ETV Bharat / state

ਮੱਤੇਵਾੜਾ ਮੁੱਦੇ 'ਤੇ ਮਾਨ ਸਰਕਾਰ ਖ਼ਿਲਾਫ਼ ਵਿਰੋਧੀ, ਵਾਤਾਵਰਨ ਪ੍ਰੇਮੀ, ਕਿਸਾਨ ਤੇ ਆਮ ਲੋਕ ਹੋਏ ਇਕੱਠੇ ! ਦਿੱਤੀ ਵੱਡੀ ਚਿਤਾਵਨੀ - ਮੱਤੇਵਾੜਾ ਵਿਚ ਟੈਕਸਟਾਈਲ ਪਾਰਕ

ਲੁਧਿਆਣਾ ਦੇ ਮੱਤੇਵਾੜਾ ਦੇ ਵਿੱਚ ਟੈਕਸਟਾਈਲ ਪਾਰਕ ਲਗਾਉਣ ਦੇ ਵਿਰੋਧ ਵਿੱਚ ਇੱਕ ਵੱਡਾ ਇਕੱਠ ਹੋਇਆ। ਇਸ ਇਕੱਠ ਵਿੱਚ ਵਿਰੋਧੀ ਪਾਰਟੀਆਂ, ਸਮਾਜ ਸੇਵੀ ਸੰਸਥਾਵਾਂ, ਵਾਤਾਵਰਣ ਪ੍ਰੇਮੀਆਂ ਤੋਂ ਇਲਾਵਾ ਆਮ ਲੋਕਾਂ ਦਾ ਵੱਡਾ ਹਜ਼ੂਮ ਵਿਖਾਈ ਦਿੱਤਾ ਹੈ। ਜਿੱਥੇ ਸਿਆਸੀ ਪਾਰਟੀਆਂ ਨੇ ਮਾਨ ਸਰਕਾਰ ਨੂੰ ਘੇਰਿਆ ਉੱਥੇ ਹੀ ਕਿਸਾਨ ਜਥੇਬੰਦੀਆਂ, ਵਾਤਾਵਰਨ ਪ੍ਰੇਮੀਆਂ ਅਤੇ ਆਮ ਲੋਕਾਂ ਨੇ ਮਾਨ ਸਰਕਾਰ ਨੂੰ ਟੈਕਸਟਾਈਲ ਪਾਰਕ ਲਗਾਉਣ ਨੂੰ ਲੈਕੇ ਚਿਤਾਵਨੀ ਦਿੱਤੀ ਹੈ ਅਤੇ ਕਿਹਾ ਹੈ ਕਿ ਜੰਗਲ ਉਜਾੜ ਕੇ ਟੈਕਸਟਾਈਲ ਪਾਰਕ ਨਹੀਂ ਬਣਨ ਦੇਣਗੇ।

ਮੱਤੇਵਾੜਾ ਮੁੱਦੇ ਤੇ ਮਾਨ ਸਰਕਾਰ ਦਾ ਜ਼ਬਰਦਸਤ ਵਿਰੋਧ

author img

By

Published : Jul 10, 2022, 6:22 PM IST

Updated : Jul 10, 2022, 8:14 PM IST

ਲੁਧਿਆਣਾ: ਜ਼ਿਲ੍ਹੇ ਦੇ ਮੱਤੇਵਾੜਾ ਵਿਚ ਟੈਕਸਟਾਈਲ ਪਾਰਕ ਲਾਉਣ ਨੂੰ ਲੈ ਕੇ ਵਿਰੋਧੀ ਪਾਰਟੀਆਂ, ਸਮਾਜ ਸੇਵੀ ਸੰਸਥਾਵਾਂ, ਵਾਤਾਵਰਣ ਪ੍ਰੇਮੀਆਂ ਅਤੇ ਨੇੜੇ-ਤੇੜੇ ਦੇ ਪਿੰਡਾਂ ਦੇ ਲੋਕਾਂ ਦਾ ਵੱਡਾ ਇਕੱਠ ਹੋਇਆ। ਸਵੇਰੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਰੱਖੇ ਗਏ ਜਿਸ ਤੋਂ ਬਾਅਦ ਭੋਗ ਪਾਉਣ ਉਪਰੰਤ ਇੱਕ ਸਟੇਜ ਲਾ ਕੇ ਵਾਤਾਵਰਣ ਪ੍ਰੇਮੀਆਂ ਦੇ ਨਾਲ ਵਿਰੋਧੀ ਪਾਰਟੀਆਂ ਅਤੇ ਸਮਾਜ ਸੇਵੀ ਸੰਸਥਾਵਾਂ ਨੇ ਟੈਕਸਟਾਈਲ ਪਾਰਕ ਦੇ ਵਿਰੋਧ ਦੇ ਵਿੱਚ ਆਪਣੀ ਆਵਾਜ਼ ਬੁਲੰਦ ਕੀਤੀ।

ਮੱਤੇਵਾੜਾ ਮੁੱਦੇ ਤੇ ਮਾਨ ਸਰਕਾਰ ਦਾ ਜ਼ਬਰਦਸਤ ਵਿਰੋਧ
ਮੱਤੇਵਾੜਾ ਮੁੱਦੇ ਤੇ ਮਾਨ ਸਰਕਾਰ ਦਾ ਜ਼ਬਰਦਸਤ ਵਿਰੋਧ

ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਲੀਡਰਾਂ ਦੇ ਨਾਲ ਕਾਂਗਰਸ ਦੇ ਲੀਡਰ ਮੌਕੇ ’ਤੇ ਪਹੁੰਚੇ। ਕਿਸਾਨ ਯੂਨੀਅਨ ਦੇ ਲੀਡਰਾਂ ਦੇ ਨਾਲ ਸਮਾਜ ਸੇਵੀ ਸੰਸਥਾਵਾਂ ਦੇ ਆਗੂ ਤੇ ਨਾਲ ਹੀ ਵਾਤਾਵਰਨ ਪ੍ਰੇਮੀ ਵੀ ਪਹੁੰਚੇ ਜਿੰਨਾਂ ਵੱਲੋਂ ਮਤਾ ਪਾਇਆ ਗਿਆ ਕਿ ਟੈਕਸਟਾਈਲ ਪਾਰਕ ਕਿਸੇ ਵੀ ਸੂਰਤ ’ਚ ਨਹੀਂ ਬਣਨ ਦਿੱਤਾ ਜਾਵੇਗਾ।

ਕਾਂਗਰਸ ’ਤੇ ਸਵਾਲ: ਅੱਜ ਮੱਤੇਵਾੜਾ ਵਿੱਚ ਹੋਏ ਵੱਡੇ ਇਕੱਠ ’ਚ ਕਾਂਗਰਸ ਦੇ ਲੀਡਰ ਵੀ ਸ਼ਾਮਿਲ ਹੋਣ ਪੁੱਜੇ। ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਦੇ ਨਾਲ ਪਰਗਟ ਸਿੰਘ ਤੇ ਸੁਖਪਾਲ ਖਹਿਰਾ ਵੀ ਪੁੱਜੇ। ਇਸ ਮੌਕੇ ਪਰਗਟ ਸਿੰਘ ਨੂੰ ਜਦੋਂ ਸਵਾਲ ਕੀਤਾ ਗਿਆ ਕਿ ਇਹ ਪ੍ਰੋਜੈਕਟ ਕਾਂਗਰਸ ਦੀ ਦੇਣ ਹੈ ਤਾਂ ਉਨ੍ਹਾਂ ਕਿਹਾ ਕਿ ਮੈਂ ਉਸ ਵੇਲੇ ਵੀ ਇਸ ਪ੍ਰੋਜੈਕਟ ਦਾ ਵਿਰੋਧ ਕੀਤਾ ਸੀ ਅੱਜ ਵੀ ਕਰਦਾ ਹਾਂ। ਉਨ੍ਹਾਂ ਕਿਹਾ ਕੇ ਅਸੀਂ ਆਪਣਾ ਆਪ ਉਜਾੜ ਰਹੇ ਹਾਂ।

ਓਥੇ ਹੀ ਸੁਖਪਾਲ ਖਹਿਰਾ ਨੇ ਕਿਹਾ ਕਿ ਬਲਬੀਰ ਸਿੰਘ ਸੀਚੇਵਾਲ ਨੂੰ ਵੀ ਇਸ ਦਾ ਜਵਾਬ ਦੇਣਾ ਚਾਹੀਦਾ ਹੈ। ਉਨਾਂ ਕਿਹਾ ਕਿ ਅਸੀਂ ਵਿਧਾਨ ਸਭਾ ’ਚ ਵੀ ਇਸ ਦਾ ਵਿਰੋਧ ਕੀਤਾ ਸੀ। ਨਾਲ ਹੀ ਉਨ੍ਹਾਂ ਕਿਹਾ ਕਿ ਭਗਵੰਤ ਮਾਨ ਖੁਦ ਇਸ ਦਾ ਕਿਸੇ ਸਮੇਂ ਵਿਰੋਧ ਕਰਦੇ ਸਨ ਜੋ ਖੁਦ ਅੱਜ ਇਸ ਨੂੰ ਮਨਜ਼ੂਰੀ ਦੇ ਰਹੇ ਹਨ।

ਅਕਾਲੀ ਦਲ ਨੇ ਘੇਰੀ ਆਪ!: ਸ਼੍ਰੋਮਣੀ ਅਕਾਲੀ ਦਲ ਵੱਲੋਂ ਵੀ ਮੱਤੇਵਾੜਾ ਜੰਗਲਾਂ ਨੂੰ ਬਚਾਉਣ ਲਈ ਅੱਜ ਸਮਾਜ ਸੇਵੀ ਸੰਸਥਾਵਾਂ ਤੇ ਵਾਤਾਵਰਨ ਪ੍ਰੇਮੀਆਂ ਦਾ ਸਮਰਥਨ ਕਰਨ ਦਾ ਐਲਾਨ ਕੀਤਾ ਗਿਆ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਮਹੇਸ਼ਇੰਦਰ ਗਰੇਵਾਲ ਤੋਂ ਇਲਾਵਾ ਹੀਰਾ ਸਿੰਘ ਗਾਬੜੀਆ ਵੀ ਮੌਕੇ ’ਤੇ ਪਹੁੰਚੇ। ਹੀਰਾ ਸਿੰਘ ਗਾਬੜੀਆ ਨੇ ਕਿਹਾ ਕਿ ਇਹ ਪ੍ਰਾਜੈਕਟ ਸਾਡੀ ਦੇਣ ਨਹੀਂ ਸਗੋਂ ਕਾਂਗਰਸ ਦੀ ਦੇਣ ਹੈ। ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ਸਵਾਲ ਖੜ੍ਹੇ ਕਰ ਰਹੀਆਂ ਹਨ। ਉਹ ਕਿਹਾ ਕਿ ਇਸ ਦੇ ਸਬੂਤ ਦੇਣਾ ਕੀ ਅਸੀਂ ਇਹ ਪ੍ਰੋਜੈਕਟ ਲੈ ਕੇ ਆਏ ਹਾਂ।

ਕਿਸਾਨ ਜਥੇਬੰਦੀਆਂ ਦਾ ਐਲਾਨ: ਮੱਤੇਵਾੜਾ ਦੇ ਜੰਗਲਾਂ ਦੇ ਵਿੱਚ ਟੈਕਸਟਾਈਲ ਪਾਰਕ ਲਾਉਣ ਦੇ ਵਿਰੋਧ ਵਿੱਚ ਅੱਜ ਕਿਸਾਨ ਯੂਨੀਅਨਾਂ ਵੀ ਵੱਡੀ ਤਦਾਦ ਵਿਚ ਪਹੁੰਚੀਆਂ। ਇਸ ਦੌਰਾਨ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਪ੍ਰਧਾਨ ਬਲਵੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਸਤਲੁਜ ਦਾ ਪਾਣੀ ਗੰਧਲਾ ਨਹੀਂ ਕਰਨਾ ਚਾਹੀਦਾ। ਉਨ੍ਹਾਂ ਕਿਹਾ ਕਿ ਕਿਸਾਨ ਜਥੇਬੰਦੀਆਂ ਤੋਂ ਪਹਿਲਾਂ ਹੀ ਉਨ੍ਹਾਂ ਨੇ ਇਸਦੇ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਸੀ। ਉਥੇ ਹੀ ਕਿਸਾਨ ਯੂਨੀਅਨ ਦੇ ਆਗੂਆਂ ਨੇ ਕਿਹਾ ਕਿ ਜੇਕਰ ਸਰਕਾਰ ਵੱਲੋਂ ਇਹ ਫੈਸਲਾ ਵਾਪਸ ਨਹੀਂ ਲਿਆ ਗਿਆ ਤਾਂ ਉਹ ਇਸ ਖ਼ਿਲਾਫ਼ ਵੱਡਾ ਸੰਘਰਸ਼ ਵਿੱਢਣਗੇ ਅਤੇ ਜੇਕਰ ਲੋੜ ਪਈ ਤਾਂ ਮੋਰਚੇ ਲਾਕੇ ਇਸ ਦਾ ਵਿਰੋਧ ਕਰਨਗੇ।

ਪਿੰਡ ਵਾਸੀਆਂ ਵੱਲੋਂ ਵਿਰੋਧ: ਸਾਡੀ ਟੀਮ ਵੱਲੋਂ ਮੱਤੇਵਾੜਾ ਦੇ ਨੇੜੇ-ਤੇੜੇ ਰਹਿੰਦੇ ਪਿੰਡ ਦੇ ਲੋਕਾਂ ਨਾਲ ਵੀ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਨੇ ਕਿਹਾ ਕਿ ਜੇਕਰ ਸਰਕਾਰ ਨੂੰ ਇਹ ਜ਼ਮੀਨ ਚਾਹੀਦੀ ਸੀ ਤਾਂ ਇਸ ’ਤੇ ਕੋਈ ਵੱਡਾ ਕਾਲਜ ਜਾਂ ਹਸਪਤਾਲ ਖੋਲ੍ਹਣਾ ਚਾਹੀਦਾ ਸੀ। ਉਨ੍ਹਾਂ ਕਿਹਾ ਕਿ ਲੁਧਿਆਣਾ ਦੇ ਵਿੱਚ ਪਹਿਲਾਂ ਹੀ ਇੰਡਸਟਰੀ ਵੱਡੀ ਤਾਦਾਦ ਵਿੱਚ ਹੈ ਅਜਿਹੇ ਵਿੱਚ ਇੱਥੇ ਟੈਕਸਟਾਈਲ ਪਾਰਕ ਲਾਉਣ ਦੀ ਲੋੜ ਹੀ ਨਹੀਂ ਹੈ। ਉਨ੍ਹਾਂ ਨੇ ਕਿਹਾ ਕਿ ਜੇਕਰ ਇੰਡਸਟਰੀ ਲਾਉਣੀ ਹੈ ਤਾਂ ਕਿਸੇ ਉਜਾੜੇ ਵਾਲੀ ਥਾਂ ਤੇ ਲਾਈ ਜਾਵੇ ਤਾਂ ਜੋ ਵਾਤਾਵਰਣ ਨੂੰ ਇਸ ਦਾ ਮਾੜਾ ਅਸਰ ਨਾ ਪਵੇ।

ਪਿੰਡ ਵਾਸੀਆਂ ਨੇ ਕਿਹਾ ਕਿ ਉਹ ਇਸ ਲਏ ਗਏ ਫੈਸਲੇ ਖ਼ਿਲਾਫ਼ ਡਟੇ ਰਹਿਣਗੇ। ਪੁਰਾਣੀਆਂ ਸਰਕਾਰਾਂ ਨੇ ਵੀ ਇਸ ’ਤੇ ਕਬਜ਼ਾ ਕਰਕੇ ਇੰਡਸਟਰੀ ਲਾਉਣ ਦੀ ਕੋਸ਼ਿਸ਼ ਕੀਤੀ ਗਈ ਸੀ ਸਨ ਪਰ ਉਨ੍ਹਾਂ ਨੂੰ ਵੀ ਕਾਮਯਾਬ ਨਹੀਂ ਹੋਣ ਦਿੱਤਾ ਗਿਆ ਹੁਣ ਇੰਨ੍ਹਾਂ ਨੂੰ ਵੀ ਨਹੀਂ ਹੋਣ ਦਿੱਤਾ ਜਾਵੇਗਾ ।

ਨੌਜਵਾਨਾਂ ਨੇ ਕੀਤਾ ਵਿਰੋਧ: ਪੰਜਾਬੀ ਨੌਜਵਾਨ ਵੀ ਵੱਡੀ ਤਦਾਦ ਦੇ ਵਿੱਚ ਵੱਡੀ ਤਾਦਾਤ ਅੰਦਰ ਮੱਤੇਵਾੜਾ ਜੰਗਲ ਬਚਾਉਣ ਲਈ ਪਹੁੰਚੇ ਹੋਏ ਸਨ। ਇਸ ਦੌਰਾਨ ਨੌਜਵਾਨਾਂ ਨੇ ਕਿਹਾ ਕਿ ਭਗਵੰਤ ਮਾਨ ਨੇ ਦਾਅਵੇ ਕਰ ਰਹੇ ਹਨ ਕਿ ਇਸ ਨਾਲ ਆਮ ਲੋਕਾਂ ਨੂੰ ਰੁਜ਼ਗਾਰ ਮਿਲੇਗਾ ਪਰ ਉਹ ਇਹ ਨਹੀਂ ਜਾਣਦੇ ਕਿ ਫੈਕਟਰੀਆਂ ਦੇ ਵਿਚ ਸਿਰਫ਼ ਪ੍ਰਵਾਸੀਆਂ ਨੂੰ ਹੀ ਨੌਕਰੀਆਂ ਦਿੱਤੀਆਂ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਸਾਨੂੰ ਨੌਕਰੀਆਂ ਤੋਂ ਵਾਂਝੇ ਰੱਖਿਆ ਜਾਂਦਾ ਹੈ ਇਹ ਸਿਰਫ ਸਰਕਾਰ ਦੀਆਂ ਚਾਲਾਂ ਹਨ। ਨੌਜਵਾਨਾਂ ਨੇ ਕਿਹਾ ਸਰਕਾਰ ਨੂੰ ਪੰਜਾਬ ਵਾਸੀਆਂ ਬਾਰੇ ਸੋਚਣ ਦੀ ਲੋੜ ਹੈ।

ਇਹ ਵੀ ਪੜ੍ਹੋ: ਸਿੱਧੂ ਮੂਸੇਵਾਲਾ ਕਤਲ ਮਾਮਲਾ: ਸੁਰੱਖਿਆ ਕਟੌਤੀ ਬਣਿਆ ਕਤਲ ਦਾ ਵੱਡਾ ਕਾਰਨ !

Last Updated : Jul 10, 2022, 8:14 PM IST
ETV Bharat Logo

Copyright © 2025 Ushodaya Enterprises Pvt. Ltd., All Rights Reserved.