ਲੁਧਿਆਣਾ: ਲੋਕ ਇਨਸਾਫ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਨੂੰ ਪੁਲਿਸ ਨੇ ਲੁਧਿਆਣਾ ਬਾਰ ਰੂਮ ਤੋਂ ਹਿਰਾਸਤ ਵਿੱਚ ਲਿਆ ਸੀ, ਜਿਨ੍ਹਾਂ ਕੋਲੋਂ 9 ਘੰਟੇ ਪੁੱਛਗਿੱਛ ਕਰਨ ਤੋਂ ਬਾਅਦ ਰਿਹਾਅ ਕਰ ਦਿੱਤਾ ( Simarjit Bains released after being held for Ludhiana clash) ਗਿਆ। ਦੱਸ ਦਈਏ ਕਿ ਸਿਮਰਜੀਤ ਬੈਂਸ ਨੂੰ ਮਾਮਲੇ ਦੀ ਜਾਂਚ ’ਚ ਪੂਰਾ ਸਹਿਯੋਗ ਦੇਣ ਦਾ ਭਰੋਸਾ ਲੈਣ ਤੋਂ ਬਾਅਦ ਛੱਡਿਆ ਗਿਆ ਹੈ।
ਦੱਸ ਦਈਏ ਕਿ ਰਿਹਾਅ ਹੋਣ ਤੋਂ ਬਾਅਦ ਸਿਮਰਜੀਤ ਸਿੰਘ ਬੈਂਸ ਵੱਲੋਂ ਆਪਣੇ ਦਫ਼ਤਰ 'ਚ ਵੱਡਾ ਇੱਕਠ ਕੀਤਾ ਗਿਆ। ਇਸ ਦੌਰਾਨ ਵਰਕਰਾਂ ਵੱਲੋਂ ਸਿਮਰਜੀਤ ਬੈਂਸ ਦੇ ਸਮਰਥਨਾਂ ਨੇ ਨਾਅਰੇ ਵੀ ਲਗਾਏ। ਇਸ ਦੌਰਾਨ ਸਿਮਰਜੀਤ ਬੈਂਸ ਵੱਲੋਂ ਕਿਹਾ ਗਿਆ ਕਿ ਚੋਣ ਪ੍ਰਕਿਰਿਆ ਨੂੰ ਪੂਰੀ ਤਰ੍ਹਾਂ ਅਮਨ ਸ਼ਾਂਤੀ ਨਾਲ ਪੂਰੀ ਹੋਣ ਦਿੱਤੀ ਜਾਵੇ। ਜੋ ਕੁਝ ਵੀ ਹੋਇਆ ਹੈ ਉਹ ਸੋਚੀ ਸਮਝੀ ਸਾਜਿਸ਼ ਦੇ ਤਹਿਤ ਕੀਤਾ ਗਿਆ ਹੈ। ਪਹਿਲਾਂ ਹੀ ਬੋਤਲਾਂ, ਇੱਟਾਂ ਛੱਤਾਂ ਤੇ ਚੜ੍ਹਾਈਆਂ ਗਈਆਂ ਸੀ।
ਰਿਹਾਅ ਹੋ ਕੇ ਆਉਂਦਿਆ ਸਿਮਰਜੀਤ ਬੈਂਸ ਨੇ ਵਿਰੋਧੀਆਂ ਨੂੰ ਕਿਹਾ ਕਿ ਅਜਿਹੀਆਂ ਕੋਝੀਆਂ ਸਾਜ਼ਿਸ਼ਾਂ ਨਾਲ ਰਚਣ। ਨਾਲ ਹੀ ਉਨ੍ਹਾਂ ਇਹ ਵੀ ਕਿਹਾ ਕਿ ਕਿਸੇ ਵੀ ਵਰਕਰ ਨੂੰ ਜੇਕਰ ਖਰੋਚ ਵੀ ਆਈ ਤਾਂ ਸਿਮਰਜੀਤ ਬੈਂਸ ਪਹਿਲਾਂ ਆਪਣਾ ਗਲਾ ਵੱਢਾ ਦੇਣਗੇ। ਉਨ੍ਹਾਂ ਕਿਹਾ ਕਿ ਉਹ ਮੈਦਾਨ ਵਿੱਚ ਡਟੇ ਰਹਿਣਗੇ ਪਹਿਲਾਂ ਵੀ ਅਜਿਹੇ ਕਈ ਪਰਚੇ ਉਨ੍ਹਾਂ ’ਤੇ ਹੋ ਚੁੱਕੇ ਹਨ ਅਤੇ ਰੱਦ ਵੀ ਕੀਤੇ ਜਾ ਚੁੱਕੇ ਹਨ ਪਰ ਸਿਮਰਜੀਤ ਬੈਂਸ ਨੇ ਹਮੇਸ਼ਾ ਹਰ ਔਖੀ ਘੜੀ ਦਾ ਡੱਟ ਕੇ ਮੁਕਾਬਲਾ ਕੀਤਾ ਹੈ।
ਕਾਬਿਲੇਗੌਰ ਹੈ ਕਿ ਸਿਮਰਜੀਤ ਬੈਂਸ ਦੀ ਗ੍ਰਿਫਤਾਰੀ ਤੋਂ ਪਹਿਲਾਂ ਉਨ੍ਹਾਂ ਦੇ ਵੱਡੇ ਭਰਾ ਬਲਵਿੰਦਰ ਬੈਂਸ ਵੱਲੋਂ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਨੂੰ ਅਰਜ਼ੀ ਦਿੱਤੀ ਗਈ ਸੀ ਜਿਸ ਵਿਚ ਜਾਂਚ ਦੀ ਗੱਲ ਕਹੀ ਗਈ ਸੀ। ਦੱਸ ਦਈਏ ਕਿ ਸੋਮਵਾਰ ਨੂੰ ਜ਼ਿਲ੍ਹੇ ਦੇ ਆਤਮ ਨਗਰ ਹਲਕੇ ’ਚ ਲੋਕ ਇਨਸਾਫ ਪਾਰਟੀ ਅਤੇ ਕਾਂਗਰਸੀ ਵਰਕਰਾਂ ਵਿਚਾਲੇ ਝੜਪ ਹੋ ਗਈ ਸੀ। ਜਿਸ ਤੋਂ ਬਾਅਦ ਬੀਤੇ ਦਿਨ ਪੁਲਿਸ ਵੱਲੋਂ ਲੋਕ ਇਨਸਾਫ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਨੂੰ ਹਿਰਾਸਤ ਵਿੱਚ ਲੈ ਲਿਆ ਸੀ।
ਇਹ ਵੀ ਪੜੋ: ਸਿਮਰਜੀਤ ਬੈਂਸ ਨੂੰ ਪੁੱਛ ਗਿਛ ਤੋਂ ਬਾਅਦ ਕੀਤਾ ਗਿਆ ਰਿਹਾਅ