ਲੁਧਿਆਣਾ: ਐਸਜੀਪੀਸੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਬਲਵੰਤ ਸਿੰਘ ਰਾਜੋਆਣਾ ਦੀ ਭੈਣ ਕਮਲਦੀਪ ਕੌਰ ਨਾਲ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਰਾਜੋਆਣਾ ਨੂੰ ਸੁਪਰੀਮ ਕੋਰਟ ਦਾ ਵਕੀਲ ਮੁਹੱਈਆ ਕਰਵਾਉਣ ਦੀ ਗੱਲ ਆਖੀ।
ਇਸ ਦੌਰਾਨ ਲੌਂਗੋਵਾਲ ਨੇ ਸੁਪਰੀਮ ਕੋਰਟ ਵਿੱਚ ਫਾਂਸੀ ਦੀ ਸਜ਼ਾ ਖ਼ਿਲਾਫ਼ ਪਟੀਸ਼ਨ ਪਾਉਣ ਦੀ ਵੀ ਗੱਲ ਕਹੀ ਅਤੇ ਕਿਹਾ ਕਿ ਇਸ ਦਾ ਸਾਰਾ ਖਰਚਾ ਐੱਸਜੀਪੀਸੀ ਚੁੱਕੇਗੀ। ਜ਼ਿਕਰਯੋਗ ਹੈ ਕਿ ਰਾਜੋਆਣਾ ਨੂੰ ਬੇਅੰਤ ਸਿੰਘ ਦੇ ਕਤਲ ਮਾਮਲੇ ਵਿੱਚ ਫਾਂਸੀ ਦੀ ਸਜ਼ਾ ਮਿਲੀ ਹੈ ਅਤੇ ਐਸਜੀਪੀਸੀ ਦੀ ਪਟੀਸ਼ਨ ਤੋਂ ਬਾਅਦ ਕੁੱਝ ਸਾਲ ਪਹਿਲਾਂ ਇਸ ਉੱਤੇ ਰੋਕ ਲੱਗ ਗਈ ਸੀ।
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਕੇਂਦਰ ਸਰਕਾਰ ਨੇ ਸਿੱਖ ਕੈਦੀਆਂ ਦੀ ਰਿਹਾਈ ਲਈ ਲਿਸਟ ਜਾਰੀ ਕੀਤੀ ਸੀ ਜਿਸ ਵਿੱਚ ਰਾਜੋਆਣਾ ਦਾ ਨਾਂਅ ਸ਼ਾਮਲ ਸੀ।