ਲੁਧਿਆਣਾ: ਆਮ ਆਦਮੀ ਪਾਰਟੀ ਦੇ ਵਿੱਚ ਕਾਂਗਰਸ ਛੱਡ ਕੇ ਸ਼ਾਮਿਲ ਹੋਏ ਕੁਲਵੰਤ ਸਿੱਧੂ ਨੇ ਕਿਹਾ, ਕਿ ਉਨ੍ਹਾਂ ਨੇ ਕਾਂਗਰਸ ਪਾਰਟੀ ਇਸ ਕਰਕੇ ਛੱਡੀ ਹੈ, ਕਿਉਂਕਿ ਕਾਂਗਰਸ ਨੇ ਜੋ ਵਾਅਦੇ ਵਿਧਾਨ ਸਭਾ ਚੋਣਾਂ ‘ਚ ਕੀਤੇ ਸਨ। ਉਹ ਪੂਰੇ ਨਹੀਂ ਕੀਤੇ, ਭਾਵੇਂ ਉਹ ਨਸ਼ੇ ਦਾ ਮੁੱਦਾ ਹੋਵੇ ਜਾਂ ਫਿਰ ਬੇਅਦਬੀਆਂ ਲਈ ਇਨਸਾਫ਼ ਦਿਵਾਉਣਾ ਦਾ ਮੁੱਦਾ ਹੋਵੇ, ਉਨ੍ਹਾਂ ਕਿਹਾ ਕਿ ਬੇਅਦਬੀਆਂ ਦੇ ਦੋਸ਼ੀਆਂ ਨੂੰ ਸਜ਼ਾ ਮਿਲਣੀ ਚਾਹੀਦੀ ਸੀ, ਪਰ ਕੈਪਟਨ ਸਰਕਾਰ ਇਸ ਮਾਮਲੇ ਵਿੱਚ ਕੁਝ ਵੀ ਨਹੀਂ ਕਰ ਰਹੀ, ਜਿਸ ਦੇ ਰੋਸ ਵਜੋਂ ਉਨ੍ਹਾਂ ਵੱਲੋਂ ਅਸਤੀਫਾ ਦਿੱਤਾ ਗਿਆ ਹੈ।
ਉਨ੍ਹਾਂ ਨੇ ਕਿਹਾ, ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਬੇਅਦਬੀਆ ਤੇ ਨਸ਼ੇ ਦੇ ਮੁੱਦੇ ‘ਤੇ ਖੁਦ ਆਪਣੀ ਹੀ ਪਾਰਟੀ ਕਾਂਗਰਸ ਦੇ ਖ਼ਿਲਾਫ਼ ਬੋਲਦੇ ਹਨ। ਉਨ੍ਹਾ ਨੇ ਕਿਹਾ, ਕਿ ਨਵਜੋਤ ਸਿੰਘ ਸਿੱਧੂ ਭਾਵੇ ਇਮਾਨਦਾਰ ਲੀਡਰ ਹਨ, ਪਰ ਉਨ੍ਹਾਂ ਦੀ ਵੀ ਪੰਜਾਬ ਕਾਂਗਰਸ ਵਿੱਚ ਕੋਈ ਖ਼ਾਸ ਬੁਕਤ ਨਹੀਂ ਹੈ। ਨਾਲ ਹੀ ਕਿਹਾ, ਕਿ ਸਿੱਧੂ ਕੋਲ ਇੰਨਾ ਸਮਾਂ ਨਹੀਂ ਹੈ, ਕਿ ਉਹ ਪੰਜਾਬ ਦੇ ਇਨ੍ਹਾਂ ਸਾਰਿਆ ਮੁੁੱਦਿਆ ਨੂੰ ਹੱਲ ਕਰਵਾ ਸਕਣ।
ਇਸ ਦੇ ਨਾਲ ਹੀ ਉਨ੍ਹਾਂ ਹਲਕਾ ਆਤਮ ਨਗਰ ਤੋਂ ਮੌਜੂਦਾ ਕਾਂਗਰਸ ਦੇ ਸੰਭਾਵਿਤ ਉਮੀਦਵਾਰ ਬਾਰੇ ਕਿਹਾ, ਕਿ ਉਨ੍ਹਾਂ ਦੇ ਵਿਸ਼ਵਾਸ ਕਿਉਂ ਜਤਾਇਆ ਗਿਆ ਹੈ। ਇਸ ਬਾਰੇ ਉਹ ਕੋਈ ਟਿੱਪਣੀ ਨਹੀਂ ਕਰਨਗੇ, ਉਨ੍ਹਾਂ ਕਿਹਾ ਉਹ ਖੁਦ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋਣਾ ਚਾਹੁੰਦੇ ਸਨ, ਪਰ ਆਮ ਆਦਮੀ ਪਾਰਟੀ ਨੇ ਸਰਵੇ ਕਰਵਾਇਆ। ਜਿਸ ਤੋਂ ਬਾਅਦ ਕੁਲਵੰਤ ਸਿੱਧੂ ਦਾ ਹੀ ਨਾਂ ਸਾਹਮਣੇ ਆਇਆ।
ਨਾਲ ਹੀ ਉਨ੍ਹਾਂ ਨੂੰ ਜਦੋਂ ਕੁੰਵਰ ਵਿਜੇ ਪ੍ਰਤਾਪ ਬਾਰੇ ਸਵਾਲ ਪੁੱਛਿਆ ਗਿਆ, ਤਾਂ ਉਨ੍ਹਾਂ ਨੇ ਕਿਹਾ, ਕਿ ਮਰਜ਼ੀ ਸਰਕਾਰ ਦੀ ਚਲਦੀ ਸੀ, ਉਨ੍ਹਾਂ ਨੇ ਆਪਣਾ ਕੰਮ ਪੂਰਾ ਕੀਤਾ, ਪਰ ਜਦੋਂ ਉਨ੍ਹਾਂ ਦਾ ਸਾਹ ਘੁਟਣ ਲੱਗਾ ਤੁਹਾਨੂੰ ਨੇ ‘ਆਪ’ ‘ਚ ਸ਼ਾਮਲ ਹੋ ਗਏ।