ਲੁਧਿਆਣਾ: ਕੋਵਿਡ ਪੋਜ਼ਟਿਵ ਮਰੀਜ਼ਾਂ ਦੀ ਗਿਣਤੀ ਵਿੱਚ ਭਾਰੀ ਵਾਧੇ ਦੇ ਮੱਦੇਨਜ਼ਰ, ਖਾਸ ਕਰਕੇ ਪੇਂਡੂ ਇਲਾਕਿਆਂ ਵਿੱਚ ਸਿਹਤ ਸਹੂਲਤਾਂ ਦੇ ਬੁਨਿਆਦੀ ਢਾਂਚੇ ਨੂੰ ਵਧਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਦੱਸਿਆ, ਕਿ 13 ਮਈ, 2021 ਤੋਂ 50 ਬੈਡਾਂ ਵਾਲੇ ਕੋਵਿਡ ਕੇਅਰ ਸੈਂਟਰ ਦੀ ਸੁਰੂਆਤ, ਸੰਤ ਈਸ਼ਰ ਸਿੰਘ ਮੈਮੋਰੀਅਲ ਹਸਪਤਾਲ, ਰਾੜਾ ਸਾਹਿਬ (ਲੁਧਿਆਣਾ) ਵਿਖੇ ਕੀਤੀ ਜਾਵੇਗੀ। ਇਹ ਕੇਂਦਰ ਕੋਰੋਨਾ ਮਹਾਂਮਾਰੀ ਦੀ ਵਿਨਾਸ਼ਕਾਰੀ ਦੂਜੀ ਲਹਿਰ ਨਾਲ ਨਜਿੱਠਣ ਲਈ ਸਥਾਪਤ ਕੀਤਾ ਜਾਂ ਰਿਹਾ ਹੈ। ਹਸਪਤਾਲ ਵਿੱਚ ਇਮਾਰਤ ਅਤੇ ਹੋਰ ਲੋੜੀਂਦੀਆਂ ਸਿਹਤ ਸਹੂਲਤਾਂ ਦਾ ਨਿਰੀਖਣ ਕਰਦੇ ਹੋਏ। ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ ਨੇ ਵਧੀਕ ਡਿਪਟੀ ਕਮਿਸ਼ਨਰ ਦੱਸਿਆ, ਕਿ ਹਸਪਤਾਲ ਦੀ ਇਹ ਇਮਾਰਤ ਕੋਵਿਡ ਕੇਅਰ ਸੈਂਟਰ ਸ਼ੁਰੂ ਕਰਨ ਲਈ ਇਕ ਆਦਰਸ਼ ਸਥਾਨ ਹੈ। ਇਸ ਵਿੱਚ ਲੈਵਲ-1 ਅਤੇ ਲੈਵਲ-2 ਦੇ ਮਰੀਜ਼ਾਂ ਲਈ 50 ਆਕਸੀਜਨ ਵਾਲੇ ਬੈਡ ਹੋਣਗੇ। ਉਨ੍ਹਾਂ ਕਿਹਾ ਕਿ ਇੱਥੇ ਇਲਾਜ ਲਈ ਆਕਸੀਜਨ ਸਪਲਾਈ ਵੀ ਯਕੀਨੀ ਬਣਾਈ ਜਾਵੇਗੀ।
ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ ਨੇ ਦੱਸਿਆ, ਕਿ ਹਸਪਤਾਲ ਵਿੱਚ ਇੱਥੇ ਹੁਣ ਲੋਕਾਂ ਦੇ ਕੋਵਿਡ ਟੈਸਟ ਕੀਤੇ ਜਾਣਗੇ, ਤਾਂ ਜੋ ਸ਼ੁਰੂਆਤੀ ਪੜਾਅ 'ਤੇ ਇਲਾਜ ਸ਼ੁਰੂ ਕਰਨ ਨਾਲ ਉਨ੍ਹਾਂ ਨੂੰ ਲੈਵਲ-2 ਅਤੇ ਲੈਵਲ-3 ਤੱਕ ਪਹੁੰਚਣ ਤੋਂ ਬਚਾਅ ਕੀਤਾ ਜਾ ਸਕੇਗਾ। ਜਿਸ ਨਾਲ ਕੀਮਤੀ ਜਾਨਾਂ ਬਚ ਸਕਦੀਆਂ ਹਨ। ਉਨ੍ਹਾਂ ਦੱਸਿਆ ਕਿ ਲੋਕਾਂ ਨੂੰ ਮਹਾਂਮਾਰੀ ਤੋਂ ਬਚਾਅ ਲਈ ਇੱਥੇ ਕਵਜ ਦੇ ਤੌਰ 'ਤੇ ਟੀਕਾਕਰਨ ਦੀ ਸੁਵਿਧਾ ਵੀ ਆਰੰਭ ਕੀਤੀ ਜਾਵੇਗੀ। ਸੰਤ ਬਾਬਾ ਬਲਜਿੰਦਰ ਸਿੰਘ ਜੀ, ਮੁੱਖੀ ਰਾੜਾ ਸਾਹਿਬ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਕੋਵਿਡ-19 ਦੇ ਖ਼ਿਲਾਫ਼ ਲੜਾਈ ਵਿੱਚ ਪੂਰਾ ਸਮੱਰਥਨ ਅਤੇ ਹਸਪਤਾਲ ਦੀ ਪੇਸ਼ਕਸ਼ ਕੀਤੀ। ਉਨ੍ਹਾਂ ਕਿਹਾ ਕਿ ਅਜਿਹੇ ਹਾਲਾਤਾਂ ਵਿੱਚ ਮਨੁੱਖਤਾ ਦੀ ਸੇਵਾ ਹੀ ਸਭ ਤੋਂ ਵੱਡਾ ਫ਼ਰਜ਼ ਹੈ। ਇਸ ਕਰਕੇ ਗੁਰਦੁਆਰਾ ਸਾਹਿਬ 'ਚ ਬਣਿਆ ਹੋਇਆ। ਹਸਪਤਾਲ ਜੇਕਰ ਕੋਰੋਨਾ ਮਰੀਜ਼ਾਂ ਦੇ ਕੰਮ ਆਉਂਦਾ ਹੈ, ਤਾਂ ਇਸ ਤੋਂ ਵੱਡੀ ਗੱਲ ਕੀ ਹੋ ਸਕਦੀ ਹੈ।