ਚੰਡੀਗੜ੍ਹ : ਕੌਮ ਇਨਸਾਫ ਮੋਰਚੇ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਚੰਡੀਗੜ੍ਹ ਵਿਖੇ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਪੱਕਾ ਮੋਰਚਾ ਲਗਾਇਆ ਗਿਆ ਹੈ। ਉਥੇ ਹੀ ਦੂਜੇ ਪਾਸੇ ਡੀਐਮਸੀ ਹਸਪਤਾਲ ਵਿਚ 2015 ਤੋਂ ਜ਼ੇਰੇ ਇਲਾਜ ਭੁੱਖ ਹੜਤਾਲ ਤੇ ਗਏ ਬਾਪੂ ਸੂਰਤ ਸਿੰਘ ਖਾਲਸਾ ਨੂੰ ਹਸਪਤਾਲ ਤੋਂ ਲਿਜਾਣ ਲਈ ਅੱਜ ਕੌਮ ਇਨਸਾਫ ਮੋਰਚੇ ਤੋਂ ਇਕ ਵਫਦ ਲੁਧਿਆਣਾ ਡੀਐੱਮਸੀ ਹਸਪਤਾਲ ਪਹੁੰਚਾਇਆ, ਜਿੱਥੇ ਭਾਰੀ ਸੁਰੱਖਿਆ ਪਹਿਲਾਂ ਤੋਂ ਹੀ ਮੌਜੂਦ ਸੀ ਅਤੇ ਪੁਲਿਸ ਵੱਲੋਂ ਪੂਰੀ ਫੋਰਸ ਲਗਾਈ ਗਈ ਸੀ। ਇਸ ਦੌਰਾਨ ਆਗੂਆਂ ਨਾਲ ਗੱਲਬਾਤ ਕੀਤੀ ਗਈ ਅਤੇ ਵਫਦ ਨੇ ਦੋ ਆਗੂਆਂ ਨੂੰ ਬਾਪੂ ਸੂਰਤ ਸਿੰਘ ਖਾਲਸਾ ਨਾਲ ਮਿਲਣ ਦੀ ਇਜਾਜ਼ਤ ਦਿੱਤੀ ਗਈ ਪਰ ਉਹਨਾਂ ਨੂੰ ਨਾਲ ਲੈ ਜਾਣ ਤੋਂ ਪ੍ਰਸ਼ਾਸਨ ਨੇ ਅਤੇ ਡੀ ਐਮ ਸੀ ਹਸਪਤਾਲ ਦੇ ਪ੍ਰਬੰਧਕਾਂ ਨੇ ਇਨਕਾਰ ਕਰ ਦਿੱਤਾ।
2 ਦਿਨਾਂ ਦਾ ਅਲਟੀਮੇਟਮ: ਕੌਮੀ ਇਨਸਾਫ਼ ਮੋਰਚੇ ਦੇ ਆਗੂ ਬਲਵਿੰਦਰ ਸਿੰਘ ਨੇ ਬਾਪੂ ਸੂਰਤ ਸਿੰਘ ਨਾਲ ਮੁਲਾਕਾਤ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਹਸਪਤਾਲ ਪ੍ਰਸ਼ਾਸਨ ਅਤੇ ਸਰਕਾਰ ਉਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਦੇਣ ਤੋਂ ਇਨਕਾਰ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅਸੀਂ ਹਸਪਤਾਲ ਪ੍ਰਸ਼ਾਸਨ ਨੂੰ 48 ਘੰਟੇ ਦਾ ਸਮਾਂ ਦੇ ਰਹੇ ਹਾਂ ਜੇਕਰ ਉਨ੍ਹਾਂ ਵੱਲੋਂ ਬਾਪੂ ਸੂਰਤ ਸਿੰਘ ਖ਼ਾਲਸਾ ਨੂੰ ਛੁੱਟੀ ਦੇ ਕੇ ਉਨ੍ਹਾਂ ਨਾਲ-ਨਾਲ ਭੇਜਿਆ ਗਿਆ ਤਾਂ ਡੀਐਮਸੀ ਹਸਪਤਾਲ ਦੇ ਬਾਹਰ ਹਜ਼ਾਰਾਂ ਲੱਖਾਂ ਦੀ ਤਦਾਦ ਵਿੱਚ ਸਿੰਘ ਆਉਣਗੇ। ਉਨ੍ਹਾਂ ਕਿਹਾ ਕਿ ਬਾਪੂ ਸੂਰਤ ਸਿੰਘ ਖ਼ਾਲਸਾ ਨਾਲ ਸਾਡੀ ਗੱਲ ਹੋਈ ਹੈ। ਉਨ੍ਹਾਂ ਦੇ ਪਰਿਵਾਰ ਨੇ ਵੀ ਸਾਨੂੰ ਉਨ੍ਹਾਂ ਨੂੰ ਉਥੇ ਲਿਜਾਣ ਦੀ ਇਜਾਜ਼ਤ ਦੇ ਦਿੱਤੀ ਹੈ ਪਰ ਪ੍ਰਸ਼ਾਸ਼ਨ ਅਤੇ ਸਰਕਾਰ ਇਹ ਨਹੀਂ ਚਾਹੁੰਦੇ ਕਿ ਸੀ ਉਨ੍ਹਾਂ ਨੂੰ ਓਥੇ ਲੈ ਕੇ ਜਾਈਏ।
5 ਸਿੰਘ ਦੇਣਗੇ ਧਰਨਾ: ਕੌਮੀ ਇਨਸਾਫ਼ ਮੋਰਚੇ ਦੇ ਆਗੂ ਬਲਵਿੰਦਰ ਸਿੰਘ ਨੇ ਕਿਹਾ ਕਿ ਡੀਐਮਸੀ ਹਸਪਤਾਲ ਦੇ ਮਾਲਿਕ ਪ੍ਰੇਮ ਸਿੰਘ ਨੂੰ ਪੰਜਾਬ ਸਰਕਾਰ ਨੇ ਦਬਾਅ ਪਾਇਆ ਹੈ ਇਸ ਕਰਕੇ ਸੂਰਤ ਸਿੰਘ ਖਾਲਸਾ ਨੂੰ ਛੁੱਟੀ ਨਹੀਂ ਦਿੱਤੀ ਜਾ ਰਹੀ। ਉਨ੍ਹਾਂ ਕਿਹਾ ਕਿ ਇਸ ਦੇ ਰੋਸ ਵਜੋਂ ਹੁਣ ਰੋਜ਼ਾਨਾ 5 ਸਿੰਘ ਡਰੈਕਟਰ ਪ੍ਰੇਮ ਸਿੰਘ ਦੇ ਦਫਤਰ ਦੇ ਬਾਹਰ ਧਰਨਾ ਪ੍ਰਦਰਸ਼ਨ ਕਰਨਗੇ ਅਤੇ ਬਾਪੂ ਸੂਰਤ ਸਿੰਘ ਖ਼ਾਲਸਾ ਨੂੰ ਛੁੱਟੀ ਦੇਣ ਦੀ ਮੰਗ ਕਰਨਗੇ। ਉਨ੍ਹਾਂ ਕਿਹਾ ਕਿ ਸਰਕਾਰ ਦੀ ਮਨਸ਼ਾ ਸਾਫ਼ ਨਹੀਂ ਹੈ। ਸਾਨੂੰ ਡੀਐਸਪੀ ਬਹਾਨੇ ਬਣਾ ਰਿਹਾ ਹੈ ਅਤੇ ਪੈ ਰਿਹਾ ਹੈ ਕਿ ਪੁਲਿਸ ਕਮਿਸ਼ਨਰ ਲੁਧਿਆਣਾ ਅੱਜ ਹਾਈਕੋਰਟ ਵਿਚ ਹਨ। ਉਹਨਾ ਕਿਹਾ ਪਰ ਅਸੀਂ ਬਾਪੂ ਸੂਰਤ ਸਿੰਘ ਖਾਲਸਾ ਨੂੰ ਕਿਸੇ ਵੀ ਸੂਰਤ ਦੇ ਵਿਚ ਕੌਮੀ ਇਨਸਾਫ਼ ਮੋਰਚੇ ਦੇ ਵਿੱਚ ਲੈ ਕੇ ਜਾਵਾਂਗੇ।
27 ਨੂੰ ਇਕੱਠੇ ਹੋਣ ਦਾ ਸਦਾ: ਬਾਪੂ ਸੂਰਤ ਸਿੰਘ ਖਾਲਸਾ ਨੂੰ ਅੱਜ ਛੁੱਟੀ ਨਾ ਦਿੱਤੇ ਜਾਣ ਤੋਂ ਬਾਅਦ ਕੌਮ ਇਨਸਾਫ ਮੋਰਚਾ ਦੇ ਆਗੂਆਂ ਨੇ ਪੱਤਰਕਾਰਾਂ ਰਾਹੀਂ ਪੂਰੇ ਪੰਜਾਬ ਦੇ ਲੋਕਾਂ ਨੂੰ ਸੁਨੇਹਾ ਦਿੱਤਾ ਕਿ ਅਸੀਂ ਹਸਪਤਾਲ ਨੂੰ ਦੋ ਦਿਨ ਦਾ ਅਲਟੀਮੇਟਮ ਦਿੱਤਾ ਹੈ ਅਤੇ ਜੇਕਰ ਉਨ੍ਹਾਂ ਨੂੰ ਛੁੱਟੀ ਨਹੀਂ ਦਿੱਤੀ ਗਈ ਦਾ 27 ਤਰੀਕ ਨੂੰ ਸਾਰੇ ਹੀ ਲੁਧਿਆਣਾ ਦੇ ਡੀਐਮਸੀ ਹਸਪਤਾਲ ਪਹੁੰਚਣ ਅਤੇ ਫਿਰ ਉਨ੍ਹਾਂ ਵੱਲੋਂ ਡੀ ਐਮ ਸੀ ਹਸਪਤਾਲ ਦੇ ਬਾਹਰ ਪੱਕਾ ਮੋਰਚਾ ਲਗਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਡਾਕਟਰ ਬਾਪੂ ਸੂਰਤ ਸਿੰਘ ਖਾਲਸਾ ਦੀ ਸਿਹਤ ਖਰਾਬ ਹੋਣ ਦਾ ਹਵਾਲਾ ਦੇ ਰਹੇ ਨੇ ਅਤੇ ਬਹਾਨੇਬਾਜ਼ੀ ਬਣਾ ਰਹੇ ਨੇ ਉਨ੍ਹਾਂ ਕਿਹਾ ਜਦੋਂ ਕਿ ਬਾਪੂ ਸੂਰਤ ਸਿੰਘ ਖਾਲਸਾ ਸਾਨੂੰ ਖੁਦ ਕਹਿ ਚੁੱਕੇ ਹਨ ਕਿ ਉਹ ਸ਼ਹੀਦੀ ਦੇਣਾ ਚਾਹੁੰਦੇ ਨੇ ਨਾਕੇ ਹਸਪਤਾਲ ਦੇ ਵਿਚ ਮਰਨਾ ਚਾਹੁੰਦੇ ਨੇ ਉਹਨਾ ਕਿਹਾ ਕਿ ਜਦੋ ਸੂਰਤ ਸਿੰਘ ਖਾਲਸਾ ਸੂਰਜ ਵਿੱਚ ਜਾਣਗੇ ਤਾਂ ਪੱਤਰਕਾਰ ਅਤੇ ਸੰਗਤ ਵੱਡੀ ਤਦਾਦ ਵਿੱਚ ਉਨ੍ਹਾਂ ਨੂੰ ਮਿਲਣ ਲਈ ਪਹੁੰਚੇ ਕਿ ਜਿਸ ਤੋਂ ਸਰਕਾਰ ਅਤੇ ਪ੍ਰਸ਼ਾਸਨ ਡਰਿਆ ਹੋਇਆ ਹੈ।