏ ਹਨ। ਅਜਿਹਾ ਹੀ ਇੱਕ ਮਾਮਲਾ ਖੰਨਾ ਤੋਂ ਸਾਹਮਣੇ ਆਇਆ। ਇੱਥੇ ਪੁਲਿਸ ਵਲੋਂ ਇੱਕ ਕਿਲੋ ਹੈਰੋਇਨ ਨਾਲ ਫੜ੍ਹੇ ਦੋ ਤਸਕਰਾਂ ਚੋਂ ਇੱਕ 16 ਸਾਲ ਦਾ ਹੈ, ਜਿਸ ਰਾਹੀਂ ਇਹ ਸਪਲਾਈ ਮੋਗਾ ਵਿਖੇ ਦਿੱਤੀ ਜਾਣੀ ਸੀ।

ਵੀਡਿਓ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਖੰਨਾ ਦੇ ਐੱਸਐੱਸਪੀ ਗੁਰਸ਼ਰਨਦੀਪ ਸਿੰਘ ਗਰੇਵਾਲ ਨੇ ਦੱਸਿਆ ਕਿ ਐੱਸਪੀ (ਆਈ) ਜਸਵੀਰ ਸਿੰਘ ਦੀ ਨਿਗਰਾਨੀ ਹੇਠ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਬਣਾਈ ਸਟੈਟਿਕ ਸਰਵੈਲੈਂਸ ਟੀਮ, ਜਿਸ 'ਚ ਸਦਰ ਥਾਣਾ ਮੁਖੀ ਐੱਸਐੱਚਓ ਅਨਵਰ ਅਲੀ ਦੇ ਥਾਣੇਦਾਰ ਸ਼ਿੰਗਾਰਾ ਸਿੰਘ ਸਮੇਤ ਹੋਰ ਮੁਲਾਜ਼ਮ ਸ਼ਾਮਲ ਸਨ, ਨੇ ਲਿਬੜਾ ਪਿੰਡ ਕੋਲ ਨਾਕਾਬੰਦੀ ਕੀਤੀ ਹੋਈ ਸੀ। ਇਸੇ ਦੌਰਾਨ ਖੰਨਾ ਸਾਈਡ ਤੋਂ ਆ ਰਹੀ ਵੈਗਨਰ ਕਾਰ ਨੰਬਰ ਡੀਐੱਲ-01-ਆਰਟੀਬੀ-7451 ਨੂੰ ਰੁੱਕਣ ਦਾ ਇਸ਼ਾਰਾ ਕੀਤਾ ਗਿਆ। ਕਾਰ ਚਾਲਕ ਨੇ ਗੱਡੀ ਭਜਾਉਣ ਦੀ ਕੋਸ਼ਿਸ਼ ਕੀਤੀ, ਜਿਸ ਨੂੰ ਬੈਰੀਕੇਡ ਦੀ ਮਦਦ ਨਾਲ ਰੋਕਿਆ ਗਿਆ।

ਕਾਰ ਨੂੰ ਗਜਿੰਦਰ ਗੌਤਮ ਚਲਾ ਰਿਹਾ ਸੀ। ਉਸ ਦੇ ਨਾਲ ਜੈਕਬ ਵੀ ਬੈਠਾ ਸੀ। ਕਾਰ ਦੀ ਤਲਾਸ਼ੀ ਲੈਣ 'ਤੇ ਇਸ ਵਿੱਚ ਪਏ ਕਾਲੇ ਰੰਗ ਦੇ ਬੈਗ ਚੋਂ ਮੋਮੀ ਕਾਗਜ਼ ਦੇ ਲਿਫ਼ਾਫ਼ੇ 'ਚ ਲਪੇਟੀ 1 ਕਿੱਲੋ ਹੈਰੋਇਨ ਬਰਾਮਦ ਹੋਈ। ਇਸ ਦੀ ਅੰਤਰਰਾਸ਼ਟਰੀ ਮਾਰਕੀਟ 'ਚ ਕੀਮਤ ਕਰੀਬ 5 ਕਰੋੜ ਰੁਪਏ ਦੱਸੀ ਜਾ ਰਹੀ ਹੈ।

ਮੁੱਕਦਮਾ ਦਰਜ਼ ਕਰਨ ਤੋਂ ਬਾਅਦ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਹੋਰ ਖ਼ੁਲਾਸੇ ਹੋਣ ਦੀ ਵੀ ਸੰਭਾਵਨਾ ਹੈ।

Intro:ਖੰਨਾਂ ਪੁਲਿਸ ਨੂੰ ਮਿਲੀ ਵੱਡੀ ਸਫਲਤਾ ਇੱਕ ਕਿਲੋ ਹੈਰੋਇਨ ਸਮੇਤ ਦੋ ਨੂੰ ਕੀਤਾ ਕਾਬੂ।ਦੋਨੋ ਦਿੱਲੀ ਦੇ ਰਹਿਣ ਵਾਲੇ ਹਨ।

Body:ਖੰਨਾਂ ਪੁਲਿਸ ਨੂੰ ਮਿਲੀ ਵੱਡੀ ਸਫਲਤਾ ਇੱਕ ਕਿਲੋ ਹੈਰੋਇਨ ਸਮੇਤ ਦੋ ਨੂੰ ਕੀਤਾ ਕਾਬੂ।ਗੁਰਸ਼ਰਨਦੀਪ ਸਿੰਘ ਗਰੇਵਾਲ ਐਸ ਐਸ ਪੀ ਖੰਨਾਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ, ਕਿ ਪੁਲਿਸ ਦੁਆਰਾ ਨਾਕਾ ਲਾ ਕੇ ਗੱਡੀਆਂ ਦੀ ਚੈਕਿੰਗ ਕੀਤੀ ਜਾ ਰਹੀ ਸੀ, ਜਦੋਂ ਖੰਨਾਂ ਤੋਂ ਲੁਧਿਆਣਾ ਵੱਲ ਜਾ ਰਹੀ ਗੱਡੀ ਨੂੰ ਰੋਕ ਕੇ ਤਲਾਸ਼ੀ ਲਈ ਗਈ ਤਾਂ ਪਲਾਸਟਿਕ ਦੇ ਲਿਫਾਫੇ ਵਿੱਚ ਪਈ ਇੱਕ ਕਿਲੋ ਹੈਰੋਇਨ ਬਰਾਮਦ ਹੋਈ ।ਜਿਸ ਦੀ ਕੀਮਤ ਲੱਖਾਂ ਵਿੱਚ ਹੈ।ਫੜੇ ਗਏ ਦੋਨੋਂ ਵਿਅਕਤੀ ਦਿੱਲੀ ਦੇ ਰਹਿਣ ਵਾਲੇ ਹਨ।

Conclusion:ਮੁੱਕਦਮਾ ਦਰਜ ਕਰਨ ਤੋਂ ਬਾਅਦ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।ਹੋਰ ਖੁਲਾਸੇ ਹੋਣ ਦੀ ਵੀ ਸੰਭਾਵਨਾ ਹੈ।
ETV Bharat Logo

Copyright © 2024 Ushodaya Enterprises Pvt. Ltd., All Rights Reserved.