ETV Bharat / state

NRI ਪੰਜਾਬੀਆਂ ਦੇ ਮਸਲੇ ਦੇ ਹੱਲ ਲਈ ਹੋਵੇਗਾ ਮਿਲਣੀ ਪ੍ਰੋਗਰਾਮ, ਜਾਣੋ ਕਿਵੇਂ ਕਰੀਏ ਆਨਲਾਈਨ ਰਜਿਸਟ੍ਰੇਸ਼ਨ

ਪੰਜਾਬ ਦੇ ਪ੍ਰਵਾਸੀ ਭਾਰਤੀ ਮਾਮਲਿਆਂ ਨਾਲ ਸਬੰਧਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ (Kuldeep Singh Dhaliwal) ਨੇ ਦੱਸਿਆ ਕਿ ਲੁਧਿਆਣਾ ਵਿਖੇ NRI ਪੰਜਾਬੀਆਂ ਨਾਲ ਮਿਲਣੀ’ (NRI Punjabis program in Ludhiana) ਪ੍ਰੋਗਰਾਮ ਕੱਲ੍ਹ 23 ਦਸਬੰਰ ਨੂੰ ਕਰਵਾਇਆ ਜਾ ਰਿਹਾ ਹੈ। ਜਿੱਥੇ ਲੁਧਿਆਣਾ, ਸੰਗਰੂਰ, ਬਰਨਾਲਾ ਤੇ ਮਲੇਰਕੋਟਲਾ ਆਦਿ ਜ਼ਿਲ੍ਹਿਆਂ ਨਾਲ ਸਬੰਧਤ ਪ੍ਰਵਾਸੀ ਪੰਜਾਬੀਆਂ ਦੇ ਮਾਮਲਿਆਂ ਦੀ ਸੁਣਵਾਈ ਕੀਤੀ ਜਾਵੇਗੀ।

NRI Punjabis program in Ludhiana
NRI Punjabis program in Ludhiana
author img

By

Published : Dec 22, 2022, 8:16 PM IST

ਲੁਧਿਆਣਾ: ਪੰਜਾਬ ਸਰਕਾਰ ਵੱਲੋਂ ਹਰ ਵਰਗ ਨੂੰ ਆ ਰਹੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਲਗਾਤਾਰ ਲੋਕ ਮਿਲਣੀ ਪ੍ਰੋਗਰਾਮ ਜਾਰੀ ਹਨ। ਇਸੇ ਤਹਿਤ ਹੀ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ (Kuldeep Singh Dhaliwal) ਨੇ ਦੱਸਿਆ ਕਿ ਲੁਧਿਆਣਾ ਵਿਖੇ NRI ਪੰਜਾਬੀਆਂ ਨਾਲ ਮਿਲਣੀ’ (NRI Punjabis program in Ludhiana) ਪ੍ਰੋਗਰਾਮ ਕੱਲ੍ਹ 23 ਦਸਬੰਰ ਨੂੰ ਕਰਵਾਇਆ ਜਾ ਰਿਹਾ ਹੈ। ਜਿੱਥੇ ਲੁਧਿਆਣਾ, ਸੰਗਰੂਰ, ਬਰਨਾਲਾ ਤੇ ਮਲੇਰਕੋਟਲਾ ਆਦਿ ਜ਼ਿਲ੍ਹਿਆਂ ਨਾਲ ਸਬੰਧਤ ਪ੍ਰਵਾਸੀ ਪੰਜਾਬੀਆਂ ਦੇ ਮਾਮਲਿਆਂ ਦੀ ਸੁਣਵਾਈ ਕੀਤੀ ਜਾਵੇਗੀ।

NRI ਪੰਜਾਬੀ ਆਨਲਾਈਨ ਜਾਂ ਮੌਕੇ ’ਤੇ ਰਜਿਸਟਰੇਸ਼ਨ ਕਰਵਾ ਸਕਦੇ ਹਨ:- ਉਨ੍ਹਾਂ ਦੱਸਿਆ ਕਿ 26 ਦਸੰਬਰ ਨੂੰ ਮੋਗਾ ਵਿਖੇ ਮੋਗਾ, ਫਿਰੋਜ਼ਪੁਰ, ਫਰੀਦਕੋਟ, ਮੁਕਤਸਰ ਸਾਹਿਬ, ਫਾਜ਼ਿਲਕਾ, ਬਠਿੰਡਾ ਤੇ ਮਾਨਸਾ ਜਦਕਿ 30 ਦਸੰਬਰ ਨੂੰ ਅੰਮ੍ਰਿਤਸਰ ਵਿਖੇ ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ ਅਤੇ ਤਰਨਤਾਰਨ ਜ਼ਿਲ੍ਹਿਆਂ ਨੂੰ ਮਿਲਣੀ ਸਮਾਗਮਾਂ ਤਹਿਤ ਕਵਰ ਕੀਤਾ ਜਾਵੇਗਾ। ਜਿਨ੍ਹਾਂ ਲਈ ਪ੍ਰਵਾਸੀ ਪੰਜਾਬੀ ਆਨਲਾਈਨ ਜਾਂ ਮੌਕੇ ’ਤੇ ਰਜਿਸਟਰੇਸ਼ਨ ਕਰਵਾ ਸਕਦੇ ਹਨ।

ਸਮੱਸਿਆਵਾਂ ਦਾ ਹੋਵੇਗਾ ਹੱਲ:- ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ (Kuldeep Singh Dhaliwal) ਨੇ ਦਾਅਵਾ ਕੀਤਾ ਹੈ ਕਿਪ੍ਰਵਾਸੀ ਪੰਜਾਬੀਆਂ ਦੀਆਂ ਸਮਾਜਿਕ, ਆਰਥਿਕ ਅਤੇ ਸੱਭਿਆਚਾਰਕ ਮਾਮਲਿਆਂ ਨਾਲ ਜੁੜੀਆਂ ਸਾਰੀਆਂ ਸਮੱਸਿਆਵਾਂ ਦਾ ਮਿੱਥੇ ਸਮੇਂ ਵਿੱਚ ਨਿਪਟਾਰਾ ਕੀਤੇ ਜਾਣ ਲਈ ਪੰਜਾਬ ਸਰਕਾਰ ਵਿਸ਼ੇਸ਼ ਨੀਤੀ ਤਿਆਰ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਐਨ.ਆਰ.ਆਈ. ਪੰਜਾਬੀਆਂ ਦੀਆਂ ਸਮੱਸਿਆਵਾਂ ਨੂੰ ਸੁਣਨ ਤੇ ਉਨ੍ਹਾਂ ਦੇ ਹੱਲ ਲਈ ਪੰਜਾਬ ਸਰਕਾਰ ਹਰ ਸਾਲ ਦਸੰਬਰ ਤੇ ਅਪ੍ਰੈਲ ਦੇ ਮਹੀਨੇ ਵਿੱਚ ਦੋ ਵਾਰ ਐਨ.ਆਰ.ਆਈ. ਮਿਲਣੀ ਸਮਾਗਮ ਕਰਵਾਏਗੀ।

ਸਰਕਾਰੀ ਦਫ਼ਤਰਾਂ 'ਚ ਨਾ ਹੋਣਾ ਪਵੇ ਖੱਜਲ ਖੁਆਰ :- ਉਹਨਾਂ ਆਖਿਆ ਕਿ ਪ੍ਰਵਾਸੀ ਪੰਜਾਬੀਆਂ ਨੂੰ ਸਰਕਾਰੀ ਦਫਤਰਾਂ, ਸਕੱਤਰੇਤਾਂ ਵਿੱਚ ਮੰਤਰੀਆਂ ਦੇ ਦਫ਼ਤਰਾਂ ਵਿੱਚ ਖੱਜਲ ਖੁਆਰ ਨਾ ਹੋਣਾ ਪਵੇ, ਇਸ ਲਈ ਸਰਕਾਰ ਨੇ ਫੈਸਲਾ ਕੀਤਾ ਕਿ ਸਰਕਾਰ ਖੁਦ ਪ੍ਰਵਾਸੀ ਪੰਜਾਬੀਆਂ ਦੇ ਜ਼ਿਲ੍ਹਿਆਂ ਵਿੱਚ ਜਾ ਕੇ ਉਨ੍ਹਾਂ ਦੇ ਮਸਲੇ ਹੱਲ ਕਰੇਗੀ। ਉਨ੍ਹਾਂ ਦੱਸਿਆ ਕਿ ਇਸ ਤਹਿਤ ਜ਼ਿਲ੍ਹਾ ਜਲੰਧਰ ਵਿੱਚ 16 ਦਸੰਬਰ ਨੂੰ ਕੀਤੇ ਗਏ ਪ੍ਰੋਗਰਾਮ ਵਿੱਚ 160 ਮਾਮਲੇ 19 ਦਸੰਬਰ ਨੂੰ ਐਸ.ਏ.ਐਸ. ਨਗਰ ਵਿਖੇ 74 ਤੋਂ ਵੱਧ ਮਾਮਲਿਆਂ ਦੀ ਸੁਣਵਾਈ ਕੀਤੀ ਗਈ।

ਇਹ ਵੀ ਪੜੋ:- 418 ਵੈਟਰਨਰੀ ਅਫ਼ਸਰਾਂ ਦੀ ਭਰਤੀ ਪ੍ਰਕਿਰਿਆ ਮੁਕੰਮਲ, ਛੇਤੀ ਦਿੱਤੇ ਜਾਣਗੇ ਨਿਯੁਕਤੀ ਪੱਤਰ: ਲਾਲਜੀਤ ਸਿੰਘ ਭੁੱਲਰ

ETV Bharat Logo

Copyright © 2024 Ushodaya Enterprises Pvt. Ltd., All Rights Reserved.