ਖੰਨਾ: ਸ਼ਹਿਰ ਦੇ ਨੇੜੇ ਪੈਂਦੇ ਪਿੰਡ ਗੋਹ ਵਿੱਚ ਇੱਕ ਵਿਅਕਤੀ ਦੀ ਆਪਣੇ ਘਰ ਵਿੱਚ ਪੱਖੇ ਨਾਲ ਲਟਕੀ ਲਾਸ਼ ਮਿਲੀ। 28 ਸਾਲਾ ਮ੍ਰਿਤਕ ਜਸਵੀਰ ਸਿੰਘ ਜੱਸੀ ਪਸ਼ੂਆਂ ਦਾ ਵਪਾਰੀ ਸੀ। ਮ੍ਰਿਤਕ ਦੇ ਵੱਡੇ ਭਰਾ ਜਗਦੀਪ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਸ ਦੀ ਪਤਨੀ ਬੱਚਿਆਂ ਸਮੇਤ ਆਪਣੇ ਪੇਕੇ ਘਰ ਮਿਲਣ ਗਈ ਹੋਈ ਸੀ। ਉਨ੍ਹਾਂ ਕਿਹਾ ਕਿ ਉਹ ਸਵੇਰੇ ਉਸ ਦੇ ਘਰ ਗਏ ਤਾਂ ਉਸ ਦੀ ਲਾਸ਼ ਪੱਖੇ ਨਾਲ ਲਟਕੀ ਮਿਲੀ। ਹਲਾਂਕਿ ਮ੍ਰਿਤਕ ਦੇ ਭਰਾ ਨੇ ਮੌਤ ਦਾ ਕਾਰਨ ਨਹੀਂ ਦੱਸਿਆ।
ਉਧਰ, ਮੌਕੇ 'ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪੁਲਿਸ ਮੁਤਾਬਕ 174 ਦੀ ਕਾਰਵਾਈ ਕੀਤੀ ਗਈ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ।