ETV Bharat / state

ਸਮਰਾਲਾ ਵਿੱਚ ਐੱਸਡੀਐੱਮ ਦਫ਼ਤਰ ਵਿੱਚ 101 ਕੁੜੀਆਂ ਦੀ ਮਨਾਈ ਲੋਹੜੀ - 'ਬੇਟੀ ਬਚਾਓ ਬੇਟੀ ਪੜਾਓ'

'ਬੇਟੀ ਬਚਾਓ ਬੇਟੀ ਪੜਾਓ' ਮੁਹਿੰਮ ਤਹਿਤ ਐੱਸ. ਡੀ. ਐਮ. ਦਫ਼ਤਰ ਸਮਰਾਲਾ ਵਿਖੇ 101 ਨਵਜਾਤ ਕੁੜੀਆਂ ਦੀ ਲੋਹੜੀ ਮਨਾਈ ਗਈ।

ਲੋਹੜੀ
ਸਮਰਾਲਾ ਵਿੱਚ ਐੱਸਡੀਐੱਮ ਦਫ਼ਤਰ ਵਿੱਚ 101 ਕੁੜੀਆਂ ਦੀ ਮਨਾਈ ਲੋਹੜੀ
author img

By

Published : Jan 12, 2020, 5:34 PM IST

ਖੰਨਾ: 'ਬੇਟੀ ਬਚਾਓ ਬੇਟੀ ਪੜਾਓ' ਮੁਹਿੰਮ ਤਹਿਤ ਐੱਸ. ਡੀ. ਐਮ. ਦਫ਼ਤਰ ਸਮਰਾਲਾ ਵਿਖੇ 101 ਨਵਜਾਤ ਕੁੜੀਆਂ ਦੀ ਲੋਹੜੀ ਮਨਾਈ ਗਈ। ਇਹ ਸਮਾਗਮ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਕਰਵਾਇਆ ਗਿਆ, ਜਿਸ ਵਿੱਚ ਮੁੱਖ ਮਹਿਮਾਨ ਵਜੋਂ ਹਲਕਾ ਵਿਧਾਇਕ ਅਮਰੀਕ ਸਿੰਘ ਢਿੱਲੋਂ ਤੇ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ ਨੇ ਹਾਜ਼ਰੀ ਭਰੀ।

ਇਸ ਮੌਕੇ ਸਵੇਰੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ। ਉਪਰੰਤ ਲੋਹੜੀ ਦੇ ਗੀਤ ਗਾਏ ਗਏ ਤੇ ਗਿੱਧਾ ਅਤੇ ਨਾਚ ਪ੍ਰੋਗਰਾਮ ਪੇਸ਼ ਕੀਤਾ ਗਿਆ। ਹਾਜ਼ਰੀਨ ਨੂੰ ਗੁੜ, ਰਿਓੜੀਆਂ, ਮੂੰਗਫਲੀ ਆਦਿ ਦੀ ਵੰਡ ਕੀਤੀ ਗਈ। ਨਵਜਾਤ ਬੱਚੀਆਂ ਨੂੰ ਬੇਬੀ ਸੂਟ ਕਿੱਟਾਂ ਅਤੇ ਹੋਰ ਸਮੱਗਰੀ ਨਾਲ ਸਨਮਾਨਿਤ ਕੀਤਾ ਗਿਆ।

ਸਮਾਗਮ ਨੂੰ ਸੰਬੋਧਨ ਕਰਦਿਆਂ ਵਿਧਾਇਕ ਢਿੱਲੋਂ ਤੇ ਡਿਪਟੀ ਕਮਿਸ਼ਨਰ ਅਗਰਵਾਲ ਨੇ ਕਿਹਾ ਕਿ ਅੱਜ ਸਮੇਂ ਦੀ ਲੋੜ ਹੈ, ਕਿ ਭਰੂਣ ਹੱਤਿਆ ਨੂੰ ਰੋਕ ਕੇ ਬੱਚੀਆਂ ਨੂੰ ਜਨਮ ਲੈਣ ਅਤੇ ਅੱਗੇ ਵਧਣ ਲਈ ਮੌਕੇ ਮੁਹੱਈਆ ਕਰਾਉਣ ਦੇ ਯਤਨ ਕੀਤੇ ਜਾਣ।

ਉਨ੍ਹਾਂ ਐੱਸ. ਡੀ. ਐੱਮ. ਦਫ਼ਤਰ ਅਤੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਕੀਤੇ ਗਏ ਇਸ ਸਾਂਝੇ ਉਪਰਾਲੇ ਦੀ ਸ਼ਲਾਘਾ ਕੀਤੀ। ਇਸ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ (ਸਮਰਾਲਾ) ਜਸਪਾਲ ਸਿੰਘ ਗਿੱਲ, ਵਧੀਕ ਡਿਪਟੀ ਕਮਿਸ਼ਨਰ (ਜਗਰਾਂਉ) ਨੀਰੂ ਕਤਿਆਲ ਗੁਪਤਾ, ਪ੍ਰੀਤਮਾ ਅਰੋੜਾ, ਜਗਮਿਲਾਪ ਸਿੰਘ ਖੁਸ਼ਦਿਲ, ਰਿਫੀ ਭੱਟੀ (ਤਿੰਨੇ ਜੱਜ), ਐੱਸਡੀਐੱਮ. ਮਿਸ ਗੀਤਿਕਾ ਸਿੰਘ, ਬਲਜਿੰਦਰ ਸਿੰਘ ਅਤੇ ਸੋਨਮ ਚੌਧਰੀ (ਦੋਵੇਂ ਪੀ. ਸੀ. ਐੱਸ.), ਡੀ. ਐੱਸ. ਪੀ. ਹਰਿੰਦਰ ਸਿੰਘ ਮਾਨ ਤੇ ਹੋਰ ਵੱਡੀ ਗਿਣਤੀ ਵਿੱਚ ਸ਼ਾਮਿਲ ਸਨ।

Intro:ਐੱਸ. ਡੀ. ਐੱਮ. ਦਫ਼ਤਰ ਸਮਰਾਲਾ ਵਿੱਚ 101 ਕੁੜੀਆਂ ਦੀ ਲੋਹੜੀ ਮਨਾਈ

-ਬੱਚੀਆਂ ਨੂੰ ਜਨਮ ਲੈਣ ਅਤੇ ਅੱਗੇ ਵਧਣ ਲਈ ਮੌਕੇ ਮੁਹੱਈਆ ਕਰਾਉਣ ਦੇ ਯਤਨ ਕੀਤੇ ਜਾਣ-ਵਿਧਾਇਕ ਅਤੇ ਡਿਪਟੀ ਕਮਿਸ਼ਨਰBody:'ਬੇਟੀ ਬਚਾਓ ਬੇਟੀ ਪੜਾਓ' ਮੁਹਿੰਮ ਤਹਿਤ ਐੱਸ. ਡੀ. ਐਮ. ਦਫ਼ਤਰ ਸਮਰਾਲਾ ਵਿਖੇ 101 ਨਵਜਾਤ ਕੁੜੀਆਂ ਦੀ ਲੋਹੜੀ ਮਨਾਈ ਗਈ। ਇਹ ਸਮਾਗਮ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਕਰਵਾਇਆ ਗਿਆ, ਜਿਸ ਵਿੱਚ ਮੁੱੱਖ ਮਹਿਮਾਨ ਵਜੋਂ ਹਲਕਾ ਵਿਧਾਇਕ ਸ੍ਰ. ਅਮਰੀਕ ਸਿੰਘ ਢਿੱਲੋਂ ਅਤੇ ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ ਨੇ ਹਾਜ਼ਰੀ ਭਰੀ।
ਇਸ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ (ਸਮਰਾਲਾ) ਸ੍ਰ. ਜਸਪਾਲ ਸਿੰਘ ਗਿੱਲ, ਵਧੀਕ ਡਿਪਟੀ ਕਮਿਸ਼ਨਰ (ਜਗਰਾਂਉ) ਸ੍ਰੀਮਤੀ ਨੀਰੂ ਕਤਿਆਲ ਗੁਪਤਾ, ਸ੍ਰੀਮਤੀ ਪ੍ਰੀਤਮਾ ਅਰੋੜਾ, ਸ੍ਰ. ਜਗਮਿਲਾਪ ਸਿੰਘ ਖੁਸ਼ਦਿਲ, ਸ੍ਰੀਮਤੀ ਰਿਫੀ ਭੱਟੀ (ਤਿੰਨੇ ਜੱਜ), ਐੱਸ. ਡੀ. ਐੱਮ. ਮਿਸ ਗੀਤਿਕਾ ਸਿੰਘ, ਸ੍ਰ. ਬਲਜਿੰਦਰ ਸਿੰਘ ਅਤੇ ਸ੍ਰੀਮਤੀ ਸੋਨਮ ਚੌਧਰੀ (ਦੋਵੇਂ ਪੀ. ਸੀ. ਐੱਸ.), ਡੀ. ਐੱਸ. ਪੀ. ਹਰਿੰਦਰ ਸਿੰਘ ਮਾਨ, ਤਹਿਸੀਲਦਾਰ ਸ੍ਰ. ਨਵਦੀਪ ਸਿੰਘ ਭੋਗਲ, ਨਾਇਬ ਤਹਿਸੀਲਦਾਰ ਸ੍ਰ. ਜਸਵਿੰਦਰ ਸਿੰਘ, ਨਾਇਬ ਤਹਿਸੀਲਦਾਰ ਸ੍ਰੀ ਵਿਜੇ ਕੁਮਾਰ, ਸੀ. ਡੀ. ਪੀ. ਓ. ਸਮਰਾਲਾ ਸ੍ਰੀਮਤੀ ਇੰਦਰਜੀਤ ਕੌਰ, ਸੀ. ਡੀ. ਪੀ. ਓ. ਸ੍ਰ. ਰਾਮ ਭਜਨ ਸਿੰਘ ਅਤੇ ਹੋਰ ਵੱਡੀ ਗਿਣਤੀ ਵਿੱਚ ਸ਼ਾਮਿਲ ਸਨ।
ਇਸ ਮੌਕੇ ਸਵੇਰੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ। ਉਪਰੰਤ ਲੋਹੜੀ ਦੇ ਗੀਤ ਗਾਏ ਗਏ ਅਤੇ ਗਿੱਧਾ ਅਤੇ ਨਾਚ ਪ੍ਰੋਗਰਾਮ ਪੇਸ਼ ਕੀਤਾ ਗਿਆ। ਹਾਜ਼ਰੀਨ ਨੂੰ ਗੁੜ, ਰਿਓੜੀਆਂ, ਮੂੰਗਫਲੀ ਆਦਿ ਦੀ ਵੰਡ ਕੀਤੀ ਗਈ। ਇਸ ਮੌਕੇ 101 ਨਵਜਾਤ ਬੱਚੀਆਂ ਨੂੰ ਬੇਬੀ ਸੂਟ ਕਿੱਟਾਂ ਅਤੇ ਹੋਰ ਸਮੱਗਰੀ ਨਾਲ ਸਨਮਾਨਿਤ ਕੀਤਾ ਗਿਆ। Conclusion:ਸਮਾਗਮ ਨੂੰ ਸੰਬੋਧਨ ਕਰਦਿਆਂ ਵਿਧਾਇਕ ਢਿੱਲੋਂ ਅਤੇ ਡਿਪਟੀ ਕਮਿਸ਼ਨਰ ਅਗਰਵਾਲ ਨੇ ਕਿਹਾ ਕਿ ਅੱਜ ਸਮੇਂ ਦੀ ਲੋੜ ਹੈ ਕਿ ਭਰੂਣ ਹੱਤਿਆ ਨੂੰ ਰੋਕ ਕੇ ਬੱਚੀਆਂ ਨੂੰ ਜਨਮ ਲੈਣ ਅਤੇ ਅੱਗੇ ਵਧਣ ਲਈ ਮੌਕੇ ਮੁਹੱਈਆ ਕਰਾਉਣ ਦੇ ਯਤਨ ਕੀਤੇ ਜਾਣ। ਉਨਾਂ ਐੱਸ. ਡੀ. ਐੱਮ. ਦਫ਼ਤਰ ਅਤੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਕੀਤੇ ਗਏ ਇਸ ਸਾਂਝੇ ਉਪਰਾਲੇ ਦੀ ਸ਼ਲਾਘਾ ਕੀਤੀ।
ETV Bharat Logo

Copyright © 2025 Ushodaya Enterprises Pvt. Ltd., All Rights Reserved.