ਲੁਧਿਆਣਾ: ਬੀਤੇ ਦਿਨ ਲਖੀਮਪੁਰ ਖੀਰੀ (Lakhimpur Kheri) ਘਟਨਾ ਵਿੱਚ ਮਾਰੇ ਗਏ ਕਿਸਾਨਾਂ ਲਈ ਵੱਖ ਵੱਖ ਥਾਵਾਂ ਤੇ ਅੰਤਿਮ ਅਰਦਾਸ ਕੀਤੀ ਗਈ। ਇਹ ਸੱਦਾ ਸੰਯੁਕਤ ਕਿਸਾਮ ਮੋਰਚੇ ਵੱਲੋਂ ਦਿੱਤਾ ਗਿਆ ਸੀ। ਇਸਦੇ ਤਹਿਤ ਹੀ ਬੀਕੇਯੂ ਡਕੌਂਦਾ (BKU Dakonda) ਵੱਲੋਂ ਰਾਏਕੋਟ ਵਿਖੇ ਬਲਾਕ ਪੱਧਰੀ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ।
ਰਾਏਕੋਟ ਦੇ ਪਿੰਡ ਬੱਸੀਆਂ ਵਿਖੇ ਸਥਿਤ ਗੁਰਦੁਆਰਾ ਸਤਰੰਜਸਰ ਸਾਹਿਬ (Gurdwara Satranjsar Sahib) ਵਿਖੇ ਲਖੀਮਪੁਰ ਖੀਰੀ ਘਟਨਾ ਵਿੱਚ ਮਾਰੇ ਗਏ ਕਿਸਾਨਾਂ ਅਤੇ ਪੱਤਰਕਾਰ ਲਈ ਅੰਤਿਮ ਅਰਦਾਰ ਕਰਕੇ ਉਨ੍ਹਾਂ ਨੂੰ ਸਰਧਾਂਜਲੀ ਭੇਟ ਕੀਤੀ ਗਈ। ਇਸ ਬਲਾਕ ਪੱਧਰੀ ਸਮਾਗਮ ਵਿੱਚ ਸੁਖਮਨੀ ਸਾਹਿਬ ਦਾ ਪਾਠ ਕੀਤਾ ਗਿਆ।
ਇਸ ਮੌਕੇ ਵੱਡੀ ਗਿਣਤੀ 'ਚ ਆਗੂਆਂ ਨੇ ਸ਼ਿਰਕਤ ਕੀਤੀ। ਕਿਸਾਨ ਆਗੂ ਨਛੱਤਰ ਸਿੰਘ, ਲਵਪ੍ਰੀਤ ਸਿੰਘ, ਗੁਰਵਿੰਦਰ ਸਿੰਘ, ਦਲਜੀਤ ਸਿੰਘ ਨੇ ਲੋਕਾਂ ਨੂੰ ਸੰਬੋਧਨ ਹੁੰਦਿਆ, ਖੀਮਪੁਰ ਖੀਰੀ 'ਚ ਸ਼ਹੀਦ ਹੋਏ ਕਿਸਾਨਾਂ ਤੇ ਪੱਤਰਕਾਰ ਰਮਨ ਕਸ਼ਯਪ ਨੂੰ ਸਰਧਾਂਜਲੀਆਂ ਭੇਂਟ ਕੀਤੀ।
ਇਸ ਦੌਰਾਨ ਉਨ੍ਹਾਂ ਕਿਹਾ ਕਿ ਕਾਰਪੋਰੇਟ ਖਿਲਾਫ ਇਹ ਇਤਿਹਾਸਕ ਕਿਸਾਨੀ ਸੰਘਰਸ਼ ਭਾਜਪਾ ਦੇ ਫਾਸ਼ੀਵਾਦ ਨੂੰ ਓਵੇਂ ਹੀ ਕੁਚਲ ਦੇਵੇਗਾ, ਜਿਵੇਂ ਗੁੰਡਿਆਂ ਨੇ ਕਿਸਾਨਾਂ ਨੂੰ ਗੱਡੀਆਂ ਹੇਠ ਕੁਚਲਿਆ ਹੈ।
ਉਨਾਂ ਕਿਹਾ ਕਿ ਜਿੰਨੀ ਦੇਰ ਤੱਕ ਸਾਰੇ ਕਾਤਲ ਜ਼ੇਲ ਦੀਆਂ ਸੀਖਾਂ ਪਿੱਛੇ ਨਹੀਂ ਜਾਣਗੇ ਅਤੇ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ (Union Minister of State for Home Affairs Ajay Mishra) 'ਤੇ ਪਰਚਾ ਦਰਜ ਕਰਕੇ ਕੇਂਦਰੀ ਕੈਬਨਿਟ ਚੋਂ ਬਾਹਰ ਨਹੀਂ ਕੀਤਾ ਜਾਂਦਾ, ਓਨੀ ਦੇਰ ਤਕ ਲਖੀਮਪੁਰ ਖੀਰੀ ਮੁੱਦੇ 'ਤੇ ਸੰਘਰਸ਼ ਜਾਰੀ ਰਹੇਗਾ। ਇਸ ਮੌਕੇ ਕਿਸਾਨਾਂ ਨੇ ਕੇਂਦਰੀ ਗ੍ਰਹਿ ਰਾਜ ਮੰਤਰੀ ਨੂੰ ਬਰਖਾਸਤ ਕਰਨ ਦੀ ਮੰਗ ਕੀਤੀ।
ਇਹ ਵੀ ਪੜ੍ਹੋ:- ਮਹਿੰਗਾਈ: ਅਸਮਾਨ ’ਤੇ ਪਹੁੰਚੇ ਟਮਾਟਰ ਤੇ ਪਿਆਜ਼ ਦੇ ਭਾਅ